Subscribe Now

* You will receive the latest news and updates on your favorite celebrities!

Trending News

Blog Post

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਵਲੋਂ ਕੀਤਾ ਜਾਵੇਗਾ ਗਊਸ਼ਲਾਵਾਂ ਦਾ ਅਚਨਚੇਤ ਦੌਰਾ
Lifestyle

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਵਲੋਂ ਕੀਤਾ ਜਾਵੇਗਾ ਗਊਸ਼ਲਾਵਾਂ ਦਾ ਅਚਨਚੇਤ ਦੌਰਾ 

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਵਲੋਂ ਕੀਤਾ ਜਾਵੇਗਾ ਗਊਸ਼ਲਾਵਾਂ ਦਾ ਅਚਨਚੇਤ ਦੌਰਾ
ਚੰਡੀਗੜ•, 19 ਨਵੰਬਰ:
ਪੰਜਾਬ ਗਊ ਸੇਵਾ ਕਮੀਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ  ਨੇ ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਵਲੋਂ ਸੂਬੇ ਦੀਆਂ ਗਊਸ਼ਲਾਵਾਂ ਦਾ ਅਚਨਚੇਤ ਦੌਰੇ ਕੀਤੇ ਜਾਣਗੇ ਅਤੇ ਜੇਕਰ ਗਊਸ਼ਾਲਾ ਪ੍ਰਬੰਧਕਾਂ ਵਲੋਂ ਗਊਆਂ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਸਬੰਧੀ ਕਿਸੇ ਵੀ ਪ੍ਰਕਾਰ ਦੀ ਕਮੀ ਪਾਈ ਗਈ ਤਾਂ ਗਊਸ਼ਾਲਾ ਪ੍ਰਬੰਧਕਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਸ਼ਰਮਾਂ ਨੇ ਸੂਬੇ ਵਿਚ ਗਊ ਤਸਕਰੀ, ਗਊ ਹੱਤਿਆ ਨੂੰ ਰੋਕਣ ਸਬੰਧੀ ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੁਝ ਲੋਕ ਅਜੇ ਵੀ ਵਪਾਰਕ ਹਿੱਤਾਂ ਲਈ ਗਊ ਤਸਕਰੀ ਅਤੇ ਗਊ ਹੱਤਿਆ ਵਰਗੇ ਘਿਨਾਊਣੇ ਕਾਰਜ ਕਰ ਰਹੇ ਹਨ ਜਿਹਨਾਂ ਨੂੰ ਨੱਥ ਪਾਉਣ ਲਈ ਪੰਜਾਬ ਰਾਜ ਗਊ ਕਮਿਸ਼ਨ ਇਹੋ ਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਵੇਗਾ।
ਸ੍ਰੀ ਸ਼ਰਮਾ ਨੇ ਕਿਹਾ ਕਿ ਉਹ ਇਸ ਸਬੰਧੀ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਨਾਲ ਆਉਂਦੇ ਕੁਝ ਦਿਨਾਂ ਵਿਚ ਮੀਟਿੰਗ ਕਰਕੇ ਗਊਆਂ ਵਿਰੁੱਧ ਹੋ ਰਹੇ ਅਪਰਾਧਾਂ ਵਿਚ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਹਿਣਗੇ ਕਿਊਂਕਿ ਧੁੰਦ ਅਤੇ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਤਸਕਰ ਸਰਗਰਮ ਹੋ ਜਾਂਦੇ ਹਨ।

Previous

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼ ਚੰਡੀਗੜ•, 19 ਨਵੰਬਰ ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜ•ਦੇ ਦੇ ਵਿਦਿਆਰਥੀਆਂ ਦੇ ਆਧਾਰ 'ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ ਹੈ। ਬੁਲਾਰੇ ਅਨੁਸਾਰ ਹੁਣ ਇਸ ਸਰਵੇਖਣ ਸਬੰਧੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨ•ਾਂ ਦੇ ਮਾਪਿਆਂ ਨਾਲ ਸਾਂਝੀ ਕਰਨ ਲਈ ਮਾਪੇ ਅਧਿਅਪਕ ਮਿਲਣੀ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ•ਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ•ਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਚਾਲੂ ਸੈਸ਼ਨ ਦੌਰਾਨ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਪ੍ਰਾਪਤ ਕਰਨਾ, ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਨਾਉਣਾ, ਬੱਚਿਆਂ ਦੀ ਵਧੀਆ ਤਰੀਕੇ ਨਾਲ ਤਿਆਰੀ ਕਰਵਾਉਣਾ ਆਦਿ ਸ਼ਾਮਲ ਹੈ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਗਿਆ ਹੈ। ---------

Related posts

Leave a Reply

Required fields are marked *