18 C
New York
Saturday, May 21, 2022

Buy now

spot_img

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ
ਚੰਡੀਗੜ•, 19 ਨਵੰਬਰ:
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਅੱਜ ਇਕ ਪੱਤਰ ਜਾਰੀ ਕਰਕੇ ਸਿਵਲ ਹਸਪਤਾਲ ਬਠਿੰਡਾ ਵਿਖੇ ਇਕ 11 ਸਾਲਾ ਥੈਲੇਸੀਮੀਆ ਪੀੜਤ ਬੱਚੇ ਨੂੰ ਐਚ.ਆਈ.ਵੀ. ਪੀੜਤ ਵਿਅਕਤੀ ਦਾ ਖੂਨ ਚੜ•ਾਉਣ ਦੇ ਮਾਮਲੇ ਵਿਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਨਿੱਜੀ ਤੌਰ ‘ਤੇ 26 ਨਵੰਬਰ 2020 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਸਬੰਧੀ ਡਿਪਟੀ ਕਮਿਸ਼ਨਰ ਤੋਂ ਪੜਤਾਲ ਕਰਵਾਉਣ ਉਪਰੰਤ ਹੁਣ ਡਾਇਰੈਕਟਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ।

Previous articleਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼ ਚੰਡੀਗੜ•, 19 ਨਵੰਬਰ ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜ•ਦੇ ਦੇ ਵਿਦਿਆਰਥੀਆਂ ਦੇ ਆਧਾਰ ‘ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ ਹੈ। ਬੁਲਾਰੇ ਅਨੁਸਾਰ ਹੁਣ ਇਸ ਸਰਵੇਖਣ ਸਬੰਧੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨ•ਾਂ ਦੇ ਮਾਪਿਆਂ ਨਾਲ ਸਾਂਝੀ ਕਰਨ ਲਈ ਮਾਪੇ ਅਧਿਅਪਕ ਮਿਲਣੀ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ•ਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ•ਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਚਾਲੂ ਸੈਸ਼ਨ ਦੌਰਾਨ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਪ੍ਰਾਪਤ ਕਰਨਾ, ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਨਾਉਣਾ, ਬੱਚਿਆਂ ਦੀ ਵਧੀਆ ਤਰੀਕੇ ਨਾਲ ਤਿਆਰੀ ਕਰਵਾਉਣਾ ਆਦਿ ਸ਼ਾਮਲ ਹੈ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਗਿਆ ਹੈ। ———
Next articleਆਪ੍ਰੇਸ਼ਨ ਰੈਡ ਰੋਜ਼ ਆਬਕਾਰੀ ਵਿਭਾਗ ਨੇ ਲੁਧਿਆਣਾ ਜ਼ਿਲੇ ਦੇ ਪਿੰਡਾਂ ਖੈਰਾ ਬੇਟ ਤੇ ਨਿਊ ਰਾਜਾਪੁਰ ਤੋਂ 1.30 ਲੱਖ ਲੀਟਰ ਲਾਹਨ ਫੜ ਕੇ ਨਸ਼ਟ ਕੀਤੀ

Related Articles

LEAVE A REPLY

Please enter your comment!
Please enter your name here

Stay Connected

0FansLike
3,323FollowersFollow
0SubscribersSubscribe
- Advertisement -spot_img

Latest Articles