ਪੰਜਾਬ ਵਾਸੀਆਂ ਲਈ ਨਿਊ ਚੰਡੀਗੜ ‘ਚ ਘਰ ਬਣਾਉਣ ਦਾ ਮੌਕਾ
– ਗਮਾਡਾ ਈਕੋ ਸਿਟੀ-2 ਸਕੀਮ ਨੂੰ ਆਮ ਲੋਕਾਂ ਵਲੋਂ ਮਿਲ ਰਿਹੈ ਭਰਵਾਂ ਹੁੰਗਾਰਾ
– ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ‘ਚ ਅਪਣਾ ਘਰ ਬਣਾਉਣ ਦਾ ਸੁਪਨਾ ਹੋ ਸਕਦੈ ਪੂਰਾ
ਚੰਡੀਗੜ, 29 ਦਸੰਬਰ:
ਪੰਜਾਬ ਵਾਸੀ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿਚ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਕਰ ਸਕਦੇ ਹਨ। ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਈਕੋ ਸਿਟੀ-2, ਨਿਊ ਚੰਡੀਗੜ ਵਿਖੇ 289 ਰਿਹਾਇਸੀ ਪਲਾਟਾਂ ਦੀ ਅਲਾਟਮੈਂਟ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ।ਇਹ ਸਕੀਮ 7 ਦਸੰਬਰ, 2020 ਨੂੰ ਸ਼ੁਰੂ ਹੋਈ ਸੀ ਅਤੇ 14 ਜਨਵਰੀ, 2021 ਨੂੰ ਬੰਦ ਹੋਵੇਗੀ। ਪਲਾਟਾਂ ਦੀ ਅਲਾਟਮੈਂਟ ਦੀ ਕੀਮਤ 25 ਹਜ਼ਾਰ ਰੁਪਏ ਪ੍ਰਤੀ ਗਜ ਤੈਅ ਕੀਤੀ ਗਈ ਹੈ। ਇਸ ਸਕੀਮ ਵਿਚ 200 ਗਜ, 300 ਗਜ, 400 ਗਜ, 450 ਗਜ, 500 ਗਜ, 1000 ਗਜ ਅਤੇ 2000 ਗਜ ਆਕਾਰ ਦੇ ਪਲਾਟਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਸਕੀਮ ਨੂੰ ਆਮ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਅਰਜੀ ਦੇਣ ਵਿੱਚ ਦਿਲਚਸਪੀ ਰੱਖਣ ਵਾਲਿਆਂ ਵਲੋਂ ਸੰਪਰਕ ਕੀਤਾ ਜਾ ਰਿਹਾ ਹੈ।
ਇਸ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਗਮਾਡਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਸਕੀਮ ਦੇਸ ਦੇ ਸਾਰੇ ਆਮ ਸ਼੍ਰੇਣੀ ਦੇ ਨਾਗਰਿਕਾਂ (ਵਿਦੇਸਾਂ ਵਿੱਚ ਵਸੇ ਵਿਅਕਤੀਆਂ ਨੂੰ ਛੱਡ ਕੇ) ਲਈ ਖੁੱਲੀ ਹੈ, ਜਿਨਾਂ ਦੀ ਉਮਰ ਸਕੀਮ ਵਿੱਚ ਬਿਨੈ ਕਰਨ ਦੀ ਆਖਰੀ ਤਰੀਕ ਤੱਕ 18 ਸਾਲ ਹੋਵੇ। ਇਸ ਸਕੀਮ ਵਿਚ ਬਜ਼ੁਰਗ ਨਾਗਰਿਕਾਂ ਨੂੰ ਅਲਾਟਮੈਂਟ ਵਿੱਚ ਤਰਜੀਹ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਅਲਾਟਮੈਂਟ ਲਈ ਮਹਿਲਾ ਬਿਨੈਕਾਰਾਂ ਨੂੰ ਵਿਚਾਰਿਆ ਜਾਵੇਗਾ। ਇਨਾਂ ਬਿਨੈਕਾਰਾਂ ਦੀ ਸੂਚੀ ਖਤਮ ਹੋ ਜਾਣ ਤੋਂ ਬਾਅਦ ਹੋਰਨਾਂ ਬਿਨੈਕਾਰਾਂ ਨੂੰ ਅਲਾਟਮੈਂਟ ਲਈ ਵਿਚਾਰਿਆ ਜਾਵੇਗਾ। ਇਸ ਸਕਮਿ ਵਿਚ ਵੱਖ-ਵੱਖ ਰਾਖਵੀਆਂ ਅਤੇ ਤਰਜੀਹੀ ਸ਼੍ਰੇਣੀਆਂ ਨੂੰ ਦਿੱਤੇ ਜਾਂਦੇ ਲਾਭ, ਸੂਬੇ ਦੇ ਉਨਾਂ ਵਸਨੀਕਾਂ ਨੂੰ ਦਿੱਤੇ ਜਾਣਗੇ ਜਿਨਾਂ ਦਾ ਦੇਸ ਵਿੱਚ ਆਪਣਾ ਜਾਂ ਉਨਾਂ ਦੇ ਜੀਵਨ ਸਾਥੀ ਦਾ ਕੋਈ ਪਲਾਟ/ਮਕਾਨ ਨਹੀਂ ਹੈ।
ਬੁਲਾਰੇ ਨੇ ਦੱਸਿਆ ਕਿ ਅਲਾਟਮੈਂਟ ਲਈ ਭੁਗਤਾਨ ਨੂੰ ਬਹੁਤ ਸੁਵਿਧਾਜਨਕ ਬਣਾਇਆ ਗਿਆ ਹੈ। ਪਲਾਟ ਦੀ ਕੁੱਲ ਕੀਮਤ ਦੀ 10 ਫੀਸਦੀ ਰਕਮ ਬਿਨੈ-ਪੱਤਰ ਦੇਣ ਵੇਲੇ ਪੇਸ਼ਗੀ ਵਜੋਂ ਜਮਾ ਕੀਤੀ ਜਾਣੀ ਹੈ ਜਦਕਿ ਲੈਟਰ ਆਫ ਇੰਟੈਂਟ ਜਾਰੀ ਹੋਣ ਤੋਂ 30 ਦਿਨਾਂ ਦੇ ਅੰਦਰ-ਅੰਦਰ 15 ਫੀਸਦੀ ਭੁਗਤਾਨ ਕੀਤਾ ਜਾਣਾ ਹੈ। ਬਕਾਇਆ 75 ਫੀਸਦੀ ਰਕਮ ਲੇਟਰ ਆਫ ਇੰਟੈਂਟ ਜਾਰੀ ਹੋਣ ਦੇ 60 ਦਿਨਾਂ ਦੇ ਅੰਦਰ ਇਕਮੁਸਤ ਜਾਂ ਸਾਲਾਨਾ 9 ਫੀਸਦੀ ਵਿਆਜ ਦੇ ਨਾਲ ਛੇ ਛਮਾਹੀ ਕਿਸਤਾਂ ਰਾਹੀਂ ਜਮਾ ਕਰਵਾਈ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਕਮੁਸਤ ਅਦਾਇਗੀ ਕਰਨ ਵਾਲੇ ਅਲਾਟੀਆਂ ਨੂੰ ਬਕਾਇਆ ਰਕਮ ’ਤੇ 5 ਫੀਸਦੀ ਛੋਟ ਦਿੱਤੀ ਜਾਵੇਗੀ।
ਇਸ ਸਕੀਮ ਦਾ ਬਰੋਸਰ ਪੁੱਡਾ ਭਵਨ, ਸੈਕਟਰ-62, ਐਸ.ਏ.ਐਸ.ਨਗਰ ਦੇ ਸਿੰਗਲ ਵਿੰਡੋ ਸਰਵਿਸ ਕਾਊਂਟਰ ਜਾਂ ਇਸ ਸਕੀਮ ਨਾਲ ਜੁੜੇ ਵੱਖ-ਵੱਖ ਬੈਂਕਾਂ ਦੀਆਂ ਸਾਖਾਵਾਂ (ਕੋਟਕ ਮਹਿੰਦਰਾ ਬੈਂਕ, ਐਕਸਿਸ ਬੈਂਕ, ਇੰਡਸਇੰਡ ਬੈਂਕ, ਆਈਸੀਆਈਸੀਆਈ ਬੈਂਕ, ਆਈਡੀਬੀਆਈ ਬੈਂਕ, ਸਟੇਟ ਬੈਂਕ ਆਫ ਇੰਡੀਆ, ਏਯੂ ਸਮਾਲ ਫਾਇਨਾਂਸ ਬੈਂਕ, ਬੈਂਕ ਆਫ ਬੜੌਦਾ, ਯੈਸ ਬੈਂਕ ਅਤੇ ਐਚਡੀਐਫਸੀ ਬੈਂਕ) ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਿਸਦੀ ਕੀਮਤ 100 ਰੁਪਏ ਹੈ। ਹਰ ਪ੍ਰਕਾਰ ਤੋਂ ਮੁਕੰਮਲ ਅਰਜ਼ੀਆਂ ਆਖਰੀ ਮਿਤੀ ਜਾਂ ਇਸ ਤੋਂ ਪਹਿਲਾਂ ਬੈਂਕਾਂ ਵਿੱਚ ਜਮਾ ਕਰਵਾਈਆਂ ਜਾ ਸਕਦੀਆਂ ਹਨ। ਬਿਨੈਕਾਰ .. ਵੈਬਸਾਈਟ ’ਤੇ ਵੀ ਜਾ ਕੇ ਆਨਲਾਈਨ ਅਰਜੀ ਦੇ ਸਕਦੇ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਅਦਾਇਗੀ ਆਨਲਾਈਨ ਕੀਤੀ ਜਾ ਸਕਦੀ ਹੈ।
Related posts
Subscribe
* You will receive the latest news and updates on your favorite celebrities!
Quick Cook!
Review Of Healthy Breakfast Meals For Energy Boost
Lorem ipsum dolor sit amet, consectetur adipiscing elit. Quisque hendrerit fringilla enim, ut scelerisque dui. In hac habitasse platea dictumst….