14 C
New York
Friday, September 30, 2022

Buy now

spot_img

ਪੰਜਾਬ ਵਿੱਚ ਝੋਨੇ ਦੀ ਆਮਦ 160 ਲੱਖ ਮੀਟਿ੍ਰਕ ਟਨ ਤੋਂ ਪਾਰ, ਪਿਛਲੇ ਸਾਲ ਦੇ ਮੁਕਾਬਲੇ 26 ਫੀਸਦੀ ਇਜ਼ਾਫ਼ਾ-ਲਾਲ ਸਿੰਘ

ਪੰਜਾਬ ਵਿੱਚ ਝੋਨੇ ਦੀ ਆਮਦ 160 ਲੱਖ ਮੀਟਿ੍ਰਕ ਟਨ ਤੋਂ ਪਾਰ, ਪਿਛਲੇ ਸਾਲ ਦੇ ਮੁਕਾਬਲੇ 26 ਫੀਸਦੀ ਇਜ਼ਾਫ਼ਾ-ਲਾਲ ਸਿੰਘ
ਕੁੱਲ ਆਮਦ ਵਿੱਚੋਂ ਝੋਨੇ ਦੀ 99 ਫੀਸਦ ਖ਼ਰੀਦ ਮੁਕੰਮਲ
ਸੰਗਰੂਰ ਮੋਹਰੀ, ਪਟਿਆਲਾ ਦੂਜੇ ਸਥਾਨ ’ਤੇ
ਹੁਣ ਤੱਕ ਕਿਸਾਨਾਂ ਨੂੰ 28.96 ਲੱਖ ਪਾਸ ਕੀਤੇ ਜਾਰੀ
ਚੰਡੀਗੜ, 3 ਨਵੰਬਰ:
ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਵਲੋਂ ਅੱਜ ਤੱਕ 160 ਲੱਖ ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਸਫਲਤਾਪੂਰਵਕ ਮੁਕੰਮਲ ਕਰ ਲਈ ਗਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਝੋਨੇ ਦੀ ਆਮਦ ਵਿੱਚ 26 ਫੀਸਦ ਵਾਧਾ ਦਰਜ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ ਨੇ ਦੱਸਿਆ ਕਿ ਚੱਲ ਰਹੇ ਸਾਉਣੀ ਸੀਜ਼ਨ ਦੌਰਾਨ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 160.65 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 158.52 ਲੱਖ ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਜਦਕਿ ਪਿਛਲੇ ਸਾਲ ਦੌਰਾਨ ਸੀਜ਼ਨ ਵਿੱਚ ਲਗਭਗ 127.46 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਸੀ।
ਕੋਵਿਡ ਦੇ ਮੱਦੇਨਜ਼ਰ ਝੋਨੇ ਦੀ ਪੜਾਅਵਾਰ ਢੰਗ ਨਾਲ ਢੋਆ-ਢੁਆਈ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਮੰਡੀ ਬੋਰਡ ਦੇ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਲਾਲ ਸਿੰਘ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਮੰਡੀ ਬੋਰਡ ਵਲੋਂ ਆੜਤੀਆਂ ਰਾਹੀਂ ਕਿਸਾਨਾਂ ਨੂੰ 28.69 ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਇਹ ਵੀ ਦੱਸਿਆ ਕਿ ਮੰਡੀ ਬੋਰਡ ਨੇ ਇਸ ਸਾਲ 4260 ਖਰੀਦ ਕੇਂਦਰ ਸਥਾਪਤ ਕੀਤੇ ਹਨ ਜੋ ਕਿ ਪਿਛਲੇ ਸਾਲ ਸਥਾਪਤ ਕੀਤੇ 1839 ਖਰੀਦ ਕੇਂਦਰਾਂ ਦੇ ਦੁੱਗਣੇ ਤੋਂ ਵੀ ਵੱਧ ਹੈ।
ਚੇਅਰਮੈਨ ਨੇ ਅੱਗੇ ਕਿਹਾ ਕਿ 14.88 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਨਾਲ ਸੰਗਰੂਰ ਜ਼ਿਲਾ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਪਟਿਆਲਾ ਅਤੇ ਲੁਧਿਆਣਾ ਵਿੱਚ ਕ੍ਰਮਵਾਰ 14.40 ਲੱਖ ਮੀਟਿ੍ਰਕ ਟਨ ਅਤੇ 13.39 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ।
ਚੇਅਰਮੈਨ ਨੇ ਚੱਲ ਰਹੇ ਕਾਰਜਾਂ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਹਿੱਤ ਕਿਸਾਨਾਂ ਦੇ ਸਮਰਥਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਸਾਰੇ ਭਾਈਵਾਲਾਂ ਖ਼ਾਸਕਰ ਕਿਸਾਨਾਂ ਵਲੋਂ ਖਰੀਦ ਕੇਂਦਰਾਂ ਵਿੱਚ ਭੀੜ ਨਾ ਕਰਨ ਅਤੇ ਸਿਹਤ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ।

Related Articles

LEAVE A REPLY

Please enter your comment!
Please enter your name here

Stay Connected

0FansLike
3,507FollowersFollow
0SubscribersSubscribe
- Advertisement -spot_img

Latest Articles