Wednesday , July 8 2020
Breaking News

ਪੰਜਾਬ ਸਰਕਾਰ ਖਿਡਾਰੀਆਂ ਨੂੰ ਉੱਤਮ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ•ਾਂ ਵਚਨਬੱਧ: ਸੁਖਵਿੰਦਰ ਸਿੰਘ ਬਿੰਦਰਾ

ਪੰਜਾਬ ਸਰਕਾਰ ਖਿਡਾਰੀਆਂ ਨੂੰ ਉੱਤਮ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ•ਾਂ ਵਚਨਬੱਧ: ਸੁਖਵਿੰਦਰ ਸਿੰਘ ਬਿੰਦਰਾ
ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਨੇ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਮੌਕੇ ਅੰਡਰ-19 ਵੁਸ਼ੂ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ
ਚੰਡੀਗੜ•/ਲੁਧਿਆਣਾ, 23 ਦਸੰਬਰ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦੇ ਵੁਸ਼ੂ ਅੰਡਰ-19 (ਲੜਕੇ-ਲੜਕੀਆਂ) ਮੁਕਾਬਲੇ ਅੱਜ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ•ਾ ਸਿੱਖਿਆ ਅਫਸਰ (ਸੈਕੰਡਰੀ) ਵੱਲੋਂ ਉਨ•ਾਂ ਦਾ ਸਵਾਗਤ ਕੀਤਾ ਗਿਆ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਨ ਤੋਂ ਬਾਅਦ ਉਨ•ਾਂ ਨੂੰ ਵੁਸ਼ੂ ਖੇਡ ਬਾਰੇ ਜਾਣੂੰ ਕਰਵਾਇਆ ਗਿਆ।
ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਲਈ ਸੂਬੇ ਦੇ ਖਿਡਾਰੀਆਂ ਨੂੰ ਉੱਤਮ ਸਹੂਲਤਾਂ ਅਤੇ ਸਿਖਲਾਈ ਪ੍ਰਦਾਨ ਕਰਨ ਲਈ ਪੂਰੀ ਤਰ•ਾਂ ਵਚਨਬੱਧ ਹੈ ਅਤੇ ਪੰਜਾਬ ਨੂੰ ਨਸ਼ਿਆਂ ਦੀ ਜਕੜ ਤੋਂ ਮੁਕਤ ਅਤੇ ਖੇਡਾਂ ਖੇਤਰ ਵਿਚ ਮੋਹਰੀ ਰਾਜ ਵਜੋਂ ਦੇਖਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਹੈ।
ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਸਤੇ ਵੱਧ ਤੋਂ ਵੱਧ ਸਰੋਤ ਪੈਦਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ।
——
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਮਹਿੰਦਰ ਸਿੰਘ ਕੇਪੀ ਨੇ ਕੈਬਨਿਟ ਮੰਤਰੀ ਚੰਨੀ ਅਤੇ ਅਰੁਨਾ ਚੌਧਰੀ ਦੀ ਹਾਜ਼ਰੀ ਵਿੱਚ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ•, 23 ਦਸਬੰਰ:
ਸੀਨੀਅਰ ਕਾਂਗਰਸੀ ਆਗੂ ਸ੍ਰੀ ਮਹਿੰਦਰ ਸਿੰਘ ਕੇਪੀ ਨੇ ਅੱਜ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ, ਪ੍ਰਗਟ ਸਿੰਘ ਵਿਧਾਇਕ, ਅਵਤਾਰ ਸਿੰਘ ਜੂਨੀਅਰ ਵਿਧਾਇਕ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ ਰਾਜ ਵੇਰਕਾ ਦੀ ਹਾਜ਼ਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।
ਸੀ੍ਰ ਕੇ.ਪੀ, ਦੁਆਬਾ ਦੇ ਸੀਨੀਅਰ ਕਾਂਗਰਸੀ ਆਗੂ , ਪੰਜਾਬ ਦੇ ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਦੇ ਅਹੁਹਦਿਆਂ ‘ਤੇ ਰਹਿ ਚੁੱਕੇ ਹਨ। ਉਸ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ।
ਇਸ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸ੍ਰੀ ਕੇਪੀ ਨੇ ਕਿਹਾ ਕਿ ਉਹ ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨਾਲ ਮਿਲਕੇ ਵਿਭਾਗ ਅਤੇ ਬੋਰਡ ਵਲੋਂ ਨੌਜਵਾਨਾਂ ਨੂੰ ਕਿੱਤਾਮੁਖੀ ਤੇ ਹੁਨਰਭਰਪੂਰ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਲਏ ਗਏ ਸਾਰੇ ਫੈਸਲਿਆਂ ਨੂੰ ਲਾਗੂ ਕਰਨ ਦੀ ਸੁਹਿਰਦਤਾ ਨਾਲ ਕੋਸ਼ਿਸ਼ ਕਰਨਗੇ ਤਾਂ ਜੋ ਰਾਜ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ।
ਉਨ•ਾਂ ਕਿਹਾ ਕਿ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚੰਨੀ ਵੱਲੋਂ ਵਿਦਿਆਰਥੀਆਂ ਨੂੰ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਲਿਆਉਣ ਸਬੰਧੀ ਬੋਰਡ ਵਲੋਂ ਚੁੱਕੇ ਗਏ ਕਦਮਾਂ ਨੂੰ ਲਾਗੂ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਹੋਰਨਾਂ ਪਤਵੰਤਿਆਂ ਤੋਂ ਇਲਾਵਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਤਕਨੀਕੀ ਸਿੱਖਿਆ ਬੋਰਡ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜੀਵ ਗੁਪਤਾ ਸਕੱਤਰ, ਮੈਂਬਰ (ਪੀ.ਆਈ.ਆਰ.ਏ.) ਇੰਜ. ਮਨਮੋਹਨ ਸਿੰਘ ਅਤੇ ਮਹਿੰਦਰ ਸਿੰਘ ਕੇ.ਪੀ. ਦੇ ਪਰਿਵਾਰਕ ਮੈਂਬਰ ਮੌਜੂਦ ਸਨ।
——

About admin

Check Also

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ ਕੋਵਿਡ ਮਾਹਿਰ ਸਲਾਹਕਾਰ ਕਮੇਟੀਆਂ ਗਠਿਤ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ …

Leave a Reply

Your email address will not be published. Required fields are marked *