Sunday , September 27 2020
Breaking News

ਪੰਜਾਬ ਸਰਕਾਰ ਦੀਆਂ ਗਾਈਡਲਾਈਨ ਅਨੁਸਾਰ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਵਧੀਕ ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਦੀਆਂ ਗਾਈਡਲਾਈਨ ਅਨੁਸਾਰ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਵਧੀਕ ਡਿਪਟੀ ਕਮਿਸ਼ਨਰ
*15 ਅਗਸਤ ਨੂੰ ਹੋੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਲਈ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ
ਸੰਗਰੂਰ, 06 ਅਗਸਤ:
15 ਅਗਸਤ 2020 ਨੂੰ ਹੋੋਣ ਵਾਲੇ ਜਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨਮੋਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋੋਂ ਪ੍ਰਾਪਤ ਹੋੋਣ ਵਾਲੀਆਂ ਗਾਈਡਲਾਈਨਜ਼ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਵਸ ਸਮਾਰੋੋਹ ਮਨਾਇਆ ਜਾਵੇਗਾ ਤੇ ਇਸ ਲਈ ਕਰੋੋਨਾ ਤੋੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਣ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਸਬੰਧੀ ਕੌਮੀ ਝੰਡੇ ਦੀ ਰਸਮ ਪੁਲਿਸ ਲਾਇਨ ਸੰਗਰੂਰ ਵਿਖੇ ਕੀਤੀ ਜਾਵੇਗੀ ਅਤੇ ਸ਼ਹੀਦੀ ਸਮਾਰਕ ਵਿਖੇ ਰੀਥ ਚੜ੍ਹਾਉਣ ਦੀ ਰਸਮ ਪੁਲਿਸ ਲਾਈਨ ਵਿਖੇ ਨਿਭਾਈ ਜਾਵੇਗੀ।
ਉਨ੍ਹਾਂ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗ ਦੀਆਂ ਲਗਾਈਆਂ ਗਈਆਂ ਡਿਊਟੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਲਗਨ ਨਾਲ ਨਿਭਾਉਣ ਤਾਂ ਜੋੋ ਇਸ ਜਿਲ੍ਹਾ ਪੱਧਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਸਕੇ। ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਸ਼ਹਿਰ ਦੇ ਆਲੇ ਦੁਆਲੇ ਅਤੇ ਵਿਸ਼ੇਸ ਕਰਕੇ ਸਮਾਰੋਹ ਵਾਲੇ ਸਥਾਨ ’ਤੇ ਵਧੀਆ ਢੰਗ ਨਾਲ ਸਫ਼ਾਈ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਪੁਲਿਸ ਲਾਈਨ ਸਟੇਡੀਅਮ ਸਮਾਰੋਹ ਵਾਲੇ ਸਥਾਨ ਤੇ ਰੰਗ-ਰੋਗਨ, ਲਾਈਟਾਂ, ਨਿਰਵਿਘਨ ਬਿਜਲੀ, ਬੈਠਣ ਦੇ ਪ੍ਰਬੰਧਾਂ, ਟ੍ਰੈਫਿਕ ਸਿਸਟਮ ਆਦਿ ਦੇ ਸਮਾਂ ਰਹਿੰਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ ਭਵਾਨੀਗੜ੍ਹ ਡਾ. ਕਰਮਜੀਤ ਸਿੰਘ, ਆਰ.ਟੀ.ਏ ਸਤਨਾਮ ਸਿੰਘ ਛੀਨਾ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

About admin

Check Also

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ-ਲਾਲ ਸਿੰਘ

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ …

Leave a Reply

Your email address will not be published. Required fields are marked *

%d bloggers like this: