Subscribe Now

* You will receive the latest news and updates on your favorite celebrities!

Trending News

Blog Post

ਪੰਜਾਬ ਸਰਕਾਰ ਵਲੋਂ ਮਿਲਾਵਟੀ ਭੋਜਨ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼
Food

ਪੰਜਾਬ ਸਰਕਾਰ ਵਲੋਂ ਮਿਲਾਵਟੀ ਭੋਜਨ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼ 

ਪੰਜਾਬ ਸਰਕਾਰ ਵਲੋਂ ਮਿਲਾਵਟੀ ਭੋਜਨ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼
ਚੰਡੀਗੜ, 23 ਅਕਤੂਬਰ:
ਸਿਹਤ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਤਹਿਤ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਮਿਲਾਵਟੀ ਖਾਧ-ਪਦਾਰਥਾਂ ਦੀ ਜਾਂਚ ਸਬੰਧੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਲੋਕਾਂ ਵਲੋਂ ਮਿਠਾਈਆਂ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਸਾਡੇ ਦੇਸ਼ ਵਿੱਚ ਖੁਸ਼ੀ ਅਤੇ ਪਿਆਰ ਸਾਂਝਾ ਕਰਨ ਲਈ ਮਠਿਆਈਆਂ ਦੇਣ-ਲੈਣ ਦਾ ਰਿਵਾਜ਼ ਹੈ। ਲੋਕ ਪਹਿਲਾਂ ਹੀ ਕੋਵਿਡ-19 ਦੇ ਸੰਕਟਕਾਲੀ ਦੌਰ ਵਿੱਚੋਂ ਲੰਘ ਰਹੇ ਹਨ ਇਸ ਮੌਕੇ ਦੀ ਨਜ਼ਾਕਤ ਨੂੰ ਭਾਂਪਦਿਆਂ ਸਰਕਾਰ ਨੇ  ਬਾਜ਼ਾਰ ਵਿੱਚ ਦੁੱਧ ਅਤੇ ਦੁੱਧ ਉਤਪਾਦਾਂ ਤੋਂ ਬਣੀਆਂ ਮਿਠਾਈਆਂ ਦੀ ਵਿਕਰੀ ’ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ। ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਨੂੰ ਉੱਤਮ ਦਰਜੇ ਦਾ ਖੋਇਆ ਅਤੇ ਪਨੀਰ ਹੀ ਉਪਲਬਧ ਕਰਵਾਇਆ ਜਾਵੇ।
ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਨੇ ਇਸ ਸਬੰਧ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨਾਂ ਮਿਠਾਈਆਂ ਵੇਚਣ ਵਾਲਿਆਂ ਨੂੰ ਸਲਾਹ ਦਿੱਤੀ ਕਿ ਦੁੱਧ ਅਤੇ ਖੋਏ ਤੋਂ ਬਣਨ ਵਾਲੀਆਂ ਮਿਠਾਈਆਂ ਨੂੰ ਤਿਆਰ ਕਰਨ ਸਮੇਂ ਵਿਸ਼ੇਸ਼ ਧਿਆਨ ਰੱਖਿਆ ਜਾਵੇ  ਕਿ ਇਹ ਮਿਠਾਈਆਂ ਮਿਲਾਵਟੀ ਜਾਂ ਘਟੀਆ ਦਰਜੇ ਦੀ ਸਮੱਗਰੀ ਤੋਂ ਨਾ ਬਣੀਆਂ ਹੋਣ ਕਿਉਂਕਿ ਸਰਕਾਰ ਕਿਸੇ ਵੀ ਕੀਮਤ ’ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰ ਸਕਦੀ। ਉਨਾਂ ਮਿਠਾਈ ਵੇਚਣ ਵਾਲਿਆਂ ਨੂੰ ਚੌਕੰਨੇ ਰਹਿਣ ਦਾ ਸੁਝਾਅ ਦਿੱਤਾ ਅਤੇ ਮਿਲਾਵਟਖ਼ੋਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਅੱਜ ਤੋਂ ਹੀ ਮਿਲਾਵਟਖੋਰੀ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਤੁਰੰਤ ਪ੍ਰਭਾਵ ਨਾਲ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

Related posts

Lifestyle

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਧਰਮਸੋਤ ਖਿਲਾਫ ਲਾਏ ਦੋਸ਼ ਬੇਬੁਨਿਆਦ ਕਰਾਰ, ਬੇਕਸੂਰ ਪੰਜਾਬੀਆਂ ਨੂੰ ਜੇਲ ’ਚ ਸੁੱਟਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ 

Leave a Reply

Required fields are marked *