Subscribe Now

* You will receive the latest news and updates on your favorite celebrities!

Trending News

Blog Post

ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
Lifestyle, News

ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ 

ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ, 24 ਦਸੰਬਰ:
ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ 25 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ 1 ਜਨਵਰੀ, 2021 ਨੂੰ ਦੁਬਾਰਾ ਖੁੱਲਣਗੇ।
ਸ੍ਰੀ ਸਿੰਗਲਾ ਅਨੁਸਾਰ ਸਰਦੀਆਂ ਦੇ ਮੌਸਮ ਦੇ ਮੱਦੇਨਜਰ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਹੈ।  ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਹੁਣ ਤੱਕ ਸਿਰਫ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਜੀ ਤੌਰ ‘ਤੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਗਈ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

Related posts

Lifestyle, News

ਸਿੰਗਲਾ ਤੇ ਅਰੋੜਾ ਨੇ ਲੋਕਾਂ ਵਲੋਂ ਚੁਣੀ ਸਰਕਾਰ ਨੂੰ ਢਾਅ ਲਾਉਣ ਲਈ ਸੰਵਿਧਾਨਕਾਂ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਕੀਤੀ ਨਿਖੇਧੀ ਕਾਲੀਆ ਨੂੰ ਯਾਦ ਦਵਾਇਆ ਕਿ ਅਧਿਕਾਰੀ ਕੇਵਲ ਚੁਣੇ ਗਏ ਮੁਖੀਆਂ ਪ੍ਰਤੀ ਜਵਾਬਦੇਹ ਹੁੰਦੇ ਹਨ 

Leave a Reply

Required fields are marked *