Subscribe Now

* You will receive the latest news and updates on your favorite celebrities!

Trending News

Blog Post

ਪੰਜਾਬ ਸਰਕਾਰ ਵੱਲੋਂ 8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਪੱਕੇ ਅਧਿਆਪਕ ਭਰਤੀ ਕਰਨ ਵਾਲਾ ਪਹਿਲਾ ਸੂਬਾ ਬਣੇਗਾ ਪੰਜਾਬ: ਵਿਜੈ ਇੰਦਰ ਸਿੰਗਲਾ
Lifestyle, News

ਪੰਜਾਬ ਸਰਕਾਰ ਵੱਲੋਂ 8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਪੱਕੇ ਅਧਿਆਪਕ ਭਰਤੀ ਕਰਨ ਵਾਲਾ ਪਹਿਲਾ ਸੂਬਾ ਬਣੇਗਾ ਪੰਜਾਬ: ਵਿਜੈ ਇੰਦਰ ਸਿੰਗਲਾ 

ਪੰਜਾਬ ਸਰਕਾਰ ਵੱਲੋਂ 8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ
ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਪੱਕੇ ਅਧਿਆਪਕ ਭਰਤੀ ਕਰਨ ਵਾਲਾ ਪਹਿਲਾ ਸੂਬਾ ਬਣੇਗਾ ਪੰਜਾਬ: ਵਿਜੈ ਇੰਦਰ ਸਿੰਗਲਾ
ਚੰਡੀਗੜ, 24 ਨਵੰਬਰ:
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਦੇਸ਼ ਦੇ ਪਹਿਲੇ ਸੂਬੇ ਵਜੋਂ ਨਵੰਬਰ 2017 ਵਿੱਚ ਸ਼ੁਰੂ ਕੀਤੀਆਂ ਗਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਪੱਕੇ ਅਧਿਆਪਕ ਦੇਣ ਲਈ 8393 ਅਸਾਮੀਆਂ ਨੋਟੀਫਾਈ ਕਰਨ ਉਪਰੰਤ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਅਧੀਨ ਜਨਤਕ ਨਿਯੁਕਤੀਆਂ ਤਹਿਤ 1 ਦਸੰਬਰ ਤੋਂ 20 ਦਸੰਬਰ ਤੱਕ ਯੋਗ ਉਮੀਦਵਾਰਾਂ ਪਾਸੋਂ ਆਨਲਾਈਨ ਅਰਜ਼ੀਆਂ ਦੀ ਮੰਗ ਕਰ ਲਈ ਗਈ ਹੈ। ਉਨਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਸਰਕਾਰੀ ਸਕੂਲਾਂ ‘ਚ ਪੱਕੇ ਅਧਿਆਪਕ ਭਰਤੀ ਕਰਨ ਵਾਲਾ ਪੰਜਾਬ ਦੇਸ਼ ਭਰ ਵਿੱਚੋਂ ਪਹਿਲਾ ਸੂਬਾ ਬਣ ਜਾਵੇਗਾ।
ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸ ਭਰਤੀ ਦਾ ਇੱਕ ਹੋਰ ਵੱਡਾ ਪੱਖ ਇਹ ਹੈ ਕਿ ਸਿੱਖਿਆ ਵਿਭਾਗ ‘ਚ ਲੰਬੇ ਅਰਸੇ ਤੋਂ ਕਾਰਜਸ਼ੀਲ ਸਿੱਖਿਆ ਪ੍ਰੋਵਾਈਡਰਾਂ, ਐਜੂਕੇਸ਼ਨ ਪ੍ਰੋਵਾਈਡਰਾਂ, ਐਜੂਕੇਸ਼ਨ ਵਲੰਟੀਅਰਾਂ, ਈ.ਜੀ.ਐੱਸ. ਵਲੰਟੀਅਰਾਂ, ਏ.ਆਈ.ਈ. ਵਲੰਟੀਅਰਾਂ ਤੇ ਐੱਸ.ਟੀ.ਆਰ. ਵਲੰਟੀਅਰਾਂ ਨੂੰ ਰੈਗੂਲਰ ਅਧਿਆਪਕ ਬਣਨ ਦਾ ਵੀ ਸੁਨਹਿਰਾ ਮੌਕਾ ਮਿਲ ਗਿਆ ਹੈ। ਉਨਾਂ ਕਿਹਾ ਕਿ ਇਨਾਂ ਵਲੰਟੀਅਰਾਂ ਨੂੰ ਇਸ ਭਰਤੀ ਵਿੱਚ ਉਮਰ ਹੱਦ ਦੀ ਵਿਸ਼ੇਸ਼ ਛੋਟ ਦਿੱਤੀ ਗਈ ਹੈ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਪ੍ਰੀ-ਪ੍ਰਾਇਮਰੀ ਸਿੱਖਿਆ ਤਿੰਨ ਸਾਲ ਪਹਿਲਾ ਆਰੰਭ ਕੀਤੀ ਗਈ ਸੀ, ਜਿਸ ਦੇ ਬਹੁਤ ਹੀ ਸਾਰਥਕ ਨਤੀਜੇ ਸਾਹਮਣੇ ਆਏ ਹਨ। ਇਸ ਤਹਿਤ ਪ੍ਰੀ-ਪ੍ਰਾਇਮਰੀ ਸਿੱਖਿਆ ਦੇ ਮਿਆਰ ‘ਚ ਵਾਧਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਛੋਟੇ ਬੱਚਿਆਂ ਲਈ ਪੱਕੇ ਅਧਿਆਪਕਾਂ ਦੀ ਮੰਗ ਨੂੰ ਪੂਰਿਆ ਜਾਵੇਗਾ। ਉਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਮਿਆਰੀ ਸੁਧਾਰ ਲਿਆਉਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ ਅਤੇ ਹੁਣ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੀ ਘਾਟ ਵੀ ਨਹੀਂ ਰਹਿਣ ਦਿੱਤੀ ਜਾਵੇਗੀ।
ਭਰਤੀ ਬੋਰਡ ਡਾਇਰੈਕਟੋਰੇਟ ਵੱਲੋਂ ਜਾਰੀ ਪੱਤਰ ਅਨੁਸਾਰ ਵਿੱਦਿਅਕ ਯੋਗਤਾ ਵਿੱਚ ਬਾਰਵੀਂ ਜਾਂ ਇਸ ਦੇ ਬਰਾਬਰ ਦੀ ਪ੍ਰੀਖਿਆ ਵਿੱਚ ਘੱਟ ਤੋਂ ਘੱਟ 45 ਫੀਸਦੀ ਅੰਕ ਅਤੇ ਡਿਪਲੋਮਾ ਸਰਟੀਫਿਕੇਟ ਇਨ ਨਰਸਰੀ ਟੀਚਰ ਐੇਜੂਕੁਸ਼ਨ ਪ੍ਰੋਗਰਾਮ ਜਾਂ ਇਸਦੇ ਬਰਾਬਰ ਦਾ ਕੋਈ ਹੋਰ ਕੋਰਸ ਕੀਤਾ ਹੋਵੇ ਦੇ ਨਾਲ ਦਸਵੀਂ ਵਿੱਚ ਪੰਜਾਬੀ ਲਾਜ਼ਮੀ ਜਾਂ ਚੋਣਵੇਂ ਵਿਸ਼ੇ ਵੱਜੋਂ ਪ੍ਰੀਖਿਆ ਪਾਸ ਕੀਤੀ ਹੋਵੇ ਨਿਰਧਾਰਿਤ ਕੀਤੀ ਗਈ ਹੈ। ਇਹਨਾਂ ਸਾਮੀਆਂ ਲਈ ਉਮਰ ਸੀਮਾਂ 18 ਤੋਂ 37 ਸਾਲ ਰੱਖੀ ਗਈ ਹੈ ਪਰ ਸਿੱਖਿਆ ਵਿਭਾਗ ਦੇ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰਾਂ, ਐਜੂਕੇਸ਼ਨ ਪ੍ਰੋਵਾਈਡਰਾਂ, ਐਜੂਕੇਸ਼ਨ ਵਲੰਟੀਅਰਾਂ, ਈ.ਜੀ.ਐੱਸ. ਵਲੰਟੀਅਰਾਂ, ਏ.ਆਈ.ਈ. ਵਲੰਟੀਅਰਾਂ, ਐੱਸ.ਟੀ.ਆਰ. ਵਲੰਟੀਅਰਾਂ ਨੂੰ ਉਮਰ ਦੀ ਉਪਰਲੀ ਸੀਮਾ ਵਿੱਚ ਕੀਤੀ ਗਈ ਸੇਵਾ ਦੇ ਬਰਾਬਰ ਛੋਟ ਦਿੱਤੀ ਗਈ ਹੈ। ਤਲਾਕਸ਼ੁਦਾ ਔਰਤਾਂ, ਵਿਧਵਾਵਾਂ, ਅਨੁਸੂਚਿਤ ਜਾਤੀ ਅਤੇ ਪਛੜੀ ਸ੍ਰੇਣੀ ਦੇ ਉਮੀਦਵਾਰਾਂ ਨੂੰ ਉਪਰਲੀ ਉਮਰ ਸੀਮਾ ਵਿੱਚ 5 ਸਾਲ ਦੀ ਛੋਟ ਦਿੱਤੀ ਗਈ ਹੈ।
ਕੈਟਾਗਰੀ ਵਾਈਜ਼ ਪੋਸਟਾਂ ਤਹਿਤ 8393 ਪੋਸਟਾਂ ਵਿੱਚੋਂ ਜਨਰਲ 3273, ਅਨੁਸੂਚਿਤ ਜਾਤੀ (ਐੱਮ ਤੇ ਬੀ) 840, ਅਨੁਸੂਚਿਤ ਜਾਤੀ (ਆਰ ਤੇ ਓ) 839, ਅਨੁਸੂਚਿਤ ਜਾਤੀ (ਸਾਬਕਾ ਫੌਜੀ)(ਐੱਮ, ਤੇ ਬੀ) 168, ਅਨੁਸੂਚਿਤ ਜਾਤੀ (ਸਾਬਕਾ ਫੌਜੀ)(ਆਰ. ਤੇ ਓ) 168, ਅਨੁਸੂਚਿਤ ਜਾਤੀ (ਖਿਡਾਰੀ)(ਐੱਮ ਤੇ ਬੀ) 42, ਅਨੁਸੂਚਿਤ ਜਾਤੀ (ਖਿਡਾਰੀ)(ਆਰ ਤੇ ਓ) 42, ਪੱਛੜੀਆਂ ਸ੍ਰੇਣੀਆਂ 839, ਪੱਛੜੀਆਂ ਸ੍ਰੇਣੀਆਂ (ਸਾਬਕਾ ਫੌਜੀ) 168, ਖਿਡਾਰੀ (ਜਨਰਲ) 167, ਅਜਾਦੀ ਘੁਲਾਟੀਏ 84, ਸਾਬਕਾ ਫੌਜੀ (ਜਨਰਲ) 588, ਅੰਗਹੀਣ ਵਰਗ ਤਹਿਤ ਵੀਜ਼ੁਅਲੀ ਇੰਪੇਅਰਡ, ਹੀਅਰਿੰਗ ਇੰਪੇਅਰ, ਓਰਥੋਪੈਡੀਕਲੀ ਡਿਸਏਬਲਡ ਅਤੇ ਇੰਟੈਲੈਕਚੁਅਲੀ ਡਿਸਏਬਿਲੀਟੀ ਜਾਂ ਮਲਟੀਪਲ ਡਿਸਏਬਿਲਿਟੀ ਵਰਗਾਂ ਲਈ 84-84, ਜਨਰਲ ਸ੍ਰੇਣੀ ਦੇ ਇਕਨਾਮੀਕਲੀ ਵੀਕਰ ਸ਼ੈਕਸ਼ਨ ਲਈ 839 ਅਸਾਮੀਆਂ ਰਾਖਵੀਆਂ ਕੀਤੀਆਂ ਗਈਆਂ ਹਨ।
———
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਧੁੰਦ ਵੱਧਣ ਦੇ ਮੱਦੇਨਜ਼ਰ ਅਡਵਾਇਜ਼ਰੀ ਜਾਰੀ
ਵਾਹਨ ਚਾਲਕਾਂ ਨੂੰ ਅਪੀਲ: ਸੜਕੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ
ਚੰਡੀਗੜ, 24 ਨਵੰਬਰ:
ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਵੱਧਣ ਦੇ ਮੱਦੇਨਜ਼ਰ ਵਾਹਨ ਚਾਲਕਾਂ ਲਈ ਇਕ ਅਡਵਾਇਜ਼ਰੀ ਜਾਰੀ ਕੀਤੀ ਹੈ ਤਾਂ ਜੋ ਸੜਕੀ ਦੁਰਘਟਵਾਨਾਂ ਨੂੰ ਰੋਕਿਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿੱਚ ਧੁੰਦ ਦੇ ਕਾਰਣ ਸੜਕਾਂ ’ਤੇ ਦੁਰਘਟਨਾਵਾਂ ਵੱਧ ਜਾਂਦੀਆਂ ਹਨ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਮੌਜੂਦਾ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਜਨਤਾ ਨੂੰ ਅਪੀਲ ਹੈ ਕਿ ਧੁੰਦ ਵਿੱਚ ਦੁਰਘਟਨਾਵਾਂ ਤੋਂ ਬਚਾਅ ਲਈ ਵਾਹਨ ਚਾਲਕ ਮੌਸਮ ਦੇ ਪੂਰਵ ਅਨੁਮਾਨ ਦੀ ਜਾਂਚ ਕਰਨ ਉਪਰੰਤ ਹੀ ਯਾਤਰਾ ’ਤੇ ਨਿਕਲਣ। ਉਨਾਂ ਕਿਹਾ ਕਿ ਸਾਰੇ ਵਾਹਨ ਚਾਲਕ ਆਪਣੇ ਵਾਹਨਾਂ ਦੀ ਚੰਗੀ ਹਾਲਤ ਦੇ ਨਾਲ-ਨਾਲ ਹੈੱਡਲਾਈਟ, ਟੇਲ ਲਾਈਟ, ਫੌਗ ਲਾਈਟ, ਇੰਡੀਕੇਟਰ ਅਤੇ ਰਿਫਲੈਕਟਰ ਸਹਿਤ ਬ੍ਰੇਕ, ਟਾਇਰ, ਵਿੰਡ ਸਕ੍ਰੀਨ ਵਾਈਪਰ, ਬੈਟਰੀ ਅਤੇ ਕਾਰ ਹੀਟਿੰਗ ਸਿਸਟਮ ਨੂੰ ਵੀ ਚਾਲੂ ਹਾਲਤ ਵਿੱਚ ਰੱਖਣਾ ਸੁਨਿਸ਼ਚਿਤ ਕਰਨ। ਉਨਾਂ ਅਪੀਲ ਕੀਤੀ ਕਿ ਜ਼ਿਆਦਾ ਧੁੰਦ ਦੀ ਚਿਤਾਵਨੀ ’ਤੇ ਯਾਤਰਾ ਨੂੰ ਮੌਸਮ ਸਾਫ ਹੋਣ ਤੱਕ ਟਾਲਣ ਦੀ ਕੋਸ਼ਿਸ਼ ਕੀਤੀ ਜਾਵੇ।
ਬੁਲਾਰੇ ਅਨੁਸਾਰ ਵਾਹਨ ਚਾਲਕ ਧੁੰਦ ਵਿੱਚ ਵਾਹਨਾਂ ਨੂੰ ਲੋਅ-ਬੀਮ ’ਤੇ ਚਲਾਉਣ ਕਿਉਂਕਿ ਧੁੰਦ ਦੇ ਦੌਰਾਨ ਹਾਈ-ਬੀਮ ਕਾਰਗਰ ਨਹੀਂ ਹੁੰਦਾ। ਉਨਾਂ ਦੱਸਿਆ ਕਿ ਧੁੰਦ ਦੇ ਦੌਰਾਨ ਫੌਗ ਲਾਈਟਾਂ, ਗੱਡੀਆਂ ਦੀ ਨਿਰਧਾਰਤ ਸਪੀਡ ਅਤੇ ਵਾਹਨਾਂ ਦੇ ਵਿੱਚ ਉਚਿਤ ਦੂਰੀ ਰੱਖੀ ਜਾਵੇ ਅਤੇ ਸੜਕਾਂ ’ਤੇ ਅੰਕਿਤ ਸਫੇਦ ਪੱਟੀਆਂ ਨੂੰ ਇੱਕ ਮਾਰਗ ਦਰਸ਼ਕ ਦੇ ਰੂਪ ਵਿੱਚ ਧਿਆਨ ਵਿੱਚ ਰੱਖਦੇ ਹੋਏ ਵਾਹਨ ਚਲਾਇਆ ਜਾਵੇ। ਵਾਹਨਾਂ ਦੇ ਸ਼ੀਸ਼ੇ ਉਚਿਤ ਮਾਤਰਾ ਤੱਕ ਥੱਲੇ ਰੱਖੇ ਜਾਣ ਅਤੇ ਸੰਕਟ ਸਥਿਤੀ ਵਿੱਚ ਜੇਕਰ ਵਾਹਨ ਨੂੰ ਰਸਤੇ ਵਿੱਚ ਰੋਕਣਾ ਪਵੇ ਤਾਂ ਜਿੱਥੋਂ ਤੱਕ ਸੰਭਵ ਹੋਵੇ ਵਾਹਨ ਨੂੰ ਸੜਕ ਤੋਂ ਹੇਠਾਂ ਉਤਾਰ ਕੇ ਖੜਾ ਕੀਤਾ ਜਾਵੇ। ਉਨਾਂ ਕਿਹਾ ਕਿ ਧੁੰਦ ਵਿੱਚ ਵਾਹਨ ਚਲਾਉਂਦੇ ਹੋਏ ਗ਼ੈਰ-ਜ਼ਰੂਰੀ ਓਵਰਟੇਕਿੰਗ ਨਾ ਕੀਤੀ ਜਾਵੇ, ਲੇਨ ਨਾ ਬਦਲੀ ਜਾਵੇ ਅਤੇ ਭੀੜ ਵਾਲੀਆਂ ਸੜਕਾਂ ’ਤੇ ਵਾਹਨ ਨੂੰ ਰੋਕਣ ਤੋਂ ਬਚਿਆ ਜਾਵੇ।
9/੧੦੮੬੫੯/੨੦੨੦
———–
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ  ਸਰਕਾਰ ਵਲੋਂ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਿੱਧੀ ਵਿਕਰੀ/ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਲਈ ਦਿਸ਼ਾ-ਨਿਰਦੇਸ਼ ਨੋਟੀਫਾਈ
ਚੰਡੀਗੜ, 24 ਨਵੰਬਰ:
ਸਿੱਧੀ ਵਿਕਰੀ ਅਤੇ ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਦੇ ਨਿਯਮਿਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ, ਪੰਜਾਬ ਸਰਕਾਰ ਨੇ ਇਸ ਸੰਬੰਧੀ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਨੋਟੀਫਾਈ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ  ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ. ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਖਪਤਕਾਰਾਂ ਦੀ ਸੁਰੱਖਿਆ ਐਕਟ, 2019 ਦੀ ਤਰਜ਼ ‘ਤੇ ਜਾਰੀ ਕੀਤੇ ‘ਦ ਗਾਈਡਲਾਈਨਜ਼ ਆਫ਼ ਡਾਇਰੈਕਟ ਸੈਲਿੰਗ ਫ਼ਾਰ ਪੰਜਾਬ, 2020‘ ਧੋਖਾਧੜੀ ਨੂੰ ਰੋਕਣ ਅਤੇ ਖਪਤਕਾਰਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਵਿਚ ਕਾਰਗਰ ਸਿੱਧ ਹੋਣਗੇ। ਸ੍ਰੀ ਸਿਨਹਾ ਨੇ ਅੱਗੇ ਦੱਸਿਆ ਕਿ ਇਹ ਦਿਸ਼ਾ-ਨਿਰਦੇਸ਼ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੁਆਰਾ ਨਿਰਧਾਰਤ ਉਪਭੋਗਤਾ-ਪੱਖੀ ਨੀਤੀ ਦਾ ਹਿੱਸਾ ਹਨ।
ਉਹਨਾਂ ਅੱਗੇ ਕਿਹਾ ਕਿ ਨਵੇਂ ਨਿਯਮਾਂ ਤਹਿਤ ਅਜਿਹੀਆਂ ਸੰਸਥਾਵਾਂ ਨੂੰ ਦਸਤਾਵੇਜ਼ੀ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਨੋਡਲ ਵਿਭਾਗ – ਫੂਡ ਐਂਡ ਸਪਲਾਈਜ਼ – ਵਿੱਚ ਆਪਣਾ ਨਾਮ ਦਰਜ ਕਰਵਾਉਣਾ ਲਾਜ਼ਮੀ ਹੋਵੇਗਾ। ਵਿਭਾਗ ਨੇ ਸੂਬੇ ਵਿੱਚ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਸਹਾਇਤਾ ਕਰਨ ਲਈ ਇੱਕ ਨੋਡਲ ਅਧਿਕਾਰੀ ਨੂੰ ਨੋਟੀਫਾਈ ਕੀਤਾ ਹੈ।
ਇਸ ਤੋਂ ਇਲਾਵਾ  ਮੁੱਖ ਸਕੱਤਰ ਪੰਜਾਬ  ਤੋਂ ਉਚਿਤ ਪ੍ਰਵਾਨਗੀ ਮਿਲਣ ਦੇ ਬਾਅਦ ਦਿਸ਼ਾ ਨਿਰਦੇਸ਼ਾਂ ਦੇ ਨੂੰ ਲਾਗੂ ਕਰਨ ਲਈ ਇੱਕ ਨਿਗਰਾਨੀ ਅਥਾਰਟੀ ਦੀ ਵਿਵਸਥਾ ਕਰਨਾ ਲਾਜ਼ਮੀ ਕੀਤਾ ਗਿਆ ਹੈ।
ਇਸ ਨਿਗਰਾਨੀ ਅਥਾਰਟੀ ਵਿਚ ਖੁਰਾਕ, ਸਿਵਲ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਬੰਧਕੀ ਸਕੱਤਰ ਚੇਅਰਮੈਨ ਵਜੋਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਜਾਂ ਉਹਨਾਂ ਦੁਆਰਾ ਨਾਮਜ਼ਦ ਕੋਈ ਅਧਿਕਾਰੀ ਜੋ ਸੰਯੁਕਤ ਡਾਇਰੈਕਟਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਨੋਡਲ ਅਧਿਕਾਰੀ ਵਜੋਂ ਅਤੇ ਕਨਵੀਨਰ, ਵਿੱਤ ਵਿਭਾਗ ਦੇ ਸਕੱਤਰ ਜਾਂ ਉਹਨਾਂ ਦੁਆਰਾ ਨਾਮਜ਼ਦ ਕੋਈ ਅਧਿਕਾਰੀ ਜਾ ਕੋਈ ਹੋਰ ਅਧਿਕਾਰੀ ਜੋ ਡਿਪਟੀ ਸਕੱਤਰ ਦੇ ਅਹੁਦੇ ਤੋਂ ਹੇਠਾਂ ਨਾ ਹੋਵੇ, ਵਿੱਤ ਕਮਿਸ਼ਨਰ, ਟੈਕਸੇਸ਼ਨ ਜਾਂ ਟੈਕਸੇਸ਼ਨ ਕਮਿਸ਼ਨਰ, ਜੀਐਸਟੀ, ਆਰਥਿਕ ਅਪਰਾਧਾਂ ਨਾਲ ਨਜਿੱਠਣ ਵਾਲੇ ਪੁਲਿਸ ਵਿਭਾਗ ਦੇ ਏਡੀਜੀਪੀ ਰੈਂਕ ਦੇ ਅਧਿਕਾਰੀ, ਸਰਕਾਰ ਵਲੋਂ ਨਾਮਜ਼ਦ ਕਿਸੇ ਵਿਸ਼ੇ ਵਿੱਚ ਮਾਹਿਰ ਅਧਿਕਾਰੀ ਨੂੰ ਸ਼ਾਮਲ ਕੀਤਾ ਜਾਵੇਗਾ।
ਇਹ ਨਿਗਰਾਨੀ ਅਥਾਰਟੀ ਹਰੇਕ ਤਿੰਨ ਮਹੀਨਿਆਂ ਵਿਚ ਮੀਟਿੰਗ ਕਰੇਗੀ। ਇਸ ਸਬੰਧੀ ਵਿਸਥਾਰਤ ਦਿਸ਼ਾ ਨਿਰਦੇਸ਼ ਵਿਭਾਗ ਦੀ ਵੈਬਸਾਈਟ … ‘ਤੇ ਉਪਲਬਧ ਹਨ।

Related posts

Leave a Reply

Required fields are marked *