20 C
New York
Tuesday, May 30, 2023

Buy now

spot_img

ਬਰਿੰਦਰਮੀਤ ਸਿੰਘ ਪਾਹੜਾ ਨੇ ਉਪ ਮੁੱਖ ਮੰਤਰੀ ਰੰਧਾਵਾ ਤੇ ਕੈਬਨਿਟ ਮੰਤਰੀਆਂ ਦੀ ਹਾਜਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਉਪ ਮੁੱਖ ਮੰਤਰੀ ਦਫਤਰ, ਪੰਜਾਬ

ਬਰਿੰਦਰਮੀਤ ਸਿੰਘ ਪਾਹੜਾ ਨੇ ਉਪ ਮੁੱਖ ਮੰਤਰੀ ਰੰਧਾਵਾ ਤੇ ਕੈਬਨਿਟ ਮੰਤਰੀਆਂ ਦੀ ਹਾਜਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 15 ਦਸੰਬਰ

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਦੀ ਹਾਜਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।

ਉਪ ਮੁੱਖ ਮੰਤਰੀ ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮਿਲਕਫੈਡ ਸਿੱਧੇ ਤੌਰ ਉੱਤੇ ਆਮ ਲੋਕਾਂ ਖਾਸ ਕਰਕੇ ਦੁੱਧ ਉਤਪਾਦਕ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਸ੍ਰੀ ਪਾਹੜਾ ਜਮੀਨ ਨਾਲ ਜੁੜੇ ਨੇਤਾ ਹਨ ਜਿਨ੍ਹਾਂ ਦੀ ਅਗਵਾਈ ਵਿੱਚ ਮਿਲਕਫੈਡ ਆਪਣੇ ਟੀਚੇ ਪੂਰੇ ਕਰਨ ਵਿੱਚ ਸਫਲ ਰਹੇਗਾ।ਉਨ੍ਹਾਂ ਕਿਹਾ ਕਿ ਨੌਜਵਾਨ ਆਗੂ ਸ੍ਰੀ ਪਾਹੜਾ ਮਿਲਕਫੈਡ ਨੂੰ ਹੋਰ ਵੀ ਬੁਲੰਦੀਆਂ ਉੱਤੇ ਲੈ ਕੇ ਜਾਣਗੇ।

ਨਵ-ਨਿਯੁਕਤ ਚੇਅਰਮੈਨ ਸ੍ਰੀ ਪਾਹੜਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਆਪਣੀ ਜੰਿਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸਵਾਸ ਦਿਵਾਇਆ।

ਇਸ ਮੌਕੇ ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸਣ ਆਸੂ, ਰਣਦੀਪ ਸਿੰਘ ਨਾਭਾ ਤੇ ਗੁਰਕੀਰਤ ਸਿੰਘ ਕੋਟਲੀ, ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਮਾਰਕਫੈਡ ਦੇ ਚੇਅਰਮੈਨ ਕੁਸਲਦੀਪ ਸਿੰਘ ਕਿੱਕੀ ਢਿੱਲੋਂ, ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਕੁਲਬੀਰ ਸਿੰਘ ਜੀਰਾ, ਹਰਪ੍ਰਤਾਪ ਸਿੰਘ ਅਜਨਾਲਾ, ਪ੍ਰੀਤਮ ਸਿੰਘ ਕੋਟਭਾਈ ਤੇ ਦਵਿੰਦਰ ਸਿੰਘ ਘੁਬਾਇਆ, ਚੇਅਰਮੈਨ ਜੋਗਿੰਦਰ ਸਿੰਘ ਮਾਨ, ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਅਸੋਕ ਚੌਧਰੀ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅੱਗਰਵਾਲ, ਉਪ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਵਰੁਣ ਰੂਜਮ, ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ, ਸ੍ਰੀ ਪਾਹੜਾ ਦੇ ਪਰਿਵਾਰਕ ਮੈਂਬਰ, ਮਿਲਕਫੈਡ ਦੇ ਬੋਰਡ ਆਫ ਡਾਇਰੈਕਟਰਜ ਦੇ ਮੈਂਬਰ ਬਲਜੀਤ ਸਿੰਘ ਪਾਹੜਾ, ਹਰਮਿੰਦਰ ਸਿੰਘ, ਅਮਨਦੀਪ ਸਿੰਘ, ਤਜਿੰਦਰ ਸਿੰਘ, ਰਣਜੀਤ ਸਿੰਘ ਤੇ ਗੁਰਭੇਜ ਟਿੱਬੀ ਵੀ ਹਾਜਰ ਸਨ।

Related Articles

Stay Connected

0FansLike
3,791FollowersFollow
0SubscribersSubscribe
- Advertisement -spot_img

Latest Articles