ਬਲਬੀਰ ਸਿੱਧੂ ਵਲੋਂ ਢਕੋਲੀ ਵਿਖੇ ਨਵੇਂ ਅਪਗ੍ਰੇਡ ਕੀਤੇ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ
ਚੰਡੀਗੜ, 4 ਜਨਵਰੀ:
ਜ਼ੀਰਕਪੁਰ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਮਿਊਨਿਟੀ ਹੈਲਥ ਸੈਂਟਰ ਢਕੋਲੀ ਨੂੰ 100 ਬਿਸਤਰਿਆਂ ਦੇ ਸਬ-ਡਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਗਿਆ ਹੈ ਅਤੇ ਇਸਦਾ ਰਸਮੀ ਉਦਘਾਟਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ।
ਸ੍ਰੀ ਸਿੱਧੂ ਨੇ ਕਿਹਾ ਕਿ ਇਹ ਕਦਮ ਜ਼ੀਰਕਪੁਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਚੁੱਕਿਆ ਗਿਆ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਜੀਰਕਪੁਰ ਦੀ ਆਬਾਦੀ ਕਈ ਗੁਣਾ ਵੱਧ ਗਈ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਸਥਾਨਕ ਲੋਕਾਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਕਿ ਇਸ ਖੇਤਰ ਵਿੱਚ ਹਸਪਤਾਲ ਦੀ ਜ਼ਰੂਰਤ ਹੈ ਕਿਉਂਕਿ ਲੋਕ ਸਿਵਲ ਹਸਪਤਾਲ ਪੰਚਕੂਲਾ, ਜੀਐਮਸੀਐਚ-32 ਚੰਡੀਗੜ ਅਤੇ ਹੋਰ ਨਿੱਜੀ ਹਸਪਤਾਲਾਂ ਵਿੱਚ ਆਪਣੇ ਇਲਾਜ ਲਈ ਜਾਣ ਲਈ ਮਜਬੂਰ ਹਨ।
ਇਸ ਮੌਕੇ ਸਿਹਤ ਸੇਵਾਵਾਂ ਪੰਜਾਬ ਦੇ ਡਾਇਰੈਕਟਰ ਡਾ: ਜੀ.ਬੀ. ਸਿੰਘ ਨੇ ਕਿਹਾ ਕਿ ਹਸਪਤਾਲ ਦੀ ਇਸ ਅਪਗ੍ਰੇਡੇਸ਼ਨ ਨਾਲ ਸਾਡੀ ਸਿਹਤ ਸੰਭਾਲ ਪ੍ਰਣਾਲੀ ਤੱਕ ਆਮ ਲੋਕਾਂ ਦੀ ਪਹੁੰਚ ਵਿੱਚ ਸੁਧਾਰ ਹੋਵੇਗਾ।
ਇਸ ਮੌਕੇ ਮੁਹਾਲੀ ਦੇ ਸਿਵਲ ਸਰਜਨ ਡਾ: ਆਦਰਸ਼ਪਾਲ ਕੌਰ, ਜ਼ਿਲਾ ਮੈਡੀਕਲ ਕਮਿਸ਼ਨਰ( ਮੁਹਾਲੀ) ਡਾ: ਦਲਜੀਤ ਸਿੰਘ, ਐਸ.ਐਮ.ਓ ਢਕੋਲੀ ਡਾ: ਪੌਮੀ ਚਤਾਰਥ ਅਤੇ ਐਸ.ਐਮ.ਓ ਡੇਰਾਬਸੀ ਡਾ: ਸੰਗੀਤਾ ਜੈਨ ਵੀ ਹਾਜ਼ਰ ਸਨ।
———-
Related posts
Subscribe
* You will receive the latest news and updates on your favorite celebrities!
Quick Cook!
Review Of Healthy Breakfast Meals For Energy Boost
Lorem ipsum dolor sit amet, consectetur adipiscing elit. Quisque hendrerit fringilla enim, ut scelerisque dui. In hac habitasse platea dictumst….