Wednesday , July 8 2020
Breaking News

ਬਾਦਲ ਦਲ ਅਤੇ ਕਾਂਗਰਸ ਨੂੰ ਛੱਡ ਕੇ ਕਿਸੇ ਵੀ ਹੋਰ ਪਾਰਟੀ ਨਾਲ ਸਮਝੌਤਾ ਸੰਭਵ: ਢੀਂਡਸਾ

ਬਾਦਲ ਦਲ ਅਤੇ ਕਾਂਗਰਸ ਨੂੰ ਛੱਡ ਕੇ ਕਿਸੇ ਵੀ ਹੋਰ ਪਾਰਟੀ ਨਾਲ ਸਮਝੌਤਾ ਸੰਭਵ: ਢੀਂਡਸਾ
ਮਲੇਰਕੋਟਲਾ, ੧੦ ਜੂਨ (ਸ਼ਾਹਿਦ ਜ਼ੁਬੈਰੀ) ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇਥੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਦੇ ਰਿਲਾਇੰਸ ਪੈਟਰੋਲ ਪੰਪ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਭਲੇ ਲਈ ਬਾਦਲ ਦਲ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਸਿਆਸੀ ਸਮਝੌਤਾ ਸੰਭਵ ਹੈ। ਉਨ੍ਹਾਂ ਸਪੱਸਟ ਕੀਤਾ ਕਿ ਬਾਦਲ ਦਲ ਅਤੇ ਕਾਂਗਰਸ ਪਾਰਟੀ ਪੰਜਾਬ ਤੇ ਪੰਥ ਲਈ ਬਰਾਬਰ ਦੀਆਂ ਘਾਤਕ ਹਨ ਅਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੀਆਂ ਹਿਰਦੇਵੇਧਕ ਬੇਅਦਬੀਆਂ ਕਰਨ, ਪੰਥਕ ਸੰਸਥਾਵਾਂ ਤੇ ਪੰਥਕ ਮਰਿਆਦਾ ਨੂੰ ਬਰਬਾਦ ਕਰਨ ਦੇ ਦੋਸ਼ੀ ਬਾਦਲ ਦਲ ਅਤੇ ਸ੍ਰੀ ਦਰਬਾਰ ਸਾਹਿਬ ‘ਤੇ ਟੈਂਕ ਤੋਪਾਂ ਨਾਲ ਹਮਲਾ ਕਰਨ ਤੇ ਦਿਲੀ ਸਿੱਖ ਕਤਲੇਆਮ ਦੀ ਦੋਸ਼ੀ ਕਾਂਗਰਸ ਪਾਰਟੀ ਨਾਲ ਕਦੇ ਵੀ ਸਮਝੌਤਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਜਿਹੜੇ ਮੁੱਦਿਆਂ ਨੂੰ ਲੈ ਕੇ ਬਾਦਲਕਿਆਂ ਨਾਲੋਂ ਵੱਖ ਹੋਣ ਦਾ ਫੈਸ਼ਲਾ ਕੀਤਾ ਸੀ ਉਹ ਸਾਰੇ ਮੁੱਦੇ ਹਾਲੇ ਵੀ ਜਿਉਂ ਦੇ ਤਿਉਂ ਖੜ੍ਹੇ ਹਨ ਅਤੇ ਬਾਦਲ ਦਲ ਉਨ੍ਹਾਂ ਸਾਰੇ ਸਿਧਾਂਤਾਂ ਨੂੰ ਛੱਡ ਚੁੱਕਿਆ ਹੈ ਜਿੰਨ੍ਹਾਂ ਦੀ ਰਾਖੀ ਤੇ ਪਹਿਰੇਦਾਰੀ ਲਈ ਸ੍ਰੋਮਣੀ ਅਕਾਲੀ ਦਲ ਦੀ ਸਥਾਪਨਾ ਹੋਈ ਸੀ। ਇਕ ਸਵਾਲ ਦੇ ਜਵਾਬ ਵਿਚ ਸ. ਢੀਂਡਸਾ ਨੇ ਦੱਸਿਆ ਕਿ ਸਾਬਕਾ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਉਦੋਂ ਤੱਕ ਕਿਸੇ ਸਮਝੌਤੇ ਦੀ ਕੋਈ ਸੰਭਾਵਨਾ ਨਹੀਂ ਹੈ ਜਦੋਂ ਤੱਕ ਉਹ ਪੰਜਾਬ ਤੇ ਪੰਥ ਦੁਸ਼ਮਣ ਕਾਂਗਰਸ ਪਾਰਟੀ ਵਿੱਚ ਹਨ। ਇਸ ਮੌਕੇ ਜਥੇਦਾਰ ਮੰਡੀਆਂ ਤੋਂ ਇਲਾਵਾ ਸ੍ਰੋਮਣੀ ਕਮੇਟੀ ਦੀ ਸਾਬਕਾ ਮੈਂਬਰ ਬੀਬੀ ਕਰਮਜੀਤ ਕੌਰ ਮੰਡੀਆਂ, ਸਾਬਕਾ ਚੇਅਰਮੈਨ ਹਾਜੀ ਮੁਹੰਮਦ ਤੁਫੈਲ ਮਲਿਕ, ਸਾਬਕਾ ਚੇਅਰਮੈਨ ਅੇਡਵੋਕੇਟ ਹਰਦੀਪ ਸਿੰਘ ਖਟੜਾ, ਸਾਬਕਾ ਕੌਂਸਲ ਪ੍ਰਧਾਨ ਆਸ਼ਿਫ ਕੁਰੈਸ਼ੀ ਪ੍ਰਿੰਸ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਹਥਨ ਅਤੇ ਕਾਕਾ ਅਮਰਿੰਦਰ ਸਿੰਘ ਚੀਮਾ ਆਦਿ ਆਗੂ ਵੀ ਹਾਜਰ ਸਨ।

About admin

Check Also

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ ਕੋਵਿਡ ਮਾਹਿਰ ਸਲਾਹਕਾਰ ਕਮੇਟੀਆਂ ਗਠਿਤ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ …

Leave a Reply

Your email address will not be published. Required fields are marked *