Breaking News

ਮਿਸ਼ਨ ਫਤਿਹ: ਖੁਸ਼ਹਾਲੀ ਦੇ ਰਾਖੇ ਘਰ-ਘਰ ਜਾ ਜ਼ਿਲਾ ਵਾਸੀਆਂ ਨੂੰ ਕੋਰੋਨਾਵਾਇਰਸ ਤੋਂ ਬਚਣ ਦਾ ਦੇ ਰਹੇ ਨੇ ਸੁਨੇਹਾ

ਮਿਸ਼ਨ ਫਤਿਹ: ਖੁਸ਼ਹਾਲੀ ਦੇ ਰਾਖੇ ਘਰ-ਘਰ ਜਾ ਜ਼ਿਲਾ ਵਾਸੀਆਂ ਨੂੰ ਕੋਰੋਨਾਵਾਇਰਸ ਤੋਂ ਬਚਣ ਦਾ ਦੇ ਰਹੇ ਨੇ ਸੁਨੇਹਾ
ਸੰਗਰੂਰ, 17 ਜੂਨ:
ਕੋਵਿਡ-19 ਦੀ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਤੇ ਲੋਕਾਂ ਨੂੰ ਇਸਦੀ ਚਪੇਟ ’ਚ ਆਉਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀਜ਼) ਜ਼ਿਲਾ ਵਾਸੀਆਂ ਨੂੰ ਘਰ-ਘਰ ਜਾ ਤੇ ਜਨਤਕ ਥਾਂਵਾਂ ’ਤੇ ਪਹੁੰਚ ਕੇ ਕੋਰੋਨਾਵਾਇਰਸ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਸੁਚੇਤ ਕਰ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਅੱਖਾਂ ਤੇ ਕੰਨ ਬਣ ਕੇ ਕੰਮ ਕਰ ਰਹੇ ਖੁਸ਼ਹਾਲੀ ਦੇ ਰਾਖੇ ਹੁਣ ਲੋਕਾਂ ਨੂੰ ਕੋਰੋਨਾਵਾਇਰਸ ਦੀ ਲਾਗ ਤੋਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੁਸ਼ਹਾਲੀ ਦੇ ਰਾਖੇ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਕੋਵਿਡ-19 ਦੇ ਸੰਪਰਕ ’ਚ ਆਉਣ ਤੋਂ ਬਚਣ ਲਈ ਲਗਾਤਾਰ ਸੁਚੇਤ ਕਰ ਰਹੇ ਹਨ। ਉਨਾਂ ਵੀ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਦੀ ਲਾਗ ਤੋਂ ਬਚਣ ਲਈ ਇੱਕ-ਦੂਸਰੇ ਤੋਂ ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਅੱਖ, ਨੱਕ ਜਾਂ ਮੂੰਹ ਨੂੰ ਛੂਹਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਨਾਲ ਧੋ ਲਿਆ ਜਾਵੇ। ਉਨਾਂ ਕਿਹਾ ਕਿ ਪਾਣੀ ਉਪਲਬਧ ਨਾ ਹੋਣ ਦੀ ਸੂਰਤ ’ਚ ਸੈਨੇਟਾਇਜ਼ਰ ਨਾਲ ਵੀ ਹੱਥ ਸਾਫ਼ ਕੀਤੇ ਜਾ ਸਕਦੇ ਹਨ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਮਾਸਕ ਲਾਜ਼ਮੀਂ ਤੌਰ ’ਤੇ ਪਾਇਆ ਜਾਵੇ ਅਤੇ ਬਹੁਤ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ ਨੂੰ ਤਰਜੀਹ ਦਿੱਤੀ ਜਾਵੇ।
ਇਸ ਮੌਕੇ ਜੀ.ਓ.ਜੀ. ਜ਼ਿਲਾ ਇੰਚਾਰਜ ਧਨਬੀਰ ਸਿੰਘ ਸਿੱਧੂ ਨੇ ਸਮੂਹ ਜੀ.ਓ.ਜੀਜ਼. ਵੱਲੋਂ ਸੰਕਟ ਦੀ ਇਸ ਘੜੀ ’ਚ ਜ਼ਿਲਾ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਨੂੰ ਆਮ ਲੋਕਾਂ ਤੱਕ ਪੁੱਜਦੇ ਕਰਨ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।

About admin

Check Also

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ …

Leave a Reply

Your email address will not be published. Required fields are marked *