Saturday , July 4 2020
Breaking News

ਮਿਸ਼ਨ ਫਤਿਹ: ਚਾਲਾਨ ਕੱਟਣ ਦੇ ਨਾਲ-ਨਾਲ ਸਬੰਧਤ ਵਿਅਕਤੀ ਮਾਸਕ ਵੀ ਮੁਹੱਈਆ ਕਰਵਾਉਣਗੇ ਪ੍ਰਸ਼ਾਸਨਿਕ ਅਧਿਕਾਰੀ: ਡਿਪਟੀ ਕਮਿਸ਼ਨਰ

ਮਿਸ਼ਨ ਫਤਿਹ: ਚਾਲਾਨ ਕੱਟਣ ਦੇ ਨਾਲ-ਨਾਲ ਸਬੰਧਤ ਵਿਅਕਤੀ ਮਾਸਕ ਵੀ ਮੁਹੱਈਆ ਕਰਵਾਉਣਗੇ ਪ੍ਰਸ਼ਾਸਨਿਕ ਅਧਿਕਾਰੀ: ਡਿਪਟੀ ਕਮਿਸ਼ਨਰ
*ਮਹਾਂਮਾਰੀ ਦੇ ਸੰਪਰਕ ’ਚ ਆਉਣ ਤੋਂ ਬਚਣ ਲਈ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਜ਼ਿਲਾ ਵਾਸੀ: ਘਨਸ਼ਿਆਮ ਥੋਰੀ
ਸੰਗਰੂਰ, 11 ਜੂਨ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਅੱਗੇ ਫੈਲਣ ਰੋਕਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਘਰੋਂ ਬਾਹਰ ਨਿਕਲਣ ਮੌਕੇ ਮਾਸਕ ਪਾਉਣਾ ਲਾਜ਼ਮੀ ਬਣਾਇਆ ਗਿਆ ਹੈ ਅਤੇ ਨਾਲ ਹੀ ਜਨਤਕ ਥਾਂਵਾਂ ’ਤੇ ਥੁੱਕਣ ਤੇ ਜੁਰਮਾਨਾ ਲਗਾਇਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮਾਸਕ ਨਾ ਪਾਉਣ ਦੇ ਰੁਝਾਨ ਦੇ ਮਾੜੇ ਨਤੀਜਿਆਂ ਨੂੰ ਧਿਆਨ ’ਚ ਰੱਖਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤਣ ਦਾ ਫੈਸਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹੁਣ ਪੁਲਿਸ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਮਾਸਕ ਨਾ ਪਾਉਣ ਵਾਲੇ ਵਿਅਕਤੀਆਂ ਦੇ ਚਾਲਾਨ ਕੱਟੇ ਜਾਣਗੇ। ਉਨਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਚਾਲਾਨ ਕੱਟਣ ਦੇ ਨਾਲ ਹੀ ਸਬੰਧਤ ਵਿਅਕਤੀ ਨੂੰ ਮਾਸਕ ਦੇਣਾ ਵੀ ਯਕੀਨੀ ਬਣਾਉਣਗੇ ਅਤੇ ਇਸ ਲਈ ਉਨਾਂ ਨੂੰ ਮੁੱਢਲੇ ਤੌਰ ’ਤੇ 100-100 ਮਾਸਕ ਦਿੱਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਵੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਆਪਣੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
ਸ਼੍ਰੀ ਘਨਸ਼ਿਆਮ ਥੋਰੀ ਨੇ ਲੋਕਾਂ ਨੂੰ ਨਿਯਮਾਂ ਦੀ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਨਿਯਮ ਸਾਡੀ ਸਭ ਦੀ ਸਿਹਤ ਸੁਰੱਖਿਆ ਲਈ ਬਣਾਏ ਗਏ ਹਨ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਸਮਾਜ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤੀ ਕਰਨੀ ਪੈ ਰਹੀ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਕੋਰੋਨਾਵਾਇਰਸ ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਉਨਾਂ ਕਿਹਾ ਇਨਾਂ ਹਦਾਇਤਾਂ ਦੀ ਪਾਲਣਾ ਕੇਵਲ ਜੁਰਮਾਨੇ ਤੋਂ ਬਚਣ ਲਈ ਨਾ ਕੀਤੀ ਜਾਵੇ ਸਗੋਂ ਹਰ ਇੱਕ ਵਿਅਕਤੀ ਇਨਾਂ ਨੂੰ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਕੋਰੋਨਾਵਾਇਰਸ ਦੀ ਰੋਕਥਾਮ ਲਈ ਆਪਣਾ ਅਹਿਮ ਯੋਗਦਾਨ ਦੇਵੇ।

About admin

Check Also

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ …

Leave a Reply

Your email address will not be published. Required fields are marked *