Friday , July 10 2020
Breaking News

ਮਿਸ਼ਨ ਫਤਿਹ: ਸੰਗਰੂਰ ਜ਼ਿਲ੍ਹੇ ’ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 48 ਮਰੀਜ਼no

ਮਿਸ਼ਨ ਫਤਿਹ: ਸੰਗਰੂਰ ਜ਼ਿਲ੍ਹੇ ’ਚ ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 48 ਮਰੀਜ਼
ਕੋਰੋਨਾਵਾਇਰਸ ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਪਰ ਜਿੱਤਣ ਲਈ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਰਹਿਣ ਦੀ ਲੋੜ: ਡਿਪਟੀ ਕਮਿਸ਼ਨਰ
ਸੰਗਰੂਰ, 30 ਜੂਨ:
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 48 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਮੌਕੇ ਹਸਪਤਾਲ ਦੇ ਸਟਾਫ਼ ਵੱਲੋਂ ਇਨ੍ਹਾਂ ਮਰੀਜ਼ਾਂ ਨੂੰ ਭਾਵੁਕ ਤੇ ਨਿੱਘੀ ਵਿਦਾਇਗੀ ਦਿੰਦਿਆਂ ਤਾੜੀਆਂ ਦੀ ਗੂੰਜ ’ਚ ਘਰ ਭੇਜਿਆ। ਜ਼ਿਕਰਯੋਗ ਹੈ ਕਿ ਇਸ ਤੋਂ ਕੱਲ ਵੀ 26 ਪਾਜਿਟਿਵ ਮਰੀਜ਼ ਕੋਵਿਡ-19 ਨੂੰ ਮਾਤ ਦੇ ਸਫ਼ਲ ਇਲਾਜ ਤੋਂ ਬਾਅਦ ਆਪਣੇ ਘਰ ਗਏ ਸਨ।
ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 35 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 13 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਕੋਵਿਡ-19 ਇੱਕ ਵਿਅਕਤੀ ਤੋਂ ਦੂਜੇ ਦੇ ਸੰਪਰਕ ’ਚ ਆਉਣ ਨਾਲ ਫੈਲਦਾ ਹੈ ਕਿਉਂਕਿ ਇਹ ਇੱਕ ਲਾਗ ਦੀ ਬਿਮਾਰੀ ਹੈ ਅਤੇ ਬਾਹਰੀ ਇਲਾਕਿਆਂ ਖ਼ਾਸ ਕਰ ਇਸ ਤੋਂ ਪ੍ਰਭਾਵਿਤ ਇਲਾਕਿਆਂ ਤੋਂ ਸੰਗਰੂਰ ਜ਼ਿਲ੍ਹੇ ’ਚ ਵਾਪਿਸ ਆਉਣ ਵਾਲੇ ਲੋਕਾਂ ਨੂੰ ਇਸਦਾ ਖ਼ਾਸ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ਜਿੱਤਣ ਲਈ ਸਭ ਦਾ ਸਹਿਯੋਗ ਮਹੱਤਵਪੂਰਨ ਹੈ ਕਿਉਂਕਿ ਇੱਕ ਵਿਅਕਤੀ ਵੱਲੋਂ ਕੀਤੀ ਗਈ ਭੁੱਲ ਵੱਡੀ ਗਿਣਤੀ ’ਚ ਲੋਕਾਂ ’ਤੇ ਭਾਰੂ ਪੈ ਸਕਦੀ ਹੈ।

About admin

Check Also

ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ ਮਾਰਜਨ ਮਨੀ ਵਿੱਚ 20 ਰੁਪਏ ਦਾ ਹੋਰ ਵਾਧਾ ਕਰਨ ਦਾ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ : ਆਸ਼ੂ

ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ ਮਾਰਜਨ ਮਨੀ ਵਿੱਚ 20 ਰੁਪਏ ਦਾ …

Leave a Reply

Your email address will not be published. Required fields are marked *