Breaking News

ਮਿਸ਼ਨ ਫ਼ਤਿਹ ਤਹਿਤ ਆਂਗਨਵਾੜੀ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ * ਵਾਰ ਵਾਰ ਹੱਥ ਧੋਣ, ਮਾਸਕ ਪਾਉਣ ਅਤੇ ਸਮਾਜਿਕ ਦੂਰੀ ਕਾਇਮ ਰੱਖਣ ਦੀ ਅਪੀਲ

ਸੰਗਰੂਰ, 17 ਜੂਨ:
ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਮਿਸ਼ਨ ਫ਼ਤਿਹ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਵੱਖ ਵੱਖ ਵਿਭਾਗਾਂ ’ਤੇ ਆਧਾਰਿਤ ਟੀਮਾਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀਆਂ ਹਨ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਂਗਣਵਾੜੀ ਵਰਕਰਾਂ ਵੱਲੋਂ ਸਮੂਹ ਸਬ ਡਵੀਜ਼ਨਾਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਆਂਗਣਵਾੜੀ ਵਰਕਰ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵਾਰ ਵਾਰ ਹੱਥ ਧੋਣ, ਮਾਸਕ ਪਾਉਣ ਅਤੇ ਸਮਾਜਿਕ ਦੂਰੀ ਕਾਇਮ ਰੱਖਣ ਸਬੰਧੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ੍ਹ ਬਿੰਨ ਪਾਲਣਾ ਕਰਕੇ ਕੋਰੋਨਾ ਨੂੰ ਮਾਤ ਦੇਣ ਲਈ ਮਿਸ਼ਨ ਫ਼ਤਿਹ ਵਿੱਚ ਯੋਗਦਾਨ ਪਾਉਣ।
ਕੈਪਸ਼ਨ: ਜ਼ਿਲ੍ਹਾ ਸੰਗਰੂਰ ਦੇ ਵੱਖ ਵੱਖ ਇਲਾਕਿਆਂ ਵਿੱਚ ਆਂਗਣਵਾੜੀ ਵਰਕਰ ਲੋਕਾਂ ਨੂੰ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਤੋਂ ਬਚਾਅ ਬਾਰੇ ਜਾਣਕਾਰੀ ਦਿੰਦੇ ਹੋਏ।

About admin

Check Also

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ …

Leave a Reply

Your email address will not be published. Required fields are marked *