Friday , July 10 2020
Breaking News

ਮਿਸ਼ਨ ਫ਼ਤਿਹ ਤਹਿਤ ਕੋਵਿਡ ਪ੍ਰਤੀ ਜਾਗਰੂਕਤਾ ਮੁਹਿੰਮ ਜਾਰੀ

ਮਿਸ਼ਨ ਫ਼ਤਿਹ ਤਹਿਤ ਕੋਵਿਡ ਪ੍ਰਤੀ ਜਾਗਰੂਕਤਾ ਮੁਹਿੰਮ ਜਾਰੀ
*ਵੱਖ-ਵੱਖ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਬਲਾਕ ਪੱਧਰ ਉੱਤੇ ਵਿਸ਼ੇਸ਼ ਵਾਹਨਾਂ ਰਾਹੀਂ ਕੀਤਾ ਪ੍ਰਚਾਰ
*ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ: ਡਿਪਟੀ ਕਮਿਸ਼ਨਰ
*ਈ.ਓਜ਼ ਅਤੇ ਬੀ.ਡੀ.ਪੀ. ਓਜ਼ ਨੇ ਅੱਜ ਦੀ ਮੁਹਿੰਮ ਨੂੰ ਨੇਪਰੇ ਚਾੜ੍ਹਨ ਚ ਵਿਸ਼ੇਸ਼ ਭੂਮਿਕਾ ਨਿਭਾਈ
ਸੰਗਰੂਰ, 20 ਜੂਨ
ਪੰਜਾਬ ਸਰਕਾਰ ਵੱਲੋਂ ਕੋਵਿਡ 19 ਬਿਮਾਰੀ ਪ੍ਰਤੀ ਜਨ ਜਾਗਰੂਕਤਾ ਲਈ ਆਰੰਭੇ ਮਿਸ਼ਨ ਫ਼ਤਿਹ ਤਹਿਤ ਜਾਗਰੂਕਤਾ ਪੈਦਾ ਕਰਨ ਦਾ ਕੰਮ ਲਗਾਤਾਰ ਜਾਰੀ ਹੈ। ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਵੱਖ^ਵੱਖ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਬਲਾਕਾਂ ਵਿੱਚ ਪ੍ਰਚਾਰ ਵਾਹਨਾਂ ਰਾਹੀਂ ਪ੍ਰਚਾਰ ਜਾਰੀ ਰੱਖਿਆ ਗਿਆ। ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਨੂੰ ਸਫ਼ਲ ਕਰਨ ਦੀ ਹਾਮੀ ਭਰੀ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਇਸ ਪ੍ਰਚਾਰ ਮੁਹਿੰਮ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ ਕੋਵਿਡ-19 ਬਿਮਾਰੀ ਨੂੰ ਆਪਣੇ ਤੋਂ ਦੂਰ ਰੱਖਣਾ ਆਸਾਨ ਹੈ ਜੇਕਰ ਅਸੀਂ ਕੁਝ ਸਾਵਧਾਨੀਆਂ ਰੱਖੀਏ। ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਬਾਹਰ ਜਾਣ ਸਮੇਂ ਮਾਸਕ ਲਾਈਏ, ਸਮਾਜਿਕ ਦੂਰੀ ਰੱਖੀਏ ਅਤੇ ਵਾਰ ਵਾਰ ਹੱਥ ਧੌਂਦੇ ਰਹੀਏ ਤਾਂ ਇਸ ਬਿਮਾਰੀ ਤੇ ਸਾਡੀ ਫ਼ਤਿਹ ਨਿਸ਼ਚਿਤ ਹੈ।
ਕੌਂਸਲਰਾਂ ਅਤੇ ਸਰਪੰਚਾਂ ਪੰਚਾਂ ਵੱਲੋਂ ਵੀ ਘਰ ਘਰ ਜਾ ਕੇ ਲੋਕਾਂ ਨੂੰ ਪੰਚਾਇਤ ਅਤੇ ਆਂਗਨਵਾੜੀ ਵਰਕਰਾਂ ਦੀ ਮੌਜੂਦਗੀ ਚ ਕੋਰੋਨਾ ਦੇ ਖਤਰੇ ਤੋਂ ਸੁਚੇਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਜੋ ਹਾਲਾਤ ਵਿਸ਼ਵ ਅਤੇ ਦੇਸ਼ ਪੱਧਰ ੋਤੇ ਬਣ ਰਹੇ ਹਨ, ਉਨ੍ਹਾਂ ਨੂੰ ਆਪਣੇ ਰਾਜੇ ਜ਼ਿਲ੍ਹੇ ਚ ਬਣਨ ਤੋਂ ਰੋਕਣ ਲਈ ਸਾਡਾ ਜਾਗਰੂਕ ਹੋਣਾ ਜ਼ਰੂਰੀ ਹੈ ਅਤੇ ਤਿੰਨ ਚੀਜ਼ਾਂ ਮਾਸਕ, ਸਮਾਜਿਕ ਦੂਰੀ ਤੇ ਹੱਥ ਧੋਣ ਨੂੰ ਨਿਯਮਿਤ ਤੌਰ ਤੇ ਕੀਤਾ ਜਾਵੇ।
ਇਸ ਮੌਕੇ ਵਿਸੇਸ਼ ਤੌਰ ਤੇ ਮਗਨਰੇਗਾ ਮਜਦੂਰਾਂ ਨੂੰ ਵੀ ਜਾਣਕਾਰੀ ਦਿੱਤੀ ਕਿ ਉਹ ਕੰਮ ਦੇ ਸਥਾਨ ਤੇ ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਅਤੇ ਹਮੇਸ਼ਾਂ ਮਾਸਕ ਜਾਂ ਕਪੜੇ ਨਾਲ ਆਪਣਾ ਨੱਕ ਅਤੇ ਮੁੰਹ ਢੱਕ ਕੇ ਰੱਖਣ, ਆਪਣੇ ਬਰਤਨ ਇਕ ਦੂਜੇ ਨਾਲ ਸਾਂਝੇ ਨਾ ਕਰਨ ਅਤੇ ਤੰਬਾਕੂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ, ਪੰਚਾਇਤਾਂ ਨੇ ਇਸ ਬਿਮਾਰੀ ਦੇ ਪਿੰਡਾਂ ਵਿਚ ਦਾਖਲੇ ਨੂੰ ਰੋਕਣ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਸੀ ਅਤੇ ਪਿੰਡਾਂ ਵਿਚ ਚੌਕਸੀ ਰੱਖੀ ਸੀ। ਉਨ੍ਹਾਂ ਦੱਸਿਆ ਕਿ ਈ. ਓਜ਼, ਬੀ ਡੀ ਪੀ ਓਜ਼ ਵੱਲੋਂ ਅੱਜ ਦੀ ਮੁਹਿੰਮ ਨੂੰ ਨੇਪਰੇ ਚਾੜ੍ਹਨ ਚ ਵਿਸ਼ੇਸ਼ ਭੂਮਿਕਾ ਨਿਭਾਈ ਗਈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦ ਵੀ ਉਨ੍ਹਾਂ ਦੇ ਖੇਤਰਾਂ ਵਿਚ ਕੋਈ ਬਾਹਰੀ ਵਿਅਕਤੀ ਆਵੇ ਤਾਂ ਇਸਦੀ ਸੂਚਨਾ ਸਿਹਤ ਵਿਭਾਗ ਨੂੰ ਦਿੱਤੀ ਜਾਵੇ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀੇਸੰਸਥਾ ਦੀ ਚੋਣ ਸੂਬਾਈ ਪੱਧਰ ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਂਸਲਾ ਅਫ਼ਜ਼ਾਈ ਕੀਤੀ ਜਾ ਸਕੇ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।

About admin

Check Also

ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ ਮਾਰਜਨ ਮਨੀ ਵਿੱਚ 20 ਰੁਪਏ ਦਾ ਹੋਰ ਵਾਧਾ ਕਰਨ ਦਾ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ : ਆਸ਼ੂ

ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ ਮਾਰਜਨ ਮਨੀ ਵਿੱਚ 20 ਰੁਪਏ ਦਾ …

Leave a Reply

Your email address will not be published. Required fields are marked *