2.6 C
New York
Friday, December 9, 2022

Buy now

spot_img

ਮੁੱਖ ਚੋਣ ਅਫ਼ਸਰ ਵੱਲੋਂ ਫੋਟੋ ਵੋਟਰ ਸੂਚੀਆਂ-2021 ਦੀ ਵਿਸ਼ੇਸ਼ ਸੁਧਾਈ ਦੀ ਪ੍ਰਗਤੀ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਮੁੱਖ ਚੋਣ ਅਫ਼ਸਰ ਵੱਲੋਂ ਫੋਟੋ ਵੋਟਰ ਸੂਚੀਆਂ-2021 ਦੀ ਵਿਸ਼ੇਸ਼ ਸੁਧਾਈ ਦੀ ਪ੍ਰਗਤੀ ਦੀ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਚੰਡੀਗੜ, 13 ਨਵੰਬਰ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਵੱਲੋਂ ਫੋਟੋ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਦੀ ਪ੍ਰਗਤੀ ਦੀ ਸਮੀਖਿਆ ਲਈ ਅੱਜ ਗੂਗਲ ਮੀਟ ਰਾਹੀਂ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲਾ ਚੋਣ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ।ਜ਼ਿਕਰਯੋਗ ਹੈ ਕਿ ਵੋਟਰ ਸੂਚੀਆਂ ਵਿੱਚ ਸੁਧਾਈ ਲਈ ਯੋਗਤਾ ਮਿਤੀ 01.01.2021 ਹੈ।

ਮੁਹਿੰਮ ਦੇ ਕਾਰਜਕ੍ਰਮ ਨੂੰ ਦੁਹਰਾਉਂਦਿਆਂ ਡਾ. ਰਾਜੂ ਨੇ ਜ਼ੋਰ ਦੇ ਕੇ ਕਿਹਾ ਕਿ ਸੰਚਾਰ ਨੂੰ ਮਜ਼ਬੂਤ ਰੱਖਣਾ ਅਤੇ ਸਾਰੇ ਯੋਗ ਨਾਗਰਿਕਾਂ  ਦੇ ਨਾਂ ਵੋਟਰ ਸੂਚੀ ਵਿੱਚ ਦਰਜ ਕਰਨ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਵੋਟਰ ਸੂਚੀ ਦੀ 100 ਫੀਸਦੀ ਸੁਧਾਈ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।

ਸਮੂਹ ਡਿਪਟੀ ਕਮਿਸ਼ਨਰਾਂ ਵੱਲੋਂ ਇੱਕ ਟੀਮ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਡਾ. ਰਾਜੂ ਨੇ ਇਸ ਤੱਥ ਤੇ ਚਾਨਣਾ ਪਾਇਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨੇ ਵੋਟਰ ਸੂਚੀ ਦੀ 99 ਫੀਸਦੀ ਦਰੁਸਤੀ ਮੁਕੰਮਲ ਕਰ ਲਈ ਹੈ ਅਤੇ ਵਿਸ਼ਵਾਸ ਜਤਾਇਆ ਹੈ ਕਿ ਜਲਦੀ ਹੀ ਪੰਜਾਬ 100 ਫੀਸਦੀ ਸੁਧਾਈ ਦੇ ਕਾਰਜ ਨੂੰ ਮੁਕੰਮਲ ਕਰ ਲਵੇਗਾ। ਡਾ. ਰਾਜੂ ਨੇ ਅੱਗੇ ਦੱਸਿਆ ਕਿ ਇਹ ਸਾਰੇ ਡਿਪਟੀ ਕਮਿਸ਼ਨਰਾਂ ਦੀ ਨਿਗਰਾਨੀ ਅਤੇ ਅਗਵਾਈ ਹੇਠ ਦਫ਼ਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਫੀਲਡ ਅਧਿਕਾਰੀਆਂ ਦੇ ਸੁਹਿਰਦ ਅਤੇ ਸਮਰਪਿਤ ਯਤਨਾਂ ਸਦਕਾ ਹੀ ਸੰਭਵ ਹੋ ਸਕੇਗਾ।

ਡਾ. ਰਾਜੂ ਨੇ 21, 22 ਨਵੰਬਰ ਅਤੇ 5, 6 ਦਸੰਬਰ, 2020 ਨੂੰ ਪੰਜਾਬ ਭਰ ਦੇ ਬੂਥ ਪੱਧਰ ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਵੱਲ ਧਿਆਨ ਦਿਵਾਇਆ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਖ਼ਾਸਕਰ ਨੌਜਵਾਨ ਵੋਟਰਾਂ, ਐਨਆਰਆਈ ਵੋਟਰਾਂ, ਟ੍ਰਾਂਸਜੈਂਡਰ ਅਤੇ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀਜ਼) ਤੇ ਧਿਆਨ ਕੇਂਦਰਤ ਕਰਨ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਪੰਜਾਬ ਦੇ ਨਾਗਰਿਕ ਇਨਾਂ ਚਾਰ ਦਿਨਾਂ ਦੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਸ੍ਰੀਮਤੀ ਮਾਧਵੀ ਕਟਾਰੀਆ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਅਧੀਨ ਚੱਲ ਰਹੀਆਂ ਵੱਖ-ਵੱਖ ਆਨਲਾਈਨ ਗਤੀਵਿਧੀਆਂ ਬਾਰੇ ਜਾਣੂ ਕਰਾਇਆ ਅਤੇ ਉਨਾਂ ਨੂੰ ਪ੍ਰੋਗਰਾਮ ਨੂੰ ਹੋਰ ਮਜ਼ਬੂਤੀ ਦੇਣ ਹਿੱਤ ਸਹਿਯੋਗੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

Related Articles

LEAVE A REPLY

Please enter your comment!
Please enter your name here

Stay Connected

0FansLike
3,601FollowersFollow
0SubscribersSubscribe
- Advertisement -spot_img

Latest Articles