20 C
New York
Tuesday, May 30, 2023

Buy now

spot_img

ਮੁੱਖ ਮੰਤਰੀ ਦਫਤਰ, ਪੰਜਾਬ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸਦਭਾਵਨਾ ਅਤੇ ਧਰਮ ਨਿਰਪੱਖਤਾ ਦੇ ਸੰਦੇਸ ਨੂੰ ਅੱਗੇ ਵਧਾਉਣ ਦੀ ਲੋੜ ’ਤੇ ਜੋਰ

——————-

ਚੰਡੀਗੜ,

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਦੁਨੀਆ ਭਰ ਵਿਚ ਫੈਲਾਉਣ ਦੀ ਲੋੜ’ਤੇ ਜੋਰ ਦਿੱਤਾ ਤਾਂ ਜੋ ਸਾਂਤੀ, ਸਦਭਾਵਨਾ, ਧਰਮ ਨਿਰਪੱਖਤਾ ਅਤੇ ਸਹਿ-ਹੋਂਦ ਦੀਆਂ ਕਦਰਾਂ ਕੀਮਤਾਂ ਨੂੰ ਉਤਸਾਹਿਤ ਕੀਤਾ ਜਾ ਸਕੇ ਜਿਨਾਂ ਨੂੰ ਗੁਰੂ ਸਾਹਿਬ ਨੇ ਆਪਣੀ ਲਾਸਾਨੀ ਸਹਾਦਤ ਰਾਹੀਂ ਕਾਇਮ ਰੱਖਿਆ।

ਕੇ.ਐੱਸ. ਰਾਜੂ ਲੀਗਲ ਟਰੱਸਟ ਵੱਲੋਂ ‘ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਰਤ ਵਿਚ ਇਸਲਾਮਿਕ ਸਾਸਨ ਅਧੀਨ ਹਿੰਦੂਆਂ ਅਤੇ ਸਿੱਖਾਂ ਦੀ ਨਸਲਕੁਸੀ ਅਤੇ ਧਰਮ ਪਰਿਵਰਤਨ ਵਿਰੁੱਧ ਮੁਖਾਲਫਤ ਦਾ ਪ੍ਰਤੀਕ’ ਵਿਸੇ ’ਤੇ ਕਰਵਾਏ ਇਕ ਵੈਬੀਨਾਰ ਦੌਰਾਨ ਵਿਚਾਰ ਵਟਾਂਦਰੇ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ ਦੇ ਸੰਵਿਧਾਨ ਵਿਚ ਦਰਜ ਧਰਮ ਨਿਰਪੱਖ ਆਚਰਨ ’ਅਨੇਕਤਾ ਵਿੱਚ ਏਕਤਾ’ ਦੀ ਵੱਡੀ ਮਿਸਾਲ ਹੈ ਜੋ ਕਿ ’ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮੂਲ ਵਿਚਾਰਧਾਰਾ ਦਾ ਅਹਿਮ ਹਿੱਸਾ ਹੈ।

ਗੁਰੂ ਜੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ‘ਸਰਬੱਤ ਦਾ ਭਲਾ’ ਦੀ ਧਾਰਨਾ ਦਾ ਪਾਠ ਪੜਾਇਆ ਜਿੱਥੇ ਲੋਕ ਰੰਗ, ਜਾਤ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਬਿਨਾਂ ਸਾਂਤੀ ਅਤੇ ਸਦਭਾਵਨਾ ਨਾਲ ਇਕੱਠੇ ਰਹਿ ਸਕਦੇ ਹਨ।

ਉਨਾਂ ਕਿਹਾ ਕਿ ਉਨਾਂ ਨੂੰ ਸਿੱਖ ਇਤਿਹਾਸ ਨਾਲ ਸਬੰਧਤ ਕਈ ਮਹੱਤਵਪੂਰਣ ਸਮਾਗਮਾਂ ਦੇ ਜਸਨਾਂ ਨਾਲ ਨਿੱਜੀ ਤੌਰ ’ਤੇ ਜੁੜਨ ਦਾ ਸੁਭਾਗ ਮਿਲਿਆ ਹੈ, ਜਿਸ ਵਿਚ 2004 ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਦੀ 400ਵੀਂ ਵਰੇਗੰਢ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਵਜੋਂ ਉਨਾਂ ਦੇ ਮੌਜੂਦਾ ਕਾਰਜਕਾਲ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ ਪੁਰਬ, ਮਹਾਨ ਸਿੱਖ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਦੀ 350ਵੀਂ ਜਨਮ ਵਰੇਗੰਢ, ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ ਪੁਰਬ ਅਤੇ ਹੁਣ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ ਪੁਰਬ ਸਾਮਲ ਹੈ।

ਇਹ ਦੱਸਦੇ ਹੋਏ ਕਿ ਜਦੋਂ ਭਾਰਤ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ ਪੁਰਬ ਮੌਕੇ ਇਕ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ ਸੀ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਤਿਹਾਸਕ ਜਸਨਾਂ ਦੇ ਹਿੱਸੇ ਵਜੋਂ ਸੂਬੇ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਲਈ 938.37 ਕਰੋੜ ਰੁਪਏ ਦੀ ਗ੍ਰਾਂਟ ਵਾਸਤੇ ਇੱਕ ਵਿਸਤਿ੍ਰਤ ਮੈਮੋਰੈਂਡਮ ਭੇਜਿਆ ਸੀ।

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ ਪੁਰਬ ਮਨਾਉਣ ਦੇ ਹਿੱਸੇ ਵਜੋਂ ਉਨਾਂ ਦੀ ਸਰਕਾਰ ਵੱਲੋਂ ਵਿਉਂਤੇ ਗਏ ਵੱਖ-ਵੱਖ ਸਮਾਗਮਾਂ ਬਾਰੇ ਗੱਲ ਕੀਤੀ, ਜਿਨਾਂ ਨੂੰ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਰਚੁਅਲ ਮੋਡ ਵਿਚ ਤਬਦੀਲ ਕਰਨਾ ਪਿਆ। ਇਸ ਤੋਂ ਇਲਾਵਾ ਉਨਾਂ ਦੀ ਸਰਕਾਰ ਵੱਲੋਂ ਬੱਸੀ ਪਠਾਣਾ ਵਿਖੇ ਪੁਰਾਣੀ ਜੇਲ ਦੀ ਸੰਭਾਲ ਅਤੇ ਵਿਕਾਸ ਸਮੇਤ ਕਈ ਬੁਨਿਆਦੀ ਢਾਂਚਾ/ਵਿਕਾਸ ਪ੍ਰਾਜੈਕਟ ਸੁਰੂ ਕੀਤੇ ਗਏ ਸਨ।ਦੱਸਣਯੋਗ ਹੈ ਕਿ ਇਸ ਜੇਲ ਵਿੱਚੇ ਨੌਂਵੇਂ ਗੁਰੂ ਨੂੰ ਉਨਾਂ ਦੇ ਸਮਰਥਕਾਂ ਨਾਲ ਨੂਰ ਮੁਹੰਮਦ ਖਾਨ ਮਿਰਜਾ ਵੱਲੋਂ 40 ਦਿਨਾਂ ਲਈ ਕੈਦ ਵਿੱਚ ਰੱਖਿਆ ਗਿਆ ਸੀ ਜਦੋਂ ਉੁਹ ਬਾਦਸਾਹ ਔਰੰਗਜੇਬ ਨੂੰ ਮਿਲਣ ਲਈ ਆਪਣੇ ਰਾਹ ’ਤੇ ਸਨ। ਉਨਾਂ ਬਾਬਾ ਬਕਾਲਾ ਪੰਚਾਇਤ ਨੂੰ ਨਗਰ ਪੰਚਾਇਤ ਵਿੱਚ ਅਪਗ੍ਰੇਡ ਕਰਨ ਅਤੇ ਤਰਨਤਾਰਨ ਜਲਿੇ ਵਿੱਚ ਸਥਾਪਤ ਕੀਤੀ ਜਾਣ ਵਾਲੀ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਦੇ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨੇ ਦੱਸਿਆ ਕਿ ਗੁਰੂ ਸਾਹਿਬ ਨਾਲ ਜੁੜੇ 79 ਪਿੰਡਾਂ ਅਤੇ 24 ਕਸਬਿਆਂ ਸਮੇਤ 103 ਚਰਨਛੋਹ ਥਾਵਾਂ ਦੀ ਪਛਾਣ ਕੀਤੀ ਗਈ ਸੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪ੍ਰਤੀ ਪਿੰਡ 50 ਲੱਖ ਰੁਪਏ ਅਤੇ ਪ੍ਰਤੀ ਕਸਬਾ 1 ਕਰੋੜ ਰੁਪਏ ਦਿੱਤੇ ਗਏ।ਇਸ ਤੋਂ ਇਲਾਵਾ ਇਨਾਂ ਜਸਨਾਂ ਦੇ ਹਿੱਸੇ ਵਜੋਂ 6986 ਪਿੰਡਾਂ ਵਿਚ ਹੁਣ ਤੱਕ 60 ਲੱਖ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ।

ਇਸ ਮੌਕੇ ਬੋਲਦਿਆਂ ਆਰਟ ਆਫ ਲਿਵਿੰਗ ਦੇ ਸੰਸਥਾਪਕ ਸ੍ਰੀ ਸ੍ਰੀ ਰਵੀ ਸੰਕਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸਹਾਦਤ ਤੋਂ ਵਿਹਾਰਕ ਤੌਰ ’ਤੇ ਇਹ ਸਿੱਧ ਹੁੰਦਾ ਹੈ ਕਿ ਸਾਨੂੰ ਆਪਣੇ ਕੋਲ ਸਹਾਇਤਾ ਲਈ ਆਏ ਵਿਅਕਤੀਆਂ ਨੂੰ ਕਦੇ ਵਾਪਸ ਨਹੀਂ ਮੋੜਨਾ ਚਾਹੀਦਾ ਭਾਵੇਂ ਇਸ ਲਈ ਸਾਨੂੰ ਆਪਣੀ ਜਾਨ ਦੀ ਕੁਰਬਾਨੀ ਹੀ ਕਿਉਂ ਨਾ ਦੇਣੀ ਪਵੇ।ਉਨਾਂ ਸਿੱਖ ਭਾਈਚਾਰੇ ਦੀ ਸਲਾਘਾ ਕੀਤੀ ਜਿਸਨੂੰ ਦੁਨੀਆਂ ਭਰ ਵਿੱਚ ਸੰਕਟ ਵਿੱਚ ਘਿਰੇ ਲੋਕਾਂ ਦੀ ਮਦਦ ਲਈ ਜਾਣਿਆ ਜਾਂਦਾ ਹੈ ਜੋ ਮੁਸੀਬਤ ਵੇਲੇ ਲੋਕਾਂ ਲਈ ਲੰਗਰ ਦਾ ਪ੍ਰਬੰਧ ਕਰਦੇ ਹਨ ਅਤੇ ਹੁਣ ਕੋਵਿਡ ਸੰਕਟ ਦੌਰਾਨ ਮੁਫਤ ਆਕਸੀਜਨ ਸੇਵਾ ਅਤੇ ਹੋਰ ਡਾਕਟਰੀ ਸਹਾਇਤਾ ਪ੍ਰਦਾਨ ਕਰਕੇ ਲੋਕਾਂ ਨੂੰ ਰਾਹਤ ਮੁਹੱਈਆ ਕਰਵਾ ਰਹੇ ਹਨ।

ਕੇਰਲਾ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਗੁਰੂ ਜੀ ਦੀ ਮਹਾਨ ਕੁਰਬਾਨੀ ਦਾ ਜਕਿਰ ਕੀਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਮੁੱਢਲੀਆਂ ਸਿੱਖਿਆਵਾਂ ਦੇ ਲੋਕਾਂ ਵਿਚ ਪ੍ਰਸਾਰ ਦੀ ਲੋੜ ’ਤੇ ਜੋਰ ਦਿੱਤਾ। ਉਨਾਂ ਨੇ ਸੂਬੇ ਵਿੱਚ ਸਿੱਖਾਂ ਦੀ ਘੱਟ ਆਬਾਦੀ ਹੋਣ ਦੇ ਬਾਵਜੂਦ ਪਿਛਲੇ ਸਾਲ ਹੜਾਂ ਦੌਰਾਨ ਕੇਰਲ ਦੇ ਲੋਕਾਂ ਨੂੰ ਸਹਾਇਤਾ ਦੇਣ ਲਈ ਵਿਸਵ ਭਰ ਤੋਂ ਸਿੱਖ ਭਾਈਚਾਰੇ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਦੀ ਵੀ ਸਲਾਘਾ ਕੀਤੀ।

ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸਣ ਵਿੱਚ, ਵਧੀਕ ਮੁੱਖ ਸਕੱਤਰ, ਤਾਮਿਲਨਾਡੂ ਸਰਕਾਰ, ਡਾ. ਜਗਮੋਹਨ ਸਿੰਘ ਰਾਜੂ ਅਤੇ ਕੇ.ਐੱਸ. ਰਾਜੂ ਲੀਗਲ ਟਰੱਸਟ ਦੇ ਮਾਰਗ ਦਰਸਕ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨਾਂ ਦੇ ਮਰਹੂਮ ਪਿਤਾ ਡਾ. ਕੇ.ਐੱਸ. ਰਾਜੂ ਦੀ ਤਾਰੀਫ ਵਿੱਚ ਕਹੇ ਸਬਦਾਂ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨਾਂ ਨੂੰ ਮੁੱਖ ਮੰਤਰੀ ਨੇ ਇੱਕ ਸਮਰੱਥ ਪ੍ਰਸਾਸਕ ਅਤੇ ਇੱਕ ਨੇਕ ਰੂਹ ਦੱਸਿਆ ਅਤੇ ਕਿਹਾ ਕਿ ਉਨਾਂ ਨੇ ਡਿਪਟੀ ਕਮਿਸਨਰ ਵਜੋਂ ਪਟਿਆਲਾ ਸਹਿਰ ਦੇ ਸਰਵਪੱਖੀ ਵਿਕਾਸ ਲਈ ਬੇਮਿਸਾਲ ਸੇਵਾਵਾਂ ਦਿੱਤੀਆਂ।

ਉੱਘੇ ਲੇਖਕ, ਫਿਲਮ ਨਿਰਮਾਤਾ ਅਤੇ ਸਮਾਜ ਸੇਵੀ ਹਰਿੰਦਰ ਸਿੰਘ ਸਿੱਕਾ ਨੇ ਕਿਹਾ ਕਿ ਇਹ ਵੈਬੀਨਾਰ ਗੁਰੂ ਸਾਹਿਬ ਦੇ ਏਕਤਾ, ਕੁਰਬਾਨੀ ਅਤੇ ਧਾਰਮਿਕਤਾ ਦੇ ਸਰਵ ਵਿਆਪੀ ਸੰਦੇਸ ਨਾਲ ਮਨੁੱਖਤਾ ਨੂੰ ਪ੍ਰੇਰਿਤ ਕਰਨ ਲਈ ਵਧੇਰੇ ਅਹਿਮ ਸਾਬਤ ਹੋਵੇਗਾ। ਉਨਾਂ ਇਸ ਮੌਕੇ ਧੰਨਵਾਦ ਦਾ ਮਤਾ ਵੀ ਪੇਸ ਕੀਤਾ।

———–

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਡਿਜੀਟਲੀ ਤੌਰ ’ਤੇ ਸਮਰੱਥ ਬਣੇ ਪੰਜਾਬ ਦੇ ਕਿਸਾਨ: ਡਿਜੀਲਾਕਰ ’ਤੇ ਉਪਲਬਧ ਜੇ-ਫਾਰਮ ਨੂੰ ਯੋਗ ਦਸਤਾਵੇਜ਼ ਮੰਨਿਆ ਜਾਵੇਗਾ

ਕਿਸਾਨਾਂ ਦੀ ਸਹੂਲਤ ਲਈ ਡਿਜੀਲਾਕਰ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ: ਲਾਲ ਸਿੰਘ

ਵਿਲੱਖਣ ਪਹਿਲਕਦਮੀ ਨਾਲ ਸੂਬੇ ਦੇ 10 ਲੱਖ ਕਿਸਾਨਾਂ ਨੂੰ ਹੋਵੇਗਾ ਲਾਭ

ਵਿੱਤੀ ਸੰਸਥਾਵਾਂ ਤੋਂ ਵਿੱਤ ਲੈਣ, ਆਈ.ਟੀ. ਛੋਟਾਂ, ਸਬਸਿਡੀ ਕਲੇਮ ਅਤੇ ਹੋਰ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਕੀਤੀ ਜਾ ਸਕੇਗੀ ਡਿਜੀਟਲ ਕਾਪੀ ਦੀ ਵਰਤੋਂ

Related Articles

LEAVE A REPLY

Please enter your comment!
Please enter your name here

Stay Connected

0FansLike
3,791FollowersFollow
0SubscribersSubscribe
- Advertisement -spot_img

Latest Articles