9.6 C
New York
Sunday, April 2, 2023

Buy now

spot_img

ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਫੌਤ ਹੋਏ ਦੋ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ

ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਫੌਤ ਹੋਏ ਦੋ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ
ਚੰਡੀਗੜ, 3 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿੱਚ ਸ਼ਿਰਕਤ ਕਰਦੇ ਸਮੇਂ ਦੋ ਕਿਸਾਨਾਂ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੇ ਦੇਹਾਂਤ ਉਤੇ ਅਫਸੋਸ ਜ਼ਾਹਰ ਕੀਤਾ ਹੈ।
ਮੁੱਖ ਮੰਤਰੀ ਨੇ ਮਾਨਸਾ ਅਤੇ ਮੋਗਾ ਜ਼ਿਲਿਆਂ ਦੇ ਵਸਨੀਕ ਦੋਵੇਂ ਕਿਸਾਨਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦਾ ਐਲਾਨ ਕੀਤਾ ਹੈ।
ਮਿ੍ਰਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲੇ ਦੇ ਪਿੰਡ ਬੱਛੋਆਣਾ ਦੇ ਕਿਸਾਨ ਗੁਰਜੰਟ ਸਿੰਘ ਦੀ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਦਿੱਲੀ ਵਿੱਚ ਮੌਤ ਹੋ ਗਈ ਜਦਕਿ ਮੋਗਾ ਜ਼ਿਲੇ ਦੇ ਪਿੰਡ ਭਿੰਡਰ ਕਲਾਂ ਦੇ ਕਿਸਾਨ ਗੁਰਬਚਨ ਸਿੰਘ (85) ਬੁੱਧਵਾਰ ਨੂੰ ਮੋਗਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਫੌਤ ਹੋ ਗਿਆ।

Related Articles

LEAVE A REPLY

Please enter your comment!
Please enter your name here

Stay Connected

0FansLike
3,758FollowersFollow
0SubscribersSubscribe
- Advertisement -spot_img

Latest Articles