16.3 C
New York
Monday, May 23, 2022

Buy now

spot_img

ਮੁੱਖ ਮੰਤਰੀ ਵੱਲੋਂ ਉੱਘੇ ਵਿਗਿਆਨੀ ਅਤੇ ਕਲਾ ਦੇ ਕਦਰਦਾਨ ਡਾਕਟਰ ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਵਿਗਿਆਨੀ ਅਤੇ ਕਲਾ ਦੇ ਕਦਰਦਾਨ ਡਾਕਟਰ ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ, 4 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਜੰਮਪਲ ਉੱਘੇ ਅਮਰੀਕੀ ਸਾਇੰਸਦਾਨ ਅਤੇ ਸਿੱਖ ਕਲਾ ਤੇ ਸਾਹਿਤ ਦੇ ਸਰਪ੍ਰਸਤ ਡਾ. ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਹ 94 ਵਰਿਆਂ ਦੇ ਸਨ ਜੋ ਸ਼ੁੱਕਰਵਾਰ ਨੂੰ ਅਮਰੀਕਾ ਵਿਖੇ ਕੈਲੋਫੋਰਨੀਆ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੂੰ ਮਹਾਨ ਸਮਾਜ ਸੇਵੀ ਅਤੇ ਸਿੱਖ ਫਾਊਂਡੇਸ਼ਨ ਦੇ ਬਾਨੀ ਡਾ. ਕਪਾਨੀ ਦੀ ਮੌਤ ਬਾਰੇ ਸੁਣ ਕੇ ਦੁੱਖ ਪਹੁੰਚਿਆ ਹੈ ਜਿਨਾਂ ਨੇ ਕਿਤਾਬਾਂ, ਕਲਾ, ਪ੍ਰਦਰਸ਼ਨੀਆਂ ਰਾਹੀਂ ਸਿੱਖ ਧਰਮ ਦੇ ਵੱਖ-ਵੱਖ ਪੱਖ ਅਤੇ ਪਹਿਲੂ ਉਜਾਗਰ ਕਰਨ ਤੋਂ ਇਲਾਵਾ ਸਿੱਖ ਪੁਰਾਤਨ ਵਿਰਸੇ ਲਈ ਅਣਥੱਕ ਯੋਗਦਾਨ ਪਾਇਆ। ਫਾਈਬਰ ਔਪਟਿਕ ਦੇ ਪਿਤਾਮਾ ਵਜੋਂ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿੱਚ ਡਾ. ਕਪਾਨੀ ਦੇ ਮਿਸਾਲੀ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਵਿੱਚ ਲਾਮਿਸਾਲੀ ਖੋਜ ਤੋਂ ਇਲਾਵਾ ਲੇਜ਼ਰ, ਸੂਰਜੀ ਊਰਜਾ ਅਤੇ ਪ੍ਰਦੂਸ਼ਣ ਦੀ ਨਿਗਰਾਨੀ ਵਿੱਚ ਵੀ ਉਨਾਂ ਦੀ ਦੇਣ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਸੰਕਟ ਦੀ ਘੜੀ ਵਿੱਚ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
————

Related Articles

LEAVE A REPLY

Please enter your comment!
Please enter your name here

Stay Connected

0FansLike
3,325FollowersFollow
0SubscribersSubscribe
- Advertisement -spot_img

Latest Articles