Breaking News

ਮੁੱਖ ਮੰਤਰੀ ਵੱਲੋਂ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਦਿੱਲੀ ਤੋਂ ਆਉਣ ਵਾਲਿਆਂ ਦੀ ਸਖਤ ਜਾਂਚ ‘ਤੇ ਜ਼ੋਰ

ਮੁੱਖ ਮੰਤਰੀ ਵੱਲੋਂ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਦਿੱਲੀ ਤੋਂ ਆਉਣ ਵਾਲਿਆਂ ਦੀ ਸਖਤ ਜਾਂਚ ‘ਤੇ ਜ਼ੋਰ
• ਹਸਪਤਾਲ ਵਿੱਚ ਬੈੱਡ ਰਾਖਵਾਂ ਕਰਵਾਉਣ ਉਪਰੰਤ ਕੋਵਿਡ ਦੇ ਇਲਾਜ ਲਈ ਦਿੱਲੀ ਤੋਂ ਆਉਣ ਵਾਲੇ ਪੰਜਾਬੀਆਂ ਦਾ ਸਵਾਗਤ
• ਸਮਾਜਿਕ ਫੈਲਾਅ ਦੇ ਵਧਣ ‘ਤੇ ਚਿੰਤਾ ਦਾ ਪ੍ਰਗਟਾਵਾ, ਛੇਤੀ ਹੀ ਟੈਸਟਾਂ ਦੀ ਗਿਣਤੀ ਵਧਾ ਕੇ ਇਕ ਦਿਨ ਵਿੱਚ 20,000 ਕਰਨ ਦਾ ਵਾਅਦਾ
ਚੰਡੀਗੜ•, 13 ਜੂਨ
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਹਰੋਂ ਆਉਣ ਵਾਲੇ ਲੋਕਾਂ ਤੋਂ ਸੂਬੇ ਵਿੱਚ ਕੋਵਿਡ ਦੇ ਫੈਲਾਅ ‘ਤੇ ਗੰਭੀਰ ਚਿੰਤਾਵਾਂ ਜ਼ਾਹਰ ਕਰਦਿਆਂ ਬਾਹਰੀ ਸੂਬਿਆਂ ਖਾਸ ਕਰਕੇ ਦਿੱਲੀ ਤੋਂ ਸੂਬੇ ਵਿੱਚ ਦਾਖਲ ਹੋਣ ਵਾਲਿਆਂ ਦੀ ਸਖਤ ਜਾਂਚ ਕਰਨ ਲਈ ਆਖਿਆ ਕਿਉਂ ਜੋ ਦਿੱਲੀ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੈ।
Îਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਦਿੱਲੀ ਦੇ ਹਸਪਤਾਲ ਦੀ ਸਿਫਾਰਸ਼ ‘ਤੇ ਇੱਥੇ ਬੈੱਡ ਰਾਖਵਾਂ ਕਰਵਾਉਣ ਉਪਰੰਤ ਪੰਜਾਬੀਆਂ ਦਾ ਕੋਵਿਡ ਦੇ ਇਲਾਜ ਲਈ ਦਿੱਲੀ ਤੋਂ ਪੰਜਾਬ ਆਉਣ ‘ਤੇ ਸਵਾਗਤ ਹੈ। ਮੁੱਖ ਮੰਤਰੀ ਅੱਜ ‘ਕੈਪਟਨ ਨੂੰ ਸਵਾਲ’ ਦੀ ਅਗਲੀ ਲੜੀ ਤਹਿਤ ਫੇਸਬੁੱਕ ‘ਤੇ ਲਾਈਵ ਹੁੰਦਿਆਂ ਇਕ ਸਵਾਲ ਦਾ ਜਵਾਬ ਦੇ ਰਹੇ ਸਨ।
Êਦੂਜੇ ਸੂਬਿਆਂ ਨਾਲ ਲਗਦੀਆਂ ਪੰਜਾਬ ਦੀਆਂ ਸਰਹੱਦਾਂ ਨੂੰ ਸੀਲ ਕਰਨ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੇ ਪੰਜਾਬ ਨਾਲ ਲਗਦੇ ਆਪਣੇ ਬਾਰਡਰ ਸੀਲ ਕਰ ਦਿੱਤੇ ਹਨ ਪਰ ਹਰਿਆਣਾ ਅਤੇ ਦਿੱਲੀ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆ ਰਹੇ ਹਨ। ਇਕੱਲੇ ਸ਼ੁੱਕਰਵਾਰ ਹੀ ਦਿੱਲੀ ਤੇ ਹਰਿਆਣਾ ਤੋਂ 6500 ਵਾਹਨ ਪੰਜਾਬ ਵਿੱਚ ਦਾਖਲ ਹੋਏ ਹਨ ਜਿਸ ਨਾਲ ਇਕ ਦਿਨ ਵਿੱਚ 20,000 ਨਵੇਂ ਲੋਕ ਪੰਜਾਬ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਾਜ਼ੇਟਿਵ ਕੇਸਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਉਨ•ਾਂ ਦੀ ਸਰਕਾਰ ਸੂਬੇ ਵਿੱਚ ਦਾਖਲ ਹੋਣ ਦੇ ਨੇਮਾਂ ਨੂੰ ਹੋਰ ਸਖਤ ਕਰਨ ‘ਤੇ ਵਿਚਾਰ ਕਰ ਰਹੀ ਹੈ। ਉਨ•ਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 2986 ਕੇਸਾਂ ਵਿੱਚੋਂ 1471 ਕੇਸਾਂ ਵਿੱਚ ਬਾਹਰੀ ਲੋਕਾਂ ਅਤੇ ਉਨ•ਾਂ ਦੇ ਸੰਪਰਕ ਨੂੰ ਲੱਭਿਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਮੁਲਕ ਦੇ ਦੂਜੇ ਸੂਬਿਆਂ ਦੇ ਤੁਲਨਾਤਮਕ ਚੰਗਾ ਕਰ ਰਿਹਾ ਹੈ ਪਰ ਪੰਜਾਬ ਵਿੱਚ ਬਦਲ ਰਹੀਆਂ ਪ੍ਰਸਥਿਤੀਆਂ ਦੇ ਮੱਦੇਨਜ਼ਰ ਸਖਤ ਕਦਮ ਚੁੱਕਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਕੋਈ ਵੀ ਬੰਦਿਸ਼ਾਂ ਪਸੰਦ ਨਹੀਂ ਕਰਦਾ ਪਰ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਖਾਤਰ ਉਨ•ਾਂ ਨੂੰ ਹਫ਼ਤੇ ਦੇ ਅੰਤਲੇ ਦਿਨ ਅਤੇ ਛੁੱਟੀ ਵਾਲੇ ਦਿਨ ਮਜਬੂਰਨ ਰੋਕਾਂ ਲਾਉਣੀਆਂ ਪਈਆਂ। ਉਨ•ਾਂ ਦੱਸਿਆ ਕਿ ਇਨ•ਾਂ ਦਿਨਾਂ ਵਿੱਚ ਅੰਤਰ-ਰਾਜੀ ਆਵਾਜਾਈ ‘ਤੇ ਬੰਦਿਸ਼ਾਂ ਵੀ ਬੇਲੋੜੇ ਸਮਾਜਿਕ ਮੇਲ-ਜੋਲ ਨੂੰ ਰੋਕਣ ਲਈ ਲਾਈਆਂ ਗਈਆਂ ਹਨ।
ਸੂਬੇ ਵਿੱਚ ਇਕ ਦਿਨ ‘ਚ 117 ਕੇਸ ਵਧਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਲੋਕਾਂ ਦੀ ਆਮਦ ‘ਚ ਵੱਡਾ ਵਾਧਾ ਹੋਣ ਦਾ ਕਾਰਨ ਦੱਸਿਆ। ਉਨ•ਾਂ ਕਿਹਾ ਕਿ ਮਹਿਜ਼ ਇਕ ਮਹੀਨੇ ਵਿੱਚ ਲਗਪਗ 43000 ਲੋਕ ਸੂਬੇ ਵਿੱਚ ਆਏ ਹਨ। ਉਨ•ਾਂ ਦੱਸਿਆ ਕਿ ਦੁਬਈ ਅਤੇ ਹੋਰਨਾਂ ਥਾਵਾਂ ਤੋਂ ਲੋਕਾਂ ਦੇ ਅੰਮ੍ਰਿਤਸਰ ਪਹੁੰਚਣ ਤੋਂ ਇਲਾਵਾ ਰੇਲ ਗੱਡੀਆਂ ਦਾ ਸਫਰ ਵੀ ਇਸ ਇਤਿਹਾਸਕ ਸ਼ਹਿਰ ਵਿੱਚ ਆ ਕੇ ਖਤਮ ਨਾਲ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ। ਉਨ•ਾਂ ਕਿਹਾ ਕਿ ਤਿੰਨ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਵੱਧ ਕੇਸ ਦੇਖੇ ਗਏ ਹਨ। ਉਨ•ਾਂ ਕਿਹਾ ਕਿ ਪਠਾਨਕੋਟ, ਪਟਿਆਲਾ ਅਤੇ ਗੁਰਦਾਸਪੁਰ ਵਰਗੇ ਬਾਕੀ ਜ਼ਿਲਿ•ਆਂ ਵਿੱਚ ਵੀ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਬੰਦਿਸ਼ਾਂ ਲਾਉਣੀਆਂ ਜ਼ਰੂਰੀ ਹਨ।
Îਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਟੈਸਟਿੰਗ ਵਧਣ ਕਰਕੇ ਹੋਰ ਕੇਸ ਰਿਕਾਰਡ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਟੈਸਟਾਂ ਦੀ ਗਿਣਤੀ ਵਧਾ ਕੇ ਇਕ ਦਿਨ ਵਿੱਚ 20,000 ਕਰਨ ਲਈ ਆਧੁਨਿਕ ਮਸ਼ੀਨਾਂ ਦੀ ਖਰੀਦ ਕਰਨ ਦੀ ਪ੍ਰਕ੍ਰਿਆ ਅਧੀਨ ਹੈ। ਉਨ•ਾਂ ਦੱਸਿਆ ਕਿ ਹੁਣ ਤੱਕ 165000 ਟੈਸਟ ਕੀਤੇ ਜਾ ਚੁੱਕੇ ਹਨ। ਉਨ•ਾਂ ਨੇ ਸਿਹਤ ਮਾਹਿਰਾਂ ਦੀ ਸਲਾਹ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਵੇਲੇ ਕੋਵਿਡ ਵਿਰੁੱਧ ਟੈਸਟਿੰਗ ਕਰਨਾ ਹੀ ਇਕੋ-ਇਕ ਦਵਾਈ ਹੈ। ਉਨ•ਾਂ ਖੁਲਾਸਾ ਕੀਤਾ ਕਿ 2986 ਪਾਜ਼ੇਟਿਵ ਕੇਸਾਂ ਵਿੱਚੋਂ 2282 ਮਰੀਜ਼ ਠੀਕ ਹੋ ਗਏ ਹਨ ਜਦੋਂ ਕਿ 532 ਨੂੰ ਏਕਾਂਤਵਾਸ ਸਹੂਲਤ ਵਿੱਚ ਰੱਖਿਆ ਗਿਆ ਅਤੇ ਸਿਰਫ 9 ਉਚ ਨਿਰਭਰਤਾ ਯੂਨਿਟਾਂ ਤੇ 2 ਮਰੀਜ਼ ਵੈਟੀਲੈਂਟਰ ‘ਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਪਠਾਨਕੋਟ ਤੇ ਗੁਰਦਾਸਪੁਰ ਵਿਖੇ ਟੈਸਟਾਂ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਇਨ•ਾਂ ਸ਼ਹਿਰਾਂ ਦੇ ਲੋਕਾਂ ਨੂੰ ਟੈਸਟ ਕਰਵਾਉਣ ਲਈ ਅੰਮ੍ਰਿਤਸਰ ਨਾ ਜਾਣਾ ਪਵੇ। ਉਨ•ਾਂ ਕਿਹਾ ਕਿ ਮਹਾਂਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਹੋਰ ਮੈਡੀਕਲ ਸਟਾਫ ਦੀ ਸਿਖਲਾਈ ਪੂਰੀ ਕਰਵਾਉਣ ਦੀ ਤਿਆਰੀ ਵਿੱਚ ਹੈ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਅਜਿਹੀ ਸਥਿਤੀ ਪੈਦਾ ਨਹੀਂ ਹੋਵੇਗੀ ਜਿੱਥੇ ਸੂਬੇ ਦੇ ਸਿਹਤ ਢਾਂਚਾ ਉਤੇ ਬੋਝ ਪਵੇ। ਉਨ•ਾਂ ਕਿਹਾ ਕਿ ਪਹਿਲਾਂ ਹੀ ਸੂਬਾ ਸਰਕਾਰ ਨੇ ਸਾਹ ਦੀ ਤਕਲੀਫ ਵਾਲੇ ਮਰੀਜ਼ਾਂ ਅਤੇ ਘੱਟ ਲੱਛਣਾਂ ਵਾਲੇ ਮਰੀਜ਼ਾਂ ਨੂੰ ਘਰੇਲੂ ਏਕਾਂਤਵਾਸ ਵਿੱਚ ਰੱਖਣ ਦਾ ਫੈਸਲਾ ਕੀਤਾ ਗਿਆ ਤਾਂ ਜੋ ਸਿਹਤ ਸਿਸਟਮ ਉਤੇ ਵੱਡਾ ਬੋਝ ਨਾ ਪਵੇ।
ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੀਆਂ ਮੀਟ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਵੇਚਣ ਲੱਗੇ ਸਾਰੇ ਪ੍ਰੋਟੋਕੋਲਾਂ ਦੀ ਪਾਲਣਾ ਕਰ ਰਹੇ ਹਨ।
ਉਨ•ਾਂ ਇਕ ਸਵਾਲ ਕਰਨ ਵਾਲੇ ਨੂੰ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਲਈ ਹਫਤੇ ਦੇ ਅੰਤਲੇਂ ਦਿਨਾਂ ਅਤੇ ਸਰਕਾਰੀ ਛੁੱਟੀ ਦੇ ਲੌਕਡਾਊਨ ਵਿੱਚ ਹੋਮ ਡਲਿਵਰੀ ਦੀ ਸਹੂਲਤ ਹੋਵੇਗੀ ਜਿਸ ਬਾਰੇ ਡਿਪਟੀ ਕਮਿਸ਼ਨਰ ਹਦਾਇਤਾਂ ਜਾਰੀ ਕਰ ਦੇਣਗੇ। ਉਦਯੋਗਿਕ ਗਤੀਵਿਧੀਆਂ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ ਜਦੋਂ ਕਿ ਵਿਆਹ, ਸਸਕਾਰ/ਭੋਗ ਸਮਾਗਮਾਂ ਦੀ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀਮਤ ਗਿਣਤੀ ਨਾਲ ਆਗਿਆ ਹੋਵੇਗੀ।
ਮੁੱਖ ਮੰਤਰੀ ਨੇ ਅੱਗੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਫਿਲਮਾਂ ਦੀ ਸ਼ੂਟਿੰਗ ਕਰਨ ਦੀ ਇਜਾਜ਼ਤ ਹੈ ਜਿਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਓਟ ਕਲੀਨਿਕਾਂ ਵਿਖੇ ਦਵਾਈਆਂ ਦੀ ਘਾਟ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਵਾਧੂ ਦਵਾਈਆਂ ਨੂੰ ਉਨ•ਾਂ ਕੇਂਦਰਾਂ ਵਿੱਚ ਭੇਜਣ ਦੇ ਪਹਿਲਾ ਹੀ ਹੁਕਮ ਕਰ ਦਿੱਤੇ ਹਨ ਜਿੱਥੇ ਲੋੜ ਹੋਵੇ।
ਇਕ ਲਿਖਤੀ ਬੇਨਤੀ ਪੜ•ਨ ਤੋਂ ਬਾਅਦ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਉਸ ਬਜ਼ੁਰਗ ਔਰਤ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਜੋ ਆਪਣੇ ਪੁੱਤਰ ਦੀ ਮੌਤ ਤੋਂ ਬਾਅਦ 11 ਸਾਲਾਂ ਦੇ ਪੋਤੇ ਨਾਲ ਕਿਰਾਏ ਦੀ ਘਰ ਵਿੱਚ ਰਹਿ ਰਹੀ ਹੈ। ਉਨ•ਾਂ ਕਿਹਾ ਕਿ ਉਸ ਔਰਤ ਦਾ ਅਗਲੇ ਸਾਲ ਤੱਕ ਸਾਰੇ ਕਿਰਾਏ ਦਾ ਭੁਗਤਾਨ ਕੀਤਾ ਜਾਵੇ ਅਤੇ ਟੀ.ਬੀ. ਦੇ ਇਲਾਜ ਦਾ ਪੂਰਾ ਖਰਚਾ ਉਠਾਇਆ ਜਾਵੇ।
ਲੌਕਡਾਊਨ ਵਿੱਚ ਟ੍ਰੈਫਿਕ ਦੀ ਉਲੰਘਣਾ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ 81000 ਵਿੱਚੋਂ 41000 ਪੰਜਾਬ ਪੁਲਿਸ ਬਲ ਕੋਵਿਡ ਦੀ ਡਿਊਟੀ ਉਤੇ ਤਾਇਨਾਤ ਹੈ ਅਤੇ ਕਿਸੇ ਨੂੰ ਵੀ ਸੜਕ ਉਤੇ ਨਿਯਮ ਤੋੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ•ਾਂ ਚਿਤਾਵਨੀ ਦਿੱਤੀ ਕਿ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇਗਾ ਅਤੇ ਕਾਨੂੰਨ ਤਹਿਤ ਕਾਰਵਾਈ ਹੋਵੇਗੀ।
———-

About admin

Check Also

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ …

Leave a Reply

Your email address will not be published. Required fields are marked *