Subscribe Now

* You will receive the latest news and updates on your favorite celebrities!

Trending News

Blog Post

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ’ਤੇ ਸੂਬੇ ’ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ 
Lifestyle

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ’ਤੇ ਸੂਬੇ ’ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ  

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ’ਤੇ ਸੂਬੇ ’ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ

ਿਸਮਿਸ ਦੇ ਤਿਉਹਾਰ ’ਤੇ ਪਟਾਕੇ ਚਲਾਉਣ ਦਾ ਵੀ ਸਮਾਂ ਨਿਰਧਾਰਤ

ਚੰਡੀਗੜ, 10 ਨਵੰਬਰ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ ਨੂੰ ਛੱਡ ਕੇ ਸੂਬੇ ਵਿੱਚ ਦਿਵਾਲੀ ਅਤੇ ਗੁਰਪੁਰਬ ’ਤੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਨੇ ਿਸਮਿਸ ਦੇ ਤਿਉਹਾਰ ’ਤੇ ਵੀ ਕੁਝ ਰੋਕਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਵੀ ਐਲਾਨ ਕੀਤਾ ਹੈ। ਮੰਡੀ ਗੋਬਿੰਦਗੜ, ਜਿੱਥੋਂ ਦੀ ਆਬੋ-ਹਵਾ ਦਾ ਪੱਧਰ ਮਾੜਾ ਹੈ, ਵਿੱਚ ਅੱਧੀ ਰਾਤ ਤੋਂ ਭਾਵ 9-10 ਨਵੰਬਰ ਤੋਂ ਲੈ ਕੇ 30 ਨਵੰਬਰ-1 ਦਸੰਬਰ ਤੱਕ ਮੁਕੰਮਲ ਪਾਬੰਦੀ ਲਾਗੂ ਕੀਤੀ ਜਾ ਚੁੱਕੀ ਹੈ।

ਇਨਾਂ ਹੁਕਮਾਂ ਮੁਤਾਬਕ ਸਿਰਫ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਹੋਵੇਗੀ ਅਤੇ ਇਹ ਹੁਕਮ ਕੌਮੀ ਗ੍ਰੀਨ ਟਿ੍ਰਬਿਊਨਲ ਦੇ ਦਿਸ਼ਾ ਨਿਰਦੇਸ਼ਾਂ ਦੇ ਨਾਲ-ਨਾਲ ਕੋਵਿਡ ਦੀ ਸਮੱਸਿਆ ਪਟਾਕਿਆਂ ਨਾਲ ਹੋਰ ਗੰਭੀਰ ਹੋ ਜਾਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਵੱਖ-ਵੱਖ ਅਦਾਲਤਾਂ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਕੀਤੇ ਗਏ ਹਨ।

ਦੀਵਾਲੀ ਵਾਲੇ ਦਿਨ (14 ਨਵੰਬਰ) ਰਾਤ 8 ਵਜੇ ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ, ਗੁਰਪੁਰਬ (30 ਨਵੰਬਰ) ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ  ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਏਗੀ। ਇਸੇ ਤਰਾਂ ਿਸਮਿਸ ਦੇ ਮੌਕੇ ਲੋਕ ਇਹ ਪਟਾਕੇ ਰਾਤ 11:55 ਤੋਂ ਲੈ ਕੇ ਸਵੇਰੇ 12:30 ਵਜੇ ਤੱਕ ਚਲਾ ਜਾ ਸਕਦੇ ਹਨ।

ਕੋਵਿਡ ਬਾਰੇ ਹੋਈ ਵਰਚੁਅਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਇਸ ਸਬੰਧ ਵਿਚ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਨਿਰਦੇਸ਼ ਦਿੱਤੇ।

ਇਨਾਂ ਰੋਕਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਵਿਰੁੱਧ ਚੇਤਾਵਨੀ ਦਿੰਦਿਆਂ ਉਨਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਉਣ ਲਈ ਸਖਤੀ ਨਾਲ ਪੇਸ਼ ਆਉਣ ਲਈ ਆਖਿਆ।

Related posts

Leave a Reply

Required fields are marked *