20 C
New York
Tuesday, May 30, 2023

Buy now

spot_img

ਮੁੱਖ ਮੰਤਰੀ ਵੱਲੋਂ ਲੌਕਡਾਊਨ ਤੋਂ ਮੁੜ ਇਨਕਾਰ, ਕਿਹਾ ਮੌਜੂਦਾ ਪਾਬੰਦੀਆਂ ਕਈ ਸੂਬਿਆਂ ਦੇ ਲੌਕਡਾਊਨ ਤੋਂ ਜ਼ਿਆਦਾ ਸਖ਼ਤ

ਦੁਕਾਨਾਂ ਦੇ ਪੜਾਅਵਾਰ ਖੋਲੇ ਜਾਣ ਦਾ ਐਲਾਨ ਤੇ ਹਾਊਸਿੰਗ ਲਈ ਰਿਆਇਤਾਂ, ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ 50 ਫੀਸਦੀ ਕੀਤੀ
ਖੁਰਾਕ ਵਿਭਾਗ ਨੂੰ ਸਮਾਰਟ ਕਾਰਡ ਲਾਭਪਾਤਰੀਆਂ ਨੂੰ 10 ਕਿਲੋ ਵਾਧੂ ਆਟਾ ਦੇਣ ਦੀ ਹਦਾਇਤ, ਕੋਵਿਡ ਮਰੀਜ਼ਾਂ ਲਈ 5 ਲੱਖ ਹੋਰ ਫੂਡ ਕਿੱਟਾਂ ਦਾ ਐਲਾਨ
ਖਰਚਿਆਂ ਸਬੰਧੀ ਅਧਿਕਾਰ ਸਰਪੰਚਾਂ ਨੂੰ ਦਿੱਤੇ ਤੇ ਸ਼ਹਿਰੀ ਸਥਾਨਕ ਸਰਕਾਰਾਂ ਸਥਾਨਕ ਪੱਧਰ ਦੀਆਂ ਜ਼ਰੂਰੀ ਲੋੜਾਂ ਦੀ ਪੂਰਤੀ ਕਰਨਗੀਆਂ
ਚੰਡੀਗੜ, 5 ਮਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਸੰਪੂਰਨ ਲੌਕਡਾਊਨ ਲਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਮੌਜੂਦਾ ਸਮੇਂ ਲਾਈਆਂ ਗਈਆਂ ਪਾਬੰਦੀਆਂ ਕਈ ਸੂਬਿਆਂ ਦੇ ਲੌਕਡਾਊਨ ਹਾਲਾਤਾਂ ਤੋਂ ਜ਼ਿਆਦਾ ਸਖ਼ਤ ਹਨ। ਉਨਾਂ ਇਸ ਮੌਕੇ ਕੋਵਿਡ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਵੱਖੋ-ਵੱਖ ਵਰਗਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਛੋਟਾਂ ਅਤੇ ਰਾਹਤਾਂ ਦਾ ਐਲਾਨ ਵੀ ਕੀਤਾ।
ਇਨਾਂ ਰਾਹਤਾਂ ਵਿੱਚ ਦੁਕਾਨਾਂ ਦਾ ਪੜਾਅਵਾਰ ਖੋਲਿਆ ਜਾਣਾ ਅਤੇ ਹਾਊਸਿੰਗ ਖੇਤਰ ਲਈ ਕਈ ਛੋਟਾਂ ਸ਼ਾਮਲ ਹਨ ਜਿਨਾਂ ਵਿੱਚ ਸੂਬੇ ਦੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦੁਆਰਾ ਪ੍ਰਾਈਵੇਟ ਹੋਵੇ ਜਾਂ ਅਲਾਟਿਡ ਦੋਵਾਂ ਸ਼੍ਰੇਣੀਆਂ ਲਈ ਪਲਾਟਾਂ/ਪ੍ਰਾਜੈਕਟਾਂ ਦੀ ਉਸਾਰੀ ਦਾ ਪ੍ਰਵਾਨਗੀ ਸਮਾਂ ਤਿੰਨ ਮਹੀਨੇ ਵਧਾਇਆ ਗਿਆ ਹੈ।
ਕੋਵਿਡ ਦੇ ਵਧਦੇ ਮਾਮਲਿਆਂ ਦੇ ਸਨਮੁੱਖ, ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ 50 ਫੀਸਦੀ ਤੱਕ ਕੀਤੇ ਜਾਣ ਦੇ ਹੁਕਮ ਦਿੱਤੇ ਅਤੇ ਬਾਕੀ ਅਧਿਆਪਕ ਘਰਾਂ ਤੋਂ ਆਨਲਾਈਨ ਕਲਾਸਾਂ ਲੈਣਗੇ। ਉਨਾਂ ਖੁਰਾਕ ਵਿਭਾਗ ਨੂੰ ਕੋਵਿਡ ਮਰੀਜਾਂ ਲਈ 5 ਲੱਖ ਵਾਧੂ ਖਾਣੇ ਦੇ ਪੈਕਟ ਤਿਆਰ ਕਰਨ ਦੇ ਹੁਕਮ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਮਰੀਜ਼ ਨੂੰ ਨਿੱਜੀ ਤੌਰ ’ਤੇ ਇਹ ਪੈਕੇਟ ਮਿਲੇ ਜਿੱਥੇ ਕਿਤੇ ਵੀ ਇਕ ਪਰਿਵਾਰ ਵਿੱਚ ਇਕ ਤੋਂ ਵਧੇਰੇ ਮਰੀਜ਼ ਹਨ। ਸੂਬਾ ਸਰਕਾਰ ਵੱਲੋਂ 1.41 ਲੱਖ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਵਾਧੂ ਤੌਰ ’ਤੇ 10 ਕਿਲੋ ਆਟਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਖੁਰਾਕ ਸਬੰਧੀ ਇਹ ਮਦਦ ਪਹਿਲਾਂ ਤੋਂ ਹੀ ਗ਼ਰੀਬ ਵਰਗ ਦੇ ਕੋਵਿਡ ਨਾਲ ਪੀੜਤ ਵਿਅਕਤੀਆਂ ਨੂੰ ਦਿੱਤੀ ਜਾ ਰਹੀ ਇਕ ਲੱਖ ਫੂਡ ਕਿੱਟਾਂ ਤੋਂ ਅਲੱਗ ਹੈ ਜਿਸ ਤਹਿਤ 10 ਕਿਲੋ ਆਟਾ, 2 ਕਿਲੋ ਛੋਲੇ ਅਤੇ 2 ਕਿਲੋ ਚੀਨੀ ਪ੍ਰਦਾਨ ਕੀਤੀ ਜਾ ਰਹੀ ਹੈ, ਇਹ ਸਹਾਇਤਾ ਭਾਰਤ ਸਰਕਾਰ ਵੱਲੋਂ ਐਲਾਨੀ ਗਈ ਮਦਦ ਤੋਂ ਵੀ ਛੁੱਟ ਹੈ।
ਬੰਦਿਸ਼ਾਂ ਕਾਰਨ ਹੋ ਰਹੀਆਂ ਦਿੱਕਤਾਂ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਮਾਜਿਕ ਭਲਾਈ ਵਿਭਾਗ ਨੂੰ ਆਖਿਆ ਕਿ ਸਮਾਜਿਕ ਸਰੁੱਖਿਆ/ਪੈਨਸ਼ਨਾਂ ਤੁਰੰਤ ਜਾਰੀ ਕੀਤੀਆਂ ਜਾਣ ਤਾਂ ਜੋ ਲੋਕਾਂ ਨੂੰ ਮੌਜੂਦਾ ਸੰਕਟ ਦੇ ਚੱਲਦਿਆਂ ਅੱਗੇ ਕੋਈ ਪ੍ਰੇਸ਼ਾਨੀ ਨਾ ਹੋਵੇ।
ਵਾਧੇ ਦੀ ਪ੍ਰਵਾਨਗੀ ਤੋਂ ਇਲਾਵਾ ਹਾਊਸਿੰਗ ਖੇਤਰ ਲਈ ਮੁੱਖ ਮੰਤਰੀ ਨੇ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਪਰੈਲ 2021 ਤੋਂ 31 ਜੁਲਾਈ 2021 ਤੱਕ ਦੇ ਸਮੇਂ ਲਈ ਗੈਰ ਉਸਾਰੀ ਚਾਰਜ/ਵਾਧੇ ਦੀ ਫੀਸ/ਲਾਇਸੈਂਸ ਨਵਿਆਉਣ ਦੀ ਫੀਸ ਨਾ ਲਈ ਜਾਵੇ। ਇਸ ਤੋਂ ਅੱਗੇ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਪਹਿਲੀ ਅਪਰੈਲ ਤੋਂ 31 ਜੁਲਾਈ 2021 ਤੱਕ ਦੇ ਸਮੇਂ ਦੀਆਂ ਕਿਸ਼ਤਾਂ ਵਿੱਚ ਦੇਰੀ ਉਤੇ ਵਿਆਜ਼ ਮੁਆਫ ਕੀਤਾ ਜਾਵੇ, ਬਸ਼ਰਤੇ ਇਸ ਨੂੰ ਪਹਿਲੀ ਅਗਸਤ 2021 ਤੋਂ ਬਾਅਦ ਬਰਾਬਰ ਮਹੀਨਾਵਾਰ ਕਿਸ਼ਤਾਂ ਵਿੱਚ ਅਦਾ ਕੀਤਾ ਜਾਵੇ।
ਚੋਣਵੀਆਂ ਦੁਕਾਨਾਂ ਨੂੰ ਬੰਦ ਕਰਨ ਉਤੇ ਦੁਕਾਨਦਾਰਾਂ ਵਿੱਚ ਪਾਏ ਜਾ ਰਹੇ ਰੋਸ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਆਪੋ-ਆਪਣੇ ਜ਼ਿਲਿਆਂ ਵਿੱਚ ਪੜਾਵਵਾਰ ਦੁਕਾਨਾਂ ਖੋਲਣ ਦੀ ਯੋਜਨਾ ਉਤੇ ਕੰਮ ਕਰਨ। ਇਸ ਤੋਂ ਪਹਿਲਾਂ ਕਈ ਕੈਬਨਿਟ ਮੰਤਰੀਆਂ ਨੇ ਚੋਣਵੀਆਂ ਦੁਕਾਨਾਂ ਬੰਦ ਕਰਨ ਉਤੇ ਪਾਏ ਜਾ ਰਹੇ ਰੋਸ ਦਾ ਮੁੱਦਾ ਚੁੱਕਿਆ। ਮਨਪ੍ਰੀਤ ਸਿੰਘ ਬਾਦਲ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਤੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਦੁਕਾਨਦਾਰ ਖਾਸ ਕਰਕੇ ਸ਼ਹਿਰੀ ਖੇਤਰ ਦੇ ਦੁਕਾਨਦਾਰ ਸੂਬੇ ਵਿੱਚ ਲਗਾਈਆਂ ਬੰਦਸ਼ਾਂ ਦੇ ਹਿੱਸੇ ਵਜੋਂ ਚੋਣਵੀਆਂ ਦੁਕਾਨਾਂ ਬੰਦ ਕਰਨ ਤੋਂ ਔਖੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੰਦ ਕਰਨ ਦਾ ਉਦੇਸ਼ ਭੀੜ ਤੋਂ ਬਚਾਅ ਕਰਨਾ ਸੀ ਪਰ ਜ਼ਿਲਾ ਪ੍ਰਸ਼ਾਸਨਾਂ ਵੱਲੋਂ ਪੜਾਵਾਂ ਵਿੱਚ ਖੋਲਣ ’ਤੇ ਕੰਮ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਕੈਬਨਿਟ ਦੇ ਧਿਆਨ ਵਿੱਚ ਲਿਆਂਦਾ ਕਿ ਕੀਮਤਾਂ ਨਿਰਧਾਰਤ ਕਰਨ ਦੇ ਬਾਵਜੂਦ ਪ੍ਰਾਈਵੇਟ ਹਸਤਪਾਲ ਵੱਲੋਂ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲੇ ਜਾ ਰਹੇ ਹਨ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਅਜਿਹਾ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਕੈਬਨਿਟ ਮੀਟਿੰਗ ਦੀ ਵਰਚੁਅਲ ਤੌਰ ਉਤੇ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੀਆਂ ਰੋਕਾਂ ਦੀ ਤੁਲਨਾ ਦਿੱਲੀ, ਮਹਾਂਰਾਸ਼ਟਰ, ਕਰਨਾਟਕਾ ਅਤੇ ਕੇਰਲਾ ਵਰਗੇ ਸੂਬਿਆਂ ਸਮੇਤ ਹੋਰੀਂ ਥਾਈਂ ਲਾਈਆਂ ਰੋਕਾਂ ਨਾਲ ਕੀਤੀ ਅਤੇ ਕਿਹਾ ਕਿ ਇਹ ਜ਼ਰੂਰੀ ਨਹੀਂ ਕਿ ਮੁਕੰਮਲ ਲੌਕਡਾਊਨ ਲਾਗੂ ਕੀਤਾ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਪੱਧਰ ਉਤੇ ਲੋਕਾਂ ਦੀਆਂ ਫੌਰੀ ਅਤੇ ਜ਼ਰੂਰੀ ਲੋੜਾਂ ਦੀ ਪੂਰਤੀ ਲਈ ਸਰਕਾਰ ਵੱਲੋਂ ਪਿੰਡਾਂ ਵਿਚ ਗਰੀਬਾਂ ਅਤੇ ਲੋੜਵੰਦਾਂ ਨੂੰ ਭੋਜਨ ਅਤੇ ਦਵਾਈਆਂ ਦੇ ਰੂਪ ਵਿਚ ਜ਼ਰੂਰੀ ਰਾਹਤ ਪ੍ਰਦਾਨ ਕਰਨ ਲਈ ਸਰਪੰਚਾਂ ਨੂੰ ਪੰਚਾਇਤੀ ਫੰਡ ਵਿੱਚੋਂ ਵੱਧ ਤੋਂ ਵੱਧ 50,000 ਰੁਪਏ ਖਰਚ ਕਰਨ ਦੀ ਸ਼ਰਤ ਉਤੇ ਪ੍ਰਤੀ ਦਿਨ 5000 ਰੁਪਏ ਖਰਚਣ ਲਈ ਅਧਿਕਾਰਤ ਕੀਤਾ ਗਿਆ। ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਗਰੀਬਾਂ ਅਤੇ ਲੋੜਵੰਦਾਂ ਨੂੰ ਭੋਜਨ ਅਤੇ ਦਵਾਈਆਂ ਸਮੇਤ ਜ਼ਰੂਰੀ ਰਾਹਤ ਦੇਣ ਲਈ ਮਿਉਂਸਪਲ ਫੰਡ ਵਿੱਚੋਂ ਖਰਚਣ ਲਈ ਅਧਿਕਾਰਤ ਕੀਤਾ ਗਿਆ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,791FollowersFollow
0SubscribersSubscribe
- Advertisement -spot_img

Latest Articles