Subscribe Now

* You will receive the latest news and updates on your favorite celebrities!

Trending News

Blog Post

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਸੱਤਪਾਲ ਗੁਸਾੲੀਂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
Lifestyle, News

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਸੱਤਪਾਲ ਗੁਸਾੲੀਂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ 

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਸੱਤਪਾਲ ਗੁਸਾੲੀਂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ, 1 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੱਤਪਾਲ ਗੁਸਾੲੀਂ (85) ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਗੁਸਾੲੀਂ ਜਿਨਾਂ ਦਾ ਅੱਜ ਸ਼ਾਮ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ, ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਤਿੰਨ ਧੀਆਂ ਛੱਡ ਗਏ ਹਨ।
ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੂੰ ਤਿੰਨ ਵਾਰ ਦੇ ਵਿਧਾਇਕ ਰਹੇ ਵੈਟਰਨ ਭਾਜਪਾ ਆਗੂ ਸੱਤਪਾਲ ਗੁਸਾੲੀਂ ਦੇ ਤੁਰ ਜਾਣ ਦਾ ਬਹੁਤ ਦੁੱਖ ਹੋਇਆ ਜਿਨਾਂ ਨੇ ਲੁਧਿਆਣਾ ਸ਼ਹਿਰ ਦੇ ਵਿਕਾਸ ਅਤੇ ਇਥੋਂ ਦੇ ਵਸਨੀਕਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ।
ਪੀੜਤ ਪਰਿਵਾਰ, ਰਿਸ਼ਤੇਦਾਰ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਪਿੱਛੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।
——-

Related posts

Lifestyle, News

ਮੁੱਖ ਮੰਤਰੀ ਵੱਲੋਂ ਨੱਢਾ ਨੂੰ ਖੁੱਲਾ ਪੱਤਰ, ਮਾਲ ਗੱਡੀਆਂ ਦੀ ਆਵਾਜਾਈ ਦੇ ਪੇਚੀਦਾ ਮਸਲੇ ਨੂੰ ਸਮੂਹਿਕ ਇੱਛਾ ਅਤੇ ਸੂਝ-ਬੂਝ ਨਾਲ ਸੁਲਝਾਉਣ ਦਾ ਸੱਦਾ ਵੱਖ-ਵੱਖ ਭਾਜਪਾ ਨੇਤਾਵਾਂ ਦੀਆਂ ਤਾਜਾ ਟਿੱਪਣੀਆਂ ਉਤੇ ਦੁੱਖ ਜਾਹਰ, ਕਿਸਾਨਾਂ ਨੂੰ ‘ਨਕਸਲੀ’ ਕਹੇ ਜਾਣ ਦਾ ਕੀਤਾ ਜਿਕਰ 

Leave a Reply

Required fields are marked *