12.5 C
New York
Sunday, April 2, 2023

Buy now

spot_img

ਮੁੱਖ ਸਕੱਤਰ ਦਫ਼ਤਰ, ਪੰਜਾਬ ਮੁੱਖ ਸਕੱਤਰ ਵਲੋਂ ਹੜ ਰੋਕੂ ਪ੍ਰਬੰਧਾਂ ਦਾ ਜਾਇਜਾ; 30 ਜੂਨ ਤੱਕ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਡਿਪਟੀ ਕਮਿਸ਼ਨਰਾਂ ਨੂੰ ਨਿਜੀ ਤੌਰ ਤੇ ਕੰਮਾਂ ਦੀ ਨਿਗਰਾਨੀ ਕਰਨ ਲਈ ਕਿਹਾ

——–

ਚੰਡੀਗੜ, 18 ਜੂਨ:

ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸੂਬੇ ਦੇ ਜਲ ਸਰੋਤ ਵਿਭਾਗ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰਾਜ ਵਿੱਚ ਡਰੇਨਾਂ ਦੀ ਸਫਾਈ ਅਤੇ ਚਲ ਰਹੇ ਹੋਰ ਹੜ ਰੋਕੂ ਪ੍ਰਬੰਧਾਂ ਨੂੰ 30 ਜੂਨ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਜਿਿਲਆਂ ਵਿੱਚ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ ਲਈ ਨਿਜੀ ਤੌਰ ਤੇ ਦੌਰਾ ਕਰਨ ਲਈ ਵੀ ਕਿਹਾ।

ਇਥੇ ਰਾਜ ਵਿੱਚ ਹੜਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਜਲ ਸਰੋਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੰਵੇਦਨਸ਼ੀਲ ਥਾਵਾਂ ਉੱਤੇ ਹੜਾਂ ਦੀ ਰੋਕਥਾਮ ਦੇ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਰਜੀਹੀ ਤੌਰ ’ਤੇ ਪ੍ਰਬੰਧ ਯਕੀਨੀ ਬਣਾਏ ਜਾਣ। ਉਹਨਾਂ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੌਜੂਦਾ ਮਾਨਸੂਨ ਮੌਸਮ ਵਿੱਚ ਹੜਾਂ ਕਾਰਨ ਪੈਦਾ ਹੋਈ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਫੰਡ ਜਾਰੀ ਕੀਤੇ ਜਾਣ।

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਹੜਾਂ ਦੀ ਰੋਕਥਾਮ ਲਈ 58.64 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕੀਤੇ ਜਾ ਰਹੇ ਹਨ ਅਤੇ ਡਰੇਨਾਂ ਦੀ ਸਫਾਈ ਦਾ ਕੰਮ 35.56 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਉਨਾਂ ਭਰੋਸਾ ਦਿੱਤਾ ਕਿ ਡਰੇਨਾਂ ਦੀ ਸਫਾਈ ਅਤੇ ਹੜਾਂ ਨੂੰ ਰੋਕਣ ਸਬੰਧੀ ਸਾਰੇ ਉਪਾਅ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਏ ਜਾਣਗੇ। ਉਨਾਂ ਇਹ ਵੀ ਦੱਸਿਆ ਕਿ 1 ਜੁਲਾਈ ਤੋਂ ਅਧਿਕਾਰਤ ਵਟਸਐਪ ਗਰੁੱਪ ਜਲਿਾ ਅਤੇ ਸੂਬਾ ਪੱਧਰ ‘ਤੇ ਜਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਲਈ ਐਕਟਿਵ ਕਰ ਦਿੱਤੇ ਜਾਣਗੇ। ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਇਸ ਗਰੁੱਪ ਦੇ ਮੈਂਬਰ ਹੋਣਗੇ ਅਤੇ ਸੂਬੇ ਦੇ ਕਿਸੇ ਵੀ ਹਿੱਸੇ ਵਿਚ ਜੇ ਹੜਾਂ ਵਰਗੀ ਸਥਿਤੀ ਬਣਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਸਾਂਝੀ ਕਰਨਗੇ ਤਾਂ ਜੋ ਸਮੇਂ ਸਿਰ ਅਤੇ ਢੁਕਵੇਂ ਰਾਹਤ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਸਕੱਤਰ ਨੇ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਮਾਨਸੂਨ ਦੇ ਸਿਖਰ ’ਤੇ ਪਹੁੰਚਣ ਤੋਂ ਪਹਿਲਾਂ ਨਾਜ਼ੁਕ ਜ਼ਿਲਿਆਂ ਨੂੰ ਹੜ ਰੋਕੂ ਅਤੇ ਬਚਾਅ ਯੰਤਰਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨਾਂ ਨੇ ਟੈਂਟਾਂ, ਬਾਲਣ, ਵਾਧੂ ਬਿਜਲੀ ਦੀ ਵਿਵਸਥਾ ਅਤੇ ਸੁੱਕਾ ਰਾਸਨ, ਪੀਣ ਵਾਲਾ ਪਾਣੀ, ਮਾਸਕ, ਸੈਨੇਟਾਈਜਰ ਅਤੇ ਨਿੱਜੀ ਸਫਾਈ ਉਤਪਾਦਾਂ ਸਮੇਤ ਜ਼ਰੂਰੀ ਵਸਤਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸਨਰ ਮਾਲ ਰਵਨੀਤ ਕੌਰ ਅਤੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਏ.ਕੇ. ਸਿਨਹਾ ਵੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Stay Connected

0FansLike
3,758FollowersFollow
0SubscribersSubscribe
- Advertisement -spot_img

Latest Articles