Saturday , July 4 2020
Breaking News

ਰਜਬਾਹਿਆਂ/ਮਾਈਨਰਾਂ ਦੀ ਸਫ਼ਾਈ ਦਾ ਕੰਮ 10 ਜੂਨ, 2020 ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ

ਜੂਨ ਤੋਂ ਪਹਿਲਾਂ ਮੁਕੰਮਲ ਹੋ ਜਾਵੇਗੀ ਰਜਬਾਹਿਆਂ/ਮਾਈਨਰਾਂ ਦੀ ਸਫ਼ਾਈ-ਸਰਕਾਰੀਆ
– ਜਲ ਸਰੋਤ ਵਿਭਾਗ ਨੇ ਲਾਕਡਾਊਨ ਦੌਰਾਨ ਕਪਾਹ ਪੱਟੀ ਵਿੱਚ ਰਜਬਾਹਿਆਂ/ਮਾਈਨਰਾਂ ਦੀ ਸਫ਼ਾਈ ਦਾ ਕੰਮ ਨਿਬੇੜਿਆ
ਚੰਡੀਗੜ, 3 ਜੂਨ:
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਲਈ ਕੋਈ ਮੁਸ਼ਕਿਲ ਨਾ ਆਵੇ ਇਸ ਵਾਸਤੇ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਝੋਨਾ ਪੱਟੀ ਵਿੱਚ ਰਜਬਾਹਿਆਂ/ਮਾਈਨਰਾਂ ਦੀ ਸਫ਼ਾਈ ਦਾ ਕੰਮ 10 ਜੂਨ, 2020 ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ।
ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਵਿਭਾਗ ਟੇਲਾਂ ’ਤੇ ਪੈਂਦੇ ਖੇਤਾਂ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਹੈ। ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੀਤੇ ਦੇਸ਼-ਵਿਆਪੀ ਲਾਕਡਾਊਨ ਦੌਰਾਨ ਵੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਰਜਬਾਹਿਆਂ ਅਤੇ ਮਾਈਨਰਾਂ ਦੀ ਸਫ਼ਾਈ ਦੇ ਕਾਰਜ ਵਿੱਚ ਜੁਟੇ ਰਹੇ ਹਨ। ਜ਼ਿਕਰਯੋਗ ਹੈ ਕਿ ਰਜਬਾਹਿਆਂ ਦੀ ਸਫ਼ਾਈ ਦੇ ਕੰਮ ਦੌਰਾਨ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਨਹਿਰੀ ਪ੍ਰਸ਼ਾਸਨ ਵੱਲੋਂ ਪੰਜਾਬ ਦੀ ਕਪਾਹ ਪੱਟੀ ਵਿੱਚ ਰਜਬਾਹਿਆਂ/ਮਾਈਨਰਾਂ ਦੀ ਅੰਦਰੂਨੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨਾਂ ਦੱਸਿਆ ਕਿ ਕਪਾਹ ਪੱਟੀ ਵਿਚ 1396.55 ਕਿਲੋਮੀਟਰ ਲੰਬੇ ਰਜਬਾਹਿਆਂ/ਮਾਈਨਰਾਂ ਦੀ ਸਫ਼ਾਈ ਦਾ ਕੰਮ 339.19 ਲੱਖ ਰੁਪਏ ਖਰਚ ਕੇ ਮਗਨਰੇਗਾ/ਏਜੰਸੀਆਂ ਰਾਹੀਂ ਨੇਪਰੇ ਚਾੜਿਆ ਗਿਆ ਹੈ।
ਤਫਸੀਲ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੁਕਤਸਰ ਸਾਹਿਬ ਜ਼ਿਲੇ ਵਿੱਚ ਰਜਬਾਹਿਆਂ/ਮਾਈਨਰਾਂ ਦੇ ਤਕਰੀਬਨ 504.6 ਕਿਲੋਮੀਟਰ ਹਿੱਸੇ ਦੀ ਸਫ਼ਾਈ ’ਤੇ ਲਗਭਗ 123.19 ਲੱਖ ਰੁਪਏ ਖ਼ਰਚੇ ਗਏ ਹਨ। ਇਸੇ ਤਰਾਂ ਫਰੀਦਕੋਟ ਜ਼ਿਲੇ ਵਿੱਚ ਤਕਰੀਬਨ 23.81 ਕਿਲੋਮੀਟਰ ਹਿੱਸੇ ਦੀ ਸਫ਼ਾਈ ’ਤੇ ਲਗਭਗ 8.57 ਲੱਖ ਰੁਪਏ, ਬਠਿੰਡਾ ਜ਼ਿਲੇੇ ਵਿੱਚ ਤਕਰੀਬਨ 536.69 ਕਿਲੋਮੀਟਰ ਹਿੱਸੇ ਦੀ ਸਫ਼ਾਈ ’ਤੇ ਲਗਭਗ 115.96 ਲੱਖ ਰੁਪਏ, ਫ਼ਾਜ਼ਿਲਕਾ ਜ਼ਿਲੇ ਵਿੱਚ ਤਕਰੀਬਨ 207.55 ਕਿਲੋਮੀਟਰ ਹਿੱਸੇ ਦੀ ਸਫ਼ਾਈ ’ਤੇ ਲਗਭਗ 59.89 ਲੱਖ ਰੁਪਏ ਅਤੇ ਮਾਨਸਾ ਜ਼ਿਲੇ ਵਿੱਚ ਰਜਬਾਹਿਆਂ/ਮਾਈਨਰਾਂ ਦੇ ਤਕਰੀਬਨ 123.9 ਕਿਲੋਮੀਟਰ ਹਿੱਸੇ ਦੀ ਸਫ਼ਾਈ ’ਤੇ ਲਗਭਗ 31.58 ਲੱਖ ਰੁਪਏ ਖ਼ਰਚੇ ਗਏ ਹਨ।

About admin

Check Also

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ …

Leave a Reply

Your email address will not be published. Required fields are marked *