Subscribe Now

* You will receive the latest news and updates on your favorite celebrities!

Trending News

Blog Post

ਰਾਣਾ ਸੋਢੀ ਦੇ ਯਤਨਾਂ ਨਾਲ ਕਿ੍ਰਕਟ ਖਿਡਾਰੀ ਤੇਜਿੰਦਰਪਾਲ ਨੂੰ ਮਿਲੀ ਦੋ ਲੱਖ ਦੀ ਇਨਾਮੀ ਰਾਸ਼ੀ
Lifestyle, News

ਰਾਣਾ ਸੋਢੀ ਦੇ ਯਤਨਾਂ ਨਾਲ ਕਿ੍ਰਕਟ ਖਿਡਾਰੀ ਤੇਜਿੰਦਰਪਾਲ ਨੂੰ ਮਿਲੀ ਦੋ ਲੱਖ ਦੀ ਇਨਾਮੀ ਰਾਸ਼ੀ 

ਰਾਣਾ ਸੋਢੀ ਦੇ ਯਤਨਾਂ ਨਾਲ ਕਿ੍ਰਕਟ ਖਿਡਾਰੀ ਤੇਜਿੰਦਰਪਾਲ ਨੂੰ ਮਿਲੀ ਦੋ ਲੱਖ ਦੀ ਇਨਾਮੀ ਰਾਸ਼ੀ

ਚੰਡੀਗੜ, 31 ਦਸੰਬਰ:

ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਲੰਧਰ ਦੇ ਨੇਤਰਹੀਣ ਕਿ੍ਰਕਟ ਖਿਡਾਰੀ ਤੇਜਿੰਦਰਪਾਲ ਸਿੰਘ ਦੀ ਛੇ ਸਾਲ ਤੋਂ ਰੁਕੀ ਪਈ ਨਕਦ ਇਨਾਮੀ ਰਾਸ਼ੀ ਜਾਰੀ ਕਰਵਾ ਦਿੱਤੀ ਹੈ।

ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਖੇਡ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਇਸ ਖਿਡਾਰੀ ਨੇ 2014 ਵਿੱਚ ਦੱਖਣੀ ਅਫਰੀਕਾ ਦੇ ਕੇਪਟਾਊਨ ਵਿੱਚ ਖੇਡੇ ਕਿ੍ਰਕਟ ਵਿਸਵ ਕੱਪ ਵਿੱਚ ਭਾਗ ਲਿਆ ਸੀ ਅਤੇ ਇਕ ਕੌਮਾਂਤਰੀ ਖਿਡਾਰੀ ਵਜੋਂ ਸਰਕਾਰ ਵੱਲੋਂ ਜੋ ਉਸ ਨੂੰ ਇਨਾਮੀ ਰਾਸ਼ੀ ਦਿੱਤੀ ਜਾਣੀ ਸੀ, ਉਹ ਰੁਕੀ ਹੋਈ ਸੀ। ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਉਨਾਂ ਇਸ ਖਿਡਾਰੀ ਨੂੰ ਇਨਾਮੀ ਰਾਸ਼ੀ ਦੇ ਦੋ ਲੱਖ ਰੁਪਏ ਜਾਰੀ ਕਰਵਾਏ, ਜੋ ਉਸ ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੇ ਗਏ ਹਨ। ਰਾਣਾ ਸੋਢੀ ਨੇ ਦੱਸਿਆ ਕਿ ਇਸ ਖਿਡਾਰੀ ਨੇ ਨਾ ਸਿਰਫ 2014 ਦਾ ਵਿਸ਼ਵ ਕੱਪ ਖੇਡਿਆ, ਸਗੋਂ ਉਹ ਭਾਰਤੀ ਟੀਮ ਨਾਲ 2015 ਵਿੱਚ ਇੰਗਲੈਂਡ ਦੌਰੇ ਉਤੇ ਵੀ ਗਿਆ, ਜਿੱਥੇ ਉਸ ਨੇ ਤਿੰਨ ਟੀ-20 ਅਤੇ ਤਿੰਨ ਇਕ ਰੋਜਾ ਕਿ੍ਰਕਟ ਮੁਕਾਬਲਿਆਂ ਵਿੱਚ ਭਾਗ ਲਿਆ। ਉਹ ਪੰਜਾਬ ਟੀਮ ਦਾ ਕਪਤਾਨ ਵੀ ਰਿਹਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਡਾਂ ਵਿੱਚ ਪੰਜਾਬ ਦੀ ਪੁਰਾਣੀ ਸਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਰਾਜ ਦੇ ਕਿਸੇ ਵੀ ਖਿਡਾਰੀ ਨੂੰ ਜੇ ਅੱਗੇ ਦੀਆਂ ਤਿਆਰੀਆਂ ਵਾਸਤੇ ਕਿਸੇ ਮਾਲੀ ਮਦਦ ਜਾਂ ਸਾਮਾਨ ਦੀ ਲੋੜ ਹੈ ਤਾਂ ਉਹ ਬੇਝਿਜਕ ਉਨਾਂ ਨਾਲ ਸੰਪਰਕ ਕਰ ਸਕਦਾ ਹੈ। ਉਨਾਂ ਕਿਹਾ ਕਿ ਖੇਡ ਵਿਭਾਗ ਅਜਿਹੇ ਖਿਡਾਰੀਆਂ ਦੀਆਂ ਸੂਚੀਆਂ ਤਿਆਰ ਕਰ ਰਿਹਾ ਹੈ, ਜੋ ਥੋੜੀ ਜਿਹੀ ਕੋਸ਼ਿਸ਼ ਨਾਲ ਕੌਮਾਂਤਰੀ ਪੱਧਰ ਉਤੇ ਦੇਸ਼ ਦਾ ਨਾਮ ਚਮਕਾ ਸਕਦੇ ਹਨ। ਪੰਜਾਬ ਦੇ ਖਿਡਾਰੀਆਂ ਦੀਆਂ ਉਲੰਪਿਕ ਤਿਆਰੀਆਂ ਦੀ ਗੱਲ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਤਿਆਰੀਆਂ ਸਹੀ ਦਿਸ਼ਾ ਵਿੱਚ ਚੱਲ ਰਹੀਆਂ ਹਨ ਅਤੇ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਕੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।

Related posts

Lifestyle, News

ਮੁੱਖ ਮੰਤਰੀ ਵੱਲੋਂ ਨੱਢਾ ਨੂੰ ਖੁੱਲਾ ਪੱਤਰ, ਮਾਲ ਗੱਡੀਆਂ ਦੀ ਆਵਾਜਾਈ ਦੇ ਪੇਚੀਦਾ ਮਸਲੇ ਨੂੰ ਸਮੂਹਿਕ ਇੱਛਾ ਅਤੇ ਸੂਝ-ਬੂਝ ਨਾਲ ਸੁਲਝਾਉਣ ਦਾ ਸੱਦਾ ਵੱਖ-ਵੱਖ ਭਾਜਪਾ ਨੇਤਾਵਾਂ ਦੀਆਂ ਤਾਜਾ ਟਿੱਪਣੀਆਂ ਉਤੇ ਦੁੱਖ ਜਾਹਰ, ਕਿਸਾਨਾਂ ਨੂੰ ‘ਨਕਸਲੀ’ ਕਹੇ ਜਾਣ ਦਾ ਕੀਤਾ ਜਿਕਰ 

Leave a Reply

Required fields are marked *