20 C
New York
Tuesday, May 30, 2023

Buy now

spot_img

ਰੱਖਿਆ ਪੈਨਲ ਦੀ ਮੀਟਿੰਗ ਵਿੱਚੋਂ ਰਾਹੁਲ ਗਾਂਧੀ ਦਾ ਵਾਕਆਊਟ ਕਰਨਾ ਬਿਲਕੁਲ ਜਾਇਜ਼: ਕੈਪਟਨ ਅਮਰਿੰਦਰ ਸਿੰਘ

ਰੱਖਿਆ ਪੈਨਲ ਦੀ ਮੀਟਿੰਗ ਵਿੱਚੋਂ ਰਾਹੁਲ ਗਾਂਧੀ ਦਾ ਵਾਕਆਊਟ ਕਰਨਾ ਬਿਲਕੁਲ ਜਾਇਜ਼: ਕੈਪਟਨ ਅਮਰਿੰਦਰ ਸਿੰਘ
ਕਮੇਟੀ ਦੀ ਕਾਰਵਾਈ ਨੂੰ ਬੇਤੁਕੀ ਕਹਿੰਦੇ ਹੋਏ ਸਪੀਕਰ ਨੂੰ ਇਸ ਦੇ ਕੰਮਕਾਜ ਵੱਲ ਧਿਆਨ ਦੇਣ ਲਈ ਕਿਹਾ
ਚੰਡੀਗੜ, 17 ਦਸੰਬਰ
ਰਾਹੁਲ ਗਾਂਧੀ ਵੱਲੋਂ ਸੰਸਦੀ ਰੱਖਿਆ ਕਮੇਟੀ ਤੋਂ ਵਾਕ ਆਊਟ ਕੀਤੇ ਜਾਣ ਨੂੰ ਪੂਰੀ ਤਰਾਂ ਜਾਇਜ਼ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਸਪੀਕਰ ਨੂੰ ਇਸ ਕਮੇਟੀ ਦੇ ਕੰਮਕਾਜ ’ਤੇ ਨਜ਼ਰਸਾਨੀ ਕਰਨੀ ਚਾਹੀਦੀ ਹੈ ਕਿਉਂ ਜੋ ਕਮੇਟੀ ਵਿਚ ਬੇਤੁਕੀਆਂ ਗੱਲਾਂ ਹੋ ਰਹੀਆਂ ਹਨ ਅਤੇ ਮੈਂਬਰਾਂ ਵੱਲੋਂ ਚੀਨ ਤੇ ਪਾਕਿਸਤਾਨ ਤੋਂ ਦਰਪੇਸ਼ ਖਤਰੇ ਦਾ ਮੁਕਾਬਲਾ ਕਰਨ ਲਈ ਵਿਚਾਰ ਵਟਾਂਦਰਾ ਕਰਨ ਦੀ ਥਾਂ ਇਨਾਂ ਗੱਲਾਂ ’ਤੇ ਬਹਿਸ ਕੀਤੀ ਜਾ ਰਹੀ ਹੈ ਕਿ ਫੌਜ ਦੀ ਵਰਦੀ ਦੇ ਬਟਨ ਅਤੇ ਬੂਟ ਚਮਕਾਉਣ ਲਈ ਕਿਹੜੀ ਪਾਲਿਸ਼ ਵਰਤੀ ਜਾਵੇ।
ਕੈਪਟਨ ਅਮਰਿੰਦਰ ਸਿੰਘ, ਜੋ ਕਿ ਖੁਦ ਸਾਬਕਾ ਫੌਜੀ ਅਧਿਕਾਰੀ ਰਹਿ ਚੁੱਕੇ ਹਨ ਅਤੇ ਸੁਰੱਖਿਆ ਸਬੰਧੀ ਮੁੱਦਿਆ ਦੇ ਜਾਣਕਾਰ ਹੋਣ ਤੋਂ ਇਲਾਵਾ ਅਜਿਹੇ ਪੈਨਲਾਂ ਦੋ ਕੰਮਕਾਜ ਬਾਰੇ ਚੰਗੀ ਤਰਾਂ ਜਾਣੂੂੰ ਹਨ,  ਨੇ ਕਿਹਾ, ‘‘ ਜਦੋਂ ਕਿ ਚੀਨ ਤੇ ਪਾਕਿਸਤਾਨ, ਭਾਰਤ ਲਈ ਖਤਰਾ ਪੈਦਾ ਕਰ ਰਹੇ ਹਨ ਤਾਂ ਕਮੇਟੀ ਨੂੰ ਬਜਾਏ ਇਨਾਂ ਗੱਲਾਂ ’ਤੇ ਵਿਚਾਰ ਕਰਨ ਦੇ ਕਿ ਫੌਜ ਦੇ ਬੂਟਾਂ ਅਤੇ ਬਟਨਾਂ ਨੂੰ ਕਿਵੇਂ ਚਮਕਾਇਆ ਜਾਵੇ, ਸੁਰੱਖਿਆ ਅਤੇ ਰਣਨੀਤਿਕ ਮੁੱਦਿਆਂ ’ਤੇ ਚਰਚਾ ਕਰਨੀ ਚਾਹੀਦੀ ਸੀ। ’’
ਮੁੱਖ ਮੰਤਰੀ ਨੇ ਇਸ ਗੱਲ ਸਬੰਧੀ ਗੰਭੀਰ ਚਿੰਤਾ ਜਾਹਿਰ ਕੀਤੀ ਕਿ ਇਸ ਪੈਨਲ ਦੇ ਕੰਮਕਾਜ ’ਤੇ ਸਿਆਸੀ ਪ੍ਰਭਾਵ ਪੈ ਰਿਹਾ ਹੈ ਅਤੇ ਇਸ ਦੇ ਚੇਅਰਮੈਨ ਸ਼ਾਇਦ ਕਦੇ ਐਨ.ਸੀ.ਸੀ. ਦਾ ਵੀ ਹਿੱਸਾ ਨਹੀਂ ਰਹੇ। ਉਨਾਂ ਕਿਹਾ, ‘‘ਜਿਨਾਂ ਲੋਕਾਂ ਨੂੰ ਫੌਜ ਬਾਰੇ ਕੁਝ ਨਹੀਂ ਪਤਾ ਉਨਾਂ ਨੂੰ ਕਮੇਟੀਆਂ ਵਿਚ ਥਾਂ ਮਿਲ ਰਹੀ ਹੈ ਅਤੇ ਉਨਾਂ ਤੋਂ ਅਸੀਂ ਮੁਲਕ ਦੀ ਰੱਖਿਆ ਕਰਨ ਦੀ ਆਸ ਕਰਦੇ ਹਾਂ।’’
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਿਨਾਂ ਸਿਆਸਤਦਾਨਾਂ ਨੂੰ ਸਾਡੇ ਇਤਿਹਾਸ ਅਤੇ ਹਥਿਆਰਬੰਦ ਫੌਜਾਂ ਬਾਰੇ ਕੁਝ ਵੀ ਨਹੀਂ ਪਤਾ ਉਹ ਹੀ ਕਮੇਟੀ ਦਾ ਹਿੱਸਾ ਹਨ। ਉਨਾਂ ਇਹ ਵੀ ਕਿਹਾ ਕਿ ਚੇਅਰਮੈਨ ਨੂੰ ਇਹ ਗੱਲ ਚੰਗੀ ਤਰਾਂ ਸਮਝ ਲੈਣੀ ਚਾਹੀਦੀ ਹੈ ਕਿ ਇਨਾਂ ਕਮੇਟੀਆਂ ਦੀਆਂ ਮੀਟਿੰਗਾਂ ਵਿਚ ਜੋ ਵੀ ਵਿਚਾਰ ਚਰਚਾ ਜਾਂ ਫੈਸਲਾ ਹੁੰਦਾ ਹੈ ਉਹ ਮੁਲਕ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਜਾਂਦਾ ਹੈ ਅਤੇ ਇਸ ਲਈ ਚੇਅਰਮੈਨ ਨੂੰ ਇਸ ਪੱਧਰ ਦਾ ਵਿਵਹਾਰ ਨਹੀਂ ਕਰਨਾ ਚਾਹੀਦਾ।
ਮੌਜੂਦਾ ਕਮੇਟੀ ਦੇ ਕੰਮਕਾਜ ਨੂੰ ਕਰੜੇ ਹੱਥੀਂ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਇਸ ਦਾ ਪੱਧਰ ਵੇਖ ਕੇ ਸ਼ਰਮ ਮਹਿਸੂਸ ਹੁੰਦੀ ਹੈ। ਉਨਾਂ ਅਪੀਲ ਕਰਦੇ ਹੋਏ ਕਿਹਾ, ‘‘ ਰੱਬ ਦੇ ਵਾਸਤੇ ਸਾਡੀਆਂ ਫੌਜਾਂ ਅਤੇ ਦੇਸ਼ ਬਾਰੇ ਸੋਚੋ।’’ ਉਨਾਂ ਸਪੱਸ਼ਟ ਕੀਤਾ ਕਿ ਰਾਹੁਲ ਦਾ ਅਜਿਹੀ ਮੀਟਿੰਗ ਤੋਂ ਵਾਕ ਆਊਟ ਕਰਨਾ ਬਿਲਕੁਲ ਸਹੀ ਸੀ ਜਿਸ ਵਿਚ ਸਾਡੀਆਂ ਫੌਜਾਂ ਵੱਲੋਂ ਚੀਨ ਅਤੇ ਪਾਕਿਸਤਾਨ, ਜੋ ਕਿ ਆਪਸ ਵਿਚ ਗੂੜੇ ਮਿੱਤਰ ਹਨ, ਤੋਂ ਦਰਪੇਸ਼ ਖਤਰੇ ’ਤੇ ਗੱਲਬਾਤ ਕਰਨ ਦੀ ਥਾਂ ਬੇ-ਸਿਰਪੈਰ ਦੇ ਮੁੱਦੇ ਵਿਚਾਰੇ ਜਾ ਰਹੇ ਸਨ।
ਇਨਾਂ ਮੀਟਿੰਗਾਂ ਵਿੱਚ ਬਹਿਸ ਦਾ ਪੱਧਰ ਉਚਾ ਚੁੱਕਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹ ਮੰਚ ਨਹੀਂ ਜਿੱਥੇ ਇਹ ਗੱਲਾਂ ਵਿਚਾਰੀਆਂ ਜਾਣ ਕਿ ਫੌਜ ਦੀ ਵਰਦੀ ਅਤੇ ਬੂਟ ਚਮਕਾਉਣ ਲਈ ਕਿਹੜੀ ਪਾਲਸ਼ ਦੀ ਵਰਤੋਂ ਕੀਤੀ ਜਾਵੇ ਅਤੇ ਬਿਨਾਂ ਸਿਰ ਪੈਰ ਦੀਆਂ ਗੱਲਾਂ ਕੀਤੀਆਂ ਜਾਣ। ਉਨਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸੀਨੀਅਰ ਫੌਜੀ ਅਧਿਕਾਰੀਆਂ ਦੀਆਂ ਮੀਟਿੰਗਾਂ ਛੋਟੇ ਮਾਮਲਿਆਂ ਬਾਰੇ ਗੱਲ ਕਰਨ ਲਈ ਨਹੀਂ ਬਲਕਿ ਕੌਮੀ ਸੁਰੱਖਿਆ ਅਤੇ ਸਾਡੇ ਸੈਨਿਕਾਂ ਦੀਆਂ ਚਿੰਤਾਵਾਂ ਜਿਹੜੇ ਰੋਜ਼ਾਨਾ ਲੜ ਰਹੇ ਹਨ ਅਤੇ ਆਪਣੀਆਂ ਜਾਨਾਂ ਗੁਆ ਰਹੇ ਹਨ, ਜਿਹੇ ਵੱਡੇ ਮੁੱਦਿਆਂ ਉਤੇ ਵਿਚਾਰ ਚਰਚਾ ਕਰਨ ਨੂੰ ਹੁੰਦੀਆਂ ਹਨ। ਉਨਾਂ ਕਿਹਾ, ‘‘ਤੁਸੀਂ ਉਨਾਂ ਲਈ ਕੀ ਕਰ ਰਹੇ ਹੋ? ਤੁਸੀਂ ਉਨਾਂ ਦੇ ਰਹਿਣ-ਸਹਿਣ, ਉਨਾਂ ਦੇ ਕੱਪੜੇ, ਭੋਜਨ, ਹਥਿਆਰ, ਗੋਲੀ ਸਿੱਕਾ ਲਈ ਕੀ ਕੋਸ਼ਿਸ਼ਾਂ ਕਰ ਰਹੇ ਹੋ? ਕਮੇਟੀ ਨੂੰ ਇਸ ਬਾਰੇ ਵਿਚਾਰ ਕਰਨ ਦੀ ਲੋੜ ਹੈ।’’
ਪਾਰਟੀ ਸੰਸਦ ਮੈਂਬਰਾਂ ਨੂੰ ਬੋਲਣ ਦੀ ਆਗਿਆ ਨਾ ਦੇਣ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਤੇ ਹੋਰ ਕਾਂਗਰਸੀ ਮੈਂਬਰਾਂ ਨਾਲ ਬੇਦਰਦੀ ਵਾਲਾ ਸਲੂਕ ਕੀਤਾ ਗਿਆ। ਕਮੇਟੀ ਦੇ ਮੈਂਬਰ ਵਜੋਂ ਆਪਣੇ ਤਜ਼ਰਬੇ ਸਾਂਝੇ ਕਰਦਿਆ ਉਨਾਂ ਕਿਹਾ ਕਿ ਜਦੋਂ ਇੰਦਰਾ ਗਾਂਧੀ ਚੇਅਰਪਰਸਨ ਸਨ ਅਤੇ ਇਕ ਹੋਰ ਮੌਕੇ ’ਤੇ ਮੇਜਰ ਜਨਰਲ ਬੀ.ਸੀ. ਖੰਡੂਰੀ ਪੈਨਲ ਦੇ ਮੁਖੀ ਸੀ, ‘‘ਸਾਨੂੰ ਖੁੱਲ ਕੇ ਬੋਲਣ ਦੀ ਇਜ਼ਾਜਤ ਹੁੰਦੀ ਸੀ।’’ ਉਨਾਂ ਕਿਹਾ ਕਿ ਇੰਦਰਾ ਗਾਂਧੀ ਰੱਖਿਆ ਮੰਤਰੀ ਵੀ ਸਨ ਅਤੇ ਹਥਿਆਰਬੰਦ ਸੈਨਾਵਾਂ ਦੀਆਂ ਜ਼ਰੂਰਤਾਂ ਨੂੰ ਚੰਗੀ ਤਰਾਂ ਸਮਝਦੇ ਸਨ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਜੋ ਕੁਝ ਹੁਣ ਕੀਤਾ ਜਾ ਰਿਹਾ ਹੈ, ਉਹ ਸਭ ਇਨਾਂ ਪ੍ਰੰਪਰਾਵਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਹੋਰ ਮਹੱਤਵਪੂਰਨ ਅਤੇ ਵੱਡੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨਾ ਚਾਹੁੰਦੇ ਸਨ ਪਰ ਉਨਾਂ ਨੂੰ ਬੋਲਣ ਨਹੀਂ ਦਿੱਤਾ ਗਿਆ। ਉਹ ਆਪ੍ਰੇਸ਼ਨਲ ਤੇ ਵੱਡੇ ਮੁੱਦਿਆਂ ਜਿਵੇਂ ਕਿ ਸਾਜੋ-ਸਮਾਨ ਜਾਂ ਭੋਜਨ ਜੋ ਕਿ ਸਰਹੱਦ ਉਤੇ ਤਾਇਨਾਤ ਸਾਡੇ ਜਵਾਨਾਂ ਕੋਲ ਹੈ ਜਾਂ ਨਹੀਂ ਉਤੇ ਵਿਚਾਰ ਚਰਚਾ ਕਰਨ ਦੀ ਬਜਾਏ ਕਮੇਟੀ ਵਰਦੀ ਦੇ ਬਟਨਾਂ ਅਤੇ ਬੈਜਾਂ ਬਾਰੇ ਚਰਚਾ ਕਰ ਰਹੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ  ਕਿ ‘‘ਇਹ ਕੀ ਬਕਵਾਸ ਹੈ?’’ ਕਮੇਟੀ ਇਕ ਮਜ਼ਾਕ ਬਣ ਗਈ ਹੈ ਜਿਸ ਦੇ ਇੱਕ ਮੈਂਬਰ ਵੱਲੋਂ ਕਥਿਤ ਤੌਰ ’ਤੇ ਇਹ ਸੁਝਾਅ ਦਿੱਤਾ ਜਾ ਰਿਹਾ ਹੈ ਕਿ ਤਿੰਨੋਂ ਫੋਰਸਾਂ ਦੀ ਵਰਦੀ ਇਕੋ ਜਿਹੀ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਇਸ ਕਿਸਮ ਦੇ ਲੋਕਾਂ ਨੂੰ ਮੀਟਿੰਗਾਂ ਵਿਚ ਆਉਣ ਤੋਂ ਪਹਿਲਾਂ ਘੱਟੋ-ਘੱਟ ਪੜ ਲੈਣ ਚਾਹੀਦਾ ਹੈ। ਉਨਾਂ ਨੂੰ ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੀਆਂ ਕਦਰਾਂ ਕੀਮਤਾਂ ਅਤੇ ਇਤਿਹਾਸ ਬਾਰੇ ਪਤਾ ਹੋਣਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਹਰ ਇਕ ਰੈਜੀਮੈਂਟ ਦਾ ਆਪਣਾ ਇਤਿਹਾਸ ਤੇ ਆਪਣਾ ਅਧਿਕਾਰ ਚਿੰਨ ਹੁੰਦਾ ਹੈ। ਉਨਾਂ ਕਿਹਾ ‘‘ਅਧਿਕਾਰ ਚਿੰਨ ਅਤੇ ਵਰਦੀਆਂ ਵਿੱਚ ਤਬਦੀਲੀਆਂ ਬਾਰੇ ਗੱਲ ਕਰਕੇ, ਕੀ ਅਸੀਂ ਆਪਣੇ ਬਲਾਂ ਦੇ ਮਨੋਬਲ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਜਾਂ ਕੀ ਅਸੀਂ ਉਨਾਂ ਨੂੰ ਦੇ ਮਨੋਬਲ ਨੂੰ ਢਾਹ ਲਾ ਰਹੇ ਹਾਂ?’’ ਉਨਾਂ ਕਿਹਾ ਕਿ ਵਰਦੀਆਂ ਆਰਮੀ ਹੈਡਕੁਆਰਟਰਾਂ ਦਾ ਮਾਮਲਾ ਹਨ ਨਾ ਕਿ ਸੰਸਦੀ ਕਮੇਟੀ ਦਾ।
ਇਹ ਯਾਦ ਕਰਦਿਆਂ ਕਿ ਉਨਾਂ ਦੀ ਆਪਣੀ ਪਹਿਲੀ ਰੈਜੀਮੈਂਟ 1846 ਵਿੱਚ ਕਾਇਮ ਕੀਤੀ ਗਈ ਸੀ ਜਿਸ ਨੂੰ 26 ਲੜਾਈਆਂ ਦੇ ਸਨਮਾਨ ਹਾਸਲ ਹੋਏ ਹਨ, ਕੈਪਟਨ ਅਮਰਿੰਦਰ ਨੇ ਪੁੱਛਿਆ, ‘‘ਕੀ ਸਾਨੂੰ ਉਨਾਂ ਅਤੇ ਉਨਾਂ ਦੀਆਂ ਕੁਰਬਾਨੀਆਂ ਨੂੰ ਭੁੱਲਣਾ ਚਾਹੀਦਾ ਹੈ?’’ ਉਨਾਂ ਅੱਗੇ ਕਿਹਾ ਕਿ ਅਜਿਹੇ ਲੋਕ ਇਹ ਨਹੀਂ ਸਮਝਦੇ ਉਹ ਕੀ ਬੋਲਦੇ ਅਤੇ ਕੀ ਕਹਿੰਦੇ ਹਨ ਅਤੇ ਦੂਜਿਆਂ ਨੂੰ ਬੋਲਣ ਨਹੀਂ ਦਿੰਦੇ।

Related Articles

LEAVE A REPLY

Please enter your comment!
Please enter your name here

Stay Connected

0FansLike
3,791FollowersFollow
0SubscribersSubscribe
- Advertisement -spot_img

Latest Articles