Breaking News

ਵਿਜੀਲੈਂਸ ਨੇ ਕਾਨੂੰਗੋ ਅਤੇ ਪ੍ਰਾਇਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਨੇ ਕਾਨੂੰਗੋ ਅਤੇ ਪ੍ਰਾਇਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ•, 9 ਜੂਨ:
Êਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਘੱਲ ਕਲਾ ਜਿਲਾ ਮੋਗਾ ਵਿਖੇ ਤਾਇਨਾਤ ਕਾਨੂੰਗੋ ਅਤੇ ਪ੍ਰਾਇਵੇਟ ਵਿਅਕਤੀ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਨੂੰਗੋ ਚਮਕੌਰ ਸਿੰਘ ਅਤੇ ਉਸ ਨਾਲ ਬਤੌਰ ਡਰਾਈਵਰ ਵਜੋ ਕੰਮ ਕਰਦੇ ਪ੍ਰਾਇਵੇਟ ਵਿਅਕਤੀ ਗੁਰਚਰਨ ਸਿੰਘ ਨੂੰ ਸ਼ਿਕਾਇਤ ਕਰਤਾ ਪਰਮਜੀਤ ਸਿੰਘ ਵਾਸੀ ਪਿੰਡ ਦੁੱਨੇਕੇ ਜ਼ਿਲ•ਾ ਮੋਗਾ ਦੀ ਸ਼ਿਕਾਇਤ ‘ਤੇ 2500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਅਤੇ ਪ੍ਰਾਇਵੇਟ ਵਿਅਕਤੀ ਵਲੋਂ ਉਸ ਦੇ ਰਿਹਾਇਸ਼ੀ ਪਲਾਟ ਦੀ ਨਿਸ਼ਾਨਦੇਹੀ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 5,000 ਵਿਚ ਤੈਅ ਹੋਇਆ ਹੈ। ਉਨ•ਾਂ ਅੱਗੇ ਕਿਹਾ ਕਿ ਉਸ ਵਲੋ ਪਹਿਲੀ ਕਿਸਤ ਦੇ 2500 ਰੁਪਏ ਉਕਤ ਕਾਨੂੰਗੋ ਨੂੰ ਅਦਾ ਕੀਤੇ ਜਾ ਚੁੱਕੇ ਹਨ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਦੇ 2500 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਕਾਨੂੰਗੋ ਅਤੇ ਪ੍ਰਾਇਵੇਟ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।
ਉਨਾਂ ਦੱਸਿਆ ਕਿ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

About admin

Check Also

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ …

Leave a Reply

Your email address will not be published. Required fields are marked *