ਚੰਡੀਗੜ, 24 ਫਰਵਰੀ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਛਾਉਣੀ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਪ੍ਰਮੋਦ ਕੁਮਾਰ ਅਤੇ ਹੌਲਦਾਰ ਸੁਮਨਜੀਤ ਸਿੰਘ ਨੂੰ 20,000 ਰੁਪਏ ਦੀ ਰਿਸਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਅਤੇ ਹੌਲਦਾਰ ਨੂੰ ਸ਼ਿਕਾਇਤ ਕਰਤਾ ਕੁਸ਼ ਕੁਮਾਰ ਸਿੰਘ ਵਾਸੀ ਕਪੂਰਥਲਾ ਰੋਡ ਜਲੰਧਰ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਉਸ ਦੀ ਕਾਰ ਦੀ ਸੁਪਰਦਾਰੀ ਦੇਣ ਬਦਲੇ 20,000 ਰੁਪਏ ਦੀ ਮੰਗ ਕਰ ਰਿਹਾ ਹੈ।
ਵਿਜੀਲੈਂਸ ਵੱਲੋਂ ਸਕਿਾਇਤ ਦੀ ਪੜਤਾਲ ਉਪਰੰਤ ਉਕਤ ਦੋਸੀ ਏ.ਐਸ.ਆਈ. ਅਤੇ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸਕਿਾਇਤਕਰਤਾ ਪਾਸੋਂ 20,000 ਰੁਪਏ ਦੀ ਰਿਸਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸੀ ਖਿਲਾਫ ਭਿ੍ਰਸਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।