Saturday , February 22 2020
Breaking News

ਵਿਜੀਲੈਂਸ ਨੇ 3,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ…

ਵਿਜੀਲੈਂਸ ਨੇ 3,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ
ਚੰਡੀਗੜ•, 26 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਦਰ ਥਾਣਾ, ਫਾਜਿਲਕਾ ਵਿਖੇ ਤਾਇਨਾਤ ਹੌਲਦਾਰ ਮਨਜੀਤ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੂਰਤਾ ਸਿੰਘ ਵਾਸੀ ਪਿੰਡ ਰਾਣਾ, ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਖਿਲਾਫ਼ ਦਰਜ ਸ਼ਿਕਾਇਤ ਸਬੰਧੀ ਉਸ ਦੀ ਮਦਦ ਕਰਨ ਬਦਲੇ 3,000 ਰੁਪਏ ਦੀ ਮੰਗ ਕੀਤੀ ਗਈ ਹੈ ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

About admin

Check Also

गुरिन्दरपाल सिंह बिल्ला ने पंजाब राज्य पिछड़ी श्रेणियां आयोग के वाइस चेयरमैन का पद संभाला

गुरिन्दरपाल सिंह बिल्ला ने पंजाब राज्य पिछड़ी श्रेणियां आयोग के वाइस चेयरमैन का पद संभाला …

Leave a Reply

Your email address will not be published. Required fields are marked *