12.5 C
New York
Sunday, April 2, 2023

Buy now

spot_img

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ ਭਿ੍ਰਸ਼ਟਾਚਾਰ ਦੀ ਬੁਰਾਈ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ : ਬੀ.ਕੇ. ਉੱਪਲ

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਭਿ੍ਰਸ਼ਟਾਚਾਰ ਦੀ ਬੁਰਾਈ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ : ਬੀ.ਕੇ. ਉੱਪਲ

ਵਿਜੀਲੈਂਸ ਜਾਗਰੂਕਤਾ ਹਫਤਾ 27 ਅਕਤੂਬਰ ਤੋਂ 2 ਨਵੰਬਰ ਤੱਕ ਮਨਾਇਆ ਜਾਏਗਾ

ਚੰਡੀਗੜ, 27 ਅਕਤੂਬਰ : ਸਮਾਜ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ, ਏਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਵਿਜੀਲੈਂਸ ਜਾਗਰੂਕਤਾ ਹਫਤੇ ਦੇ ਪਹਿਲੇ ਦਿਨ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ. ਨਗਰ ਵਿਖੇ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਸਮਾਜ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਵਿਜੀਲੈਂਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਉਨਾਂ ਦੇ ਅਧਿਕਾਰਾਂ ਅਤੇ ਫਰਜਾਂ ਪ੍ਰਤੀ ਜਾਗਰੂਕ ਕਰਨਾ ਸਾਡਾ ਨੈਤਿਕ ਫਰਜ਼ ਹੈ ਤਾਂ ਜੋ ਉਹ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਬਿਊਰੋ ਨੂੰ ਸਹਾਇਤਾ ਦੇ ਸਕਣ। ਉਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਸਮਾਜ ਵਿੱਚੋਂ ਭਿ੍ਰਸ਼ਟਾਚਾਰ ਦੀ ਬਿਮਾਰੀ ਨੂੰ ਖਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਉਹਨਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਜਾਂਚ ਸਹੀ ਅਤੇ ਸਮੇਂ ਸਿਰ ਮੁਕੰਮਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਭਿ੍ਰਸਟਚਾਰੀਆਂ ਵਿਰੁੱਧ ਜਲਦ ਤੋਂ ਜਲਦ ਸਜ਼ਾ ਯੋਗ ਕਾਰਵਾਈ ਆਰੰਭੀ ਜਾ ਸਕੇ।

ਵਿਜੀਲੈਂਸ ਮੁਖੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਾਰੇ ਦਰਜ ਕੇਸਾਂ ਦੀ ਮੁਕੰਮਲ ਪੜਤਾਲ ਉਪਰੰਤ ਨਿਰਧਾਰਤ ਸਮੇਂ ਅੰਦਰ ਅਦਾਲਤਾਂ ‘ਚ ਚਲਾਣ ਪੇਸ਼ ਕੀਤੇ ਜਾਣ। ਉਨਾਂ ਰਿਸ਼ਵਤਖੋਰਾਂ ਨੂੰ ਵਿਜੀਲੈਂਸ ਹਵਾਲੇ ਕਰਨ ਵਾਲਿਆਂ ਨੂੰ ਸਮੇਂ ਸਿਰ ਸਹੀ ਜਾਣਕਾਰੀ ਦੇਣ ਤੋਂ ਇਲਾਵਾ ਜਨਤਕ ਸੇਵਾ ਪਦਾਨ ਕਰਨ ਦੀ ਵਿਧੀ ਤੇ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਸਵੈਚਾਲਨ, ਆਈਟੀ ਤਕਨੀਕਾਂ ਅਤੇ ਕੁਸ਼ਲ ਜਾਂਚ ਵਿਧੀ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਉਹਨਾਂ ਰਿਸ਼ਵਤਖੋਰਾਂ ਨੂੰ ਵਿਜੀਲੈਂਸ ਹਵਾਲੇ ਕਰਨ ਵਾਲਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਾਰੇ ਐਸਐਸਪੀਜ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਵਿਅਕਤੀਆਂ ਨੂੰ ਪ੍ਰਸੰਸਾ ਪੱਤਰਾਂ ਦਿਵਾਉਣ ਲਈ ਨਾਮ ਪ੍ਰਸਤਾਵਿਤ ਕਰਨ।

ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਇਸ ਹਫ਼ਤੇ ਦੌਰਾਨ ਵਿਜੀਲੈਂਸ ਵੱਲੋਂ ਸੂਬੇ ਭਰ ਵਿੱਚ ਖਾਸਕਰ ਵਿੱਦਿਅਕ ਅਦਾਰਿਆਂ ਵਿੱਚ ਬੈਨਰਾਂ ਅਤੇ ਪੋਸਟਰਾਂ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਭਿ੍ਰਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਅਤੇ ਬਿਊਰੋ ਵੱਲੋਂ ਸਰਕਾਰੀ ਦਫਤਰਾਂ ਵਿਚ ਭਿ੍ਰਸ਼ਟਾਚਾਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ-ਕਮ-ਆਈਜੀ ਐਲ.ਕੇ. ਯਾਦਵ, ਆਈਜੀ ਈ.ਓ.ਡਬਲਯੂ ਵਿਭੂ ਰਾਜ, ਡੀਆਈਜੀ ਸੁਰਜੀਤ ਸਿੰਘ ਗਰੇਵਾਲ, ਜੁਆਇੰਟ ਡਾਇਰੈਕਟਰ ਕ੍ਰਾਈਮ ਪਰਮਜੀਤ ਸਿੰਘ ਵਿਰਕ, ਜੁਆਇੰਟ ਡਾਇਰੈਕਟਰ ਪ੍ਰਸ਼ਾਸ਼ਨ ਐਚਐਸ ਭੁੱਲਰ, ਏਆਈਜੀ ਫਲਾਇੰਗ ਸਕੁਐਡ ਅਸ਼ੀਸ਼ ਕਪੂਰ ਅਤੇ ਏਆਈਜੀ ਈ.ਓ.ਡਬਲਯੂ ਗੁਰਸ਼ਰਨਦੀਪ ਸਿੰਘ ਗਰੇਵਾਲ ਅਤੇ ਸੰਯੁਕਤ ਡਾਇਰੈਕਟਰ ਵਰਿੰਦਰ ਸਿੰਘ ਬਰਾੜ ਵੀ ਹਾਜਰ ਸਨ।

Related Articles

LEAVE A REPLY

Please enter your comment!
Please enter your name here

Stay Connected

0FansLike
3,758FollowersFollow
0SubscribersSubscribe
- Advertisement -spot_img

Latest Articles