Wednesday , July 8 2020
Breaking News

ਵਿਜੀਲੈਂਸ ਵਲੋ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਏ.ਐਸ.ਆਈ ਤੇ ਕਲਰਕ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਏ.ਐਸ.ਆਈ ਤੇ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ, 30 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਏ.ਐਸ.ਆਈ ਤੇ ਕਲਰਕ ਰੰਗੇ ਹੱਥੀਂ ਕਾਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਪੈਸ਼ਲ ਐਕਸਾਇਜ ਸੈਲ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ ਗੁਰਨਾਮ ਸਿੰਘ ਨੰੂ ਸ਼ਿਕਾਇਤਕਰਤਾ ਗੁਰਮੇਜ ਸਿੰਘ ਵਾਸੀ ਪਿੰਡ ਸਵਾਇਆ ਰਾਏ ਉਤਾੜ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ’ਤੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਨਜਾਇਜ ਸ਼ਰਾਬ ਸਬੰਧੀ ਉਸ ਵਿਰੁੱਧ ਕੇਸ ਨਾ ਦਰਜ ਕਰਨ ਬਦਲੇ ਉਕਤ ਏ.ਐਸ.ਆਈ ਵਲੋ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7500 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ 2000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ.ਐਸ.ਆਈ ਨੂੰ ਅਦਾ ਕੀਤੇ ਜਾ ਚੁੱਕੇ ਹਨ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸਤ ਦੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।

ਇਸੇ ਤਰਾਂ ਰਿਸ਼ਵਤ ਦੇ ਇਕ ਹੋਰ ਮਾਮਲੇ ਵਿਚ ਪੀ.ਐਸ.ਪੀ.ਸੀ.ਐਲ ਜੈਤੋ, ਫਰੀਦਕੋਟ ਵਿਖੇ ਤਾਇਨਾਤ ਖਪਤਕਾਰ ਕਲਰਕ ਬਲਵਿੰਦਰ ਸਿੰਘ ਨੰੂ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੰੂ ਸ਼ਿਕਾਇਤਕਰਤਾ ਬਲਦੇਵ ਸਿੰਘ ਵਾਸੀ ਸਾਦਾ ਪੱਤੀ, ਜਿਲਾ ਫਰੀਦਕੋਟ ਦੀ ਸ਼ਿਕਾਇਤ ਤੇ ਗਿ੍ਰਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਕਲਰਕ ਵਲੋ ਉਸ ਦਾ ਟਿਊਬਵੇਲ ਸ਼ਿਫਟ ਕਰਨ ਵਿਚ ਮਦਦ ਕਰਨ ਬਦਲੇ 2000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਕਲਰਕ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।

ਉਨਾਂ ਦੱਸਿਆ ਕਿ ਦੋਹਾਂ ਦੋਸ਼ੀਆਂ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

About admin

Check Also

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ ਕੋਵਿਡ ਮਾਹਿਰ ਸਲਾਹਕਾਰ ਕਮੇਟੀਆਂ ਗਠਿਤ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ …

Leave a Reply

Your email address will not be published. Required fields are marked *