18.8 C
New York
Wednesday, May 25, 2022

Buy now

spot_img

ਵਿਦਿਆਰਥੀਆਂ ਦੀ ਪੜਾਈ ਵਿੱਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗਾਂ ਦੋ ਅਤੇ ਤਿੰਨ ਨਵੰਬਰ ਨੂੰ

ਵਿਦਿਆਰਥੀਆਂ ਦੀ ਪੜਾਈ ਵਿੱਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗਾਂ ਦੋ ਅਤੇ ਤਿੰਨ ਨਵੰਬਰ ਨੂੰ

ਚੰਡੀਗੜ, 1 ਨਵੰਬਰ
ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ ਦੋ ਅਤੇ ਤਿੰਨ ਨਵੰਬਰ 2020 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਬੁਲਾਰੇ ਅਨੁਸਾਰ ਇਨਾਂ ਮੀਟਿੰਗਾਂ ਦੌਰਾਨ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਸੀ.) ’ਤੇ ਵਿਸ਼ੇਸ਼ ਜ਼ੋਰ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਸਰਵੇਖਣ 11 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਬੱਚਿਆਂ ਦੀ ਭਾਗੇਦਾਰੀ ਨੂੰ ਯਕੀਨੀ ਬਨਾਉਣ ਅਤੇ ਉਨਾਂ ਦੀ ਤਿਆਰੀ ਦੇ ਪੱਖਾਂ ਬਾਰੇ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਜਾਵੇਗੀ। ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,333FollowersFollow
0SubscribersSubscribe
- Advertisement -spot_img

Latest Articles