15.9 C
New York
Monday, May 29, 2023

Buy now

spot_img

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਵੋਟਰ ਸੂਚੀਆਂ ਦੀ ਅਪਡੇਸ਼ਨ ਸ਼ੁਰੂ

ਚੰਡੀਗੜ, 23 ਮਾਰਚ:
ਪੰਜਾਬ ਰਾਜ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫਤਰ ਨੇ ਵੋਟਰ ਸੂਚੀ ਨੂੰ ਲਗਾਤਾਰ ਅਪਡੇਟ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ।
ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀ ਮੌਜੂਦਾ ਨੀਤੀ ਅਨੁਸਾਰ ਆਉਣ ਵਾਲੇ ਸਾਲ ਦੀ 1 ਜਨਵਰੀ ਨੂੰ ਯੋਗਤਾ ਲਈ ਨਿਰਧਾਰਤ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੋਧ ਕੀਤੀ ਗਈ ਹੈ ਕਿਉਂਕਿ ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਹਰ ਸਾਲ ਦੇ ਆਖਰੀ ਹਿੱਸੇ ਵਿੱਚ (ਆਮ ਤੌਰ ਤੇ ਸਾਲ ਦੀ ਆਖਰੀ ਤਿਮਾਹੀ ਦੌਰਾਨ ) ਇਹ ਸੋਧ ਕੀਤੀ ਜਾਂਦੀ ਹੈ ਤਾਂ ਜੋ ਅਗਲੇ ਸਾਲ ਦੇ ਜਨਵਰੀ ਮਹੀਨੇ ਦੇ ਪਹਿਲੇ ਹਫਤੇ ਵਿੱਚ ਵੋਟਰ ਸੂਚੀਆਂ ਦੀ ਅੰਤਮ ਪ੍ਰਕਾਸ਼ਨਾ ਕੀਤੀ ਜਾ ਸਕੇ। ਦੱਸਣਾ ਬਣਦਾ ਹੈ ਕਿ ਅਗਲੇ ਸਾਲ ਦੇ ਅਰੰਭ ਵਿੱਚ ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਇਸ ਲਈ ਅਪਡੇਸ਼ਨ ਦਾ ਕੰਮ ਲਗਾਤਾਰ ਪੂਰੇ ਜੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ।
ਵੋਟਰਾਂ ਦੀ ਯੋਜਨਾਬੱਧ ਸਿੱਖਿਆ ਅਤੇ ਚੋਣ ਭਾਗੀਦਾਰੀ (ਐਸ.ਵੀ.ਈ.ਈ.ਪੀ.) ਤਹਿਤ ਲੋਕਾਂ ਨੂੰ ਮੁਹਿੰਮ ਪ੍ਰਤੀ ਜਾਗਰੂਕ ਕਰਨ ਲਈ ਮਾਸ-ਮੀਡੀਆ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਦਿਆਂ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਉਲੀਕੀ ਜਾ ਰਹੀ ਹੈ।
ਪੰਜਾਬ ਦੇ ਮੁੱਖ ਚੋਣਕਾਰ ਅਧਿਕਾਰੀ ਡਾ. ਐਸ. ਕਰੁਣਾ ਰਾਜੂ, ਆਈ.ਏ.ਐਸ. ਨੇ ਕਿਹਾ ਕਿ ਇੱਕ ਸੁਤੰਤਰ ਅਤੇ ਨਿਰਪੱਖ ਚੋਣ ਲਈ ਸਹੀ ਅਤੇ ਤਰੁਟੀ-ਮੁਕਤ ਵੋਟਰ ਸੂਚੀ ਬਹੁਤ ਜਰੂਰੀ ਹੈ।
ਉਨਾਂ ਪੰਜਾਬ ਦੇ ਵੋਟਰਾਂ ਅਤੇ ਚੋਣ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਯੋਗ ਨਾਗਰਿਕਾਂ ਦੀ 100 ਫੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ।
ਇਸ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਚੋਣਕਾਰ ਅਧਿਕਾਰੀ ਸ਼੍ਰੀਮਤੀ ਮਾਧਵੀ ਕਟਾਰੀਆ, ਆਈ.ਏ.ਐੱਸ.ਨੇ ਕਿਹਾ ਕਿ ਵੋਟਰ ਸੂਚੀ ਵਿੱਚ ਬਣਦੇ ਸੁਧਾਰਾਂ ਲਈ ਢੁਕਵੇਂ ਕਦਮ ਚੁੱਕਣ ਤੋਂ ਇਲਾਵਾ ਯੋਗ ਵੋਟਰਾਂ ਦੀ 100 ਫੀਸਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮਾਂ ਚਲਾਉਣ ਦੀ ਯੋਜਨਾ ਬਣਾਈ ਗਈ ਹੈ। ਮਹਾਂਮਾਰੀ ਦੀ ਸਥਿਤੀ ਦੇ ਮੱਦੇਨਜ਼ਰ ਇਹ ਮੁਹਿੰਮ ਟੈਕਨੋਲੋਜੀ ’ਤੇ ਅਧਾਰਤ ਹੈ ਇਸੇ ਲਈ ਡਿਜੀਟਲ ਮੀਡੀਆ ਦੀ ਪੂਰੀ ਮਦਦ ਲਈ ਜਾ ਰਹੀ ਹੈ।
ਅਜੋਕੇ ਸਮੇਂ ਵਿੱਚ ਸੋਸ਼ਲ ਮੀਡੀਆ ਬਹੁਤ ਪ੍ਰਚਲਿਤ ਹੈ ਅਤੇ ਲੋਕਾਂ ਖਾਸਕਰ ਨੌਜਵਾਨਾਂ ਨੂੰ ਇਸਦੀ ਚੰਗੀ ਜਾਣਕਾਰੀ ਹੈ ਇਸ ਲਈ ਜਾਗਰੂਕਤਾ ਫੈਲਾਉਣ ਇਸ ਮਾਧਿਅਮ ਦੀ ਬਹੁਤ ਪ੍ਰਭਾਵਸ਼ਾਲੀ ਅਤੇ ਸਹਿਜ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸ਼ਿਕਾਇਤ ਨਿਵਾਰਣ ਦੇ ਮਾਮਲੇ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਬਹੁਤ ਪ੍ਰਭਾਵੀ ਹਨ। ਜੇ ਕੋਈ ਸ਼ਿਕਾਇਤ ਸੋਸ਼ਲ ਮੀਡੀਆ ਰਾਹੀਂ ਪਾਈ ਜਾਂਦੀ ਹੈ ਤਾਂ ਇਹ ਮਾਮਲਾ ਤੁਰੰਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ (ਈ.ਆਰ.ਓ.) ਅਤੇ ਚੋਣ ਤਹਿਸੀਲਦਾਰਾਂ ਦੇ ਵਟਸਐਪ ਗਰੁੱਪਾਂ ਵਿੱਚ ਪਹੁੰਚ ਜਾਂਦਾ ਹੈ ਅਤੇ ਸਬੰਧਤ ਚੋਣ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਨਿਪਟਾਰੇ ਲਈ ਨਿਰਦੇਸ਼ ਦਿੱਤੇ ਜਾਂਦੇ ਹਨ।
ਨਾਗਰਿਕ ਵੋਟਰ ਸੂਚੀ ਵਿਚ ਨਾਮ ਦਰਜ ਕਰਾਉਣ, ਦਰੁਸਤੀ ਕਰਨ ਜਾਂ ਨਾਮ ਕਟਵਾਉਣ ਵਰਗੀਆਂ ਸੇਵਾਵਾਂ ਲੈਣ ਲਈ ਡੀ.ਸੀ ਦਫਤਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰ ਵਿਖੇ ਜਾਂ ਸਬੰਧਤ ਬੂਥ ਲੈਵਲ ਅਫਸਰ (ਬੀ.ਐਲ.ਓ.) ਨਾਲ ਸੰਪਰਕ ਕਰਕੇ ਫਾਰਮ ਭਰ ਸਕਦੇ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
3,786FollowersFollow
0SubscribersSubscribe
- Advertisement -spot_img

Latest Articles