Breaking News

ਸ਼ਰਾਬ ਕਾਰੋਬਾਰੀ ਸਿੰਗਲਾ ਦੀ ਚੰਡੀਗੜ ਰਿਹਾਇਸ਼ ਵਿਖੇ 31 ਮਈ ਨੂੰ ਹੋਈੇ ਗੋਲੀਬਾਰੀ ਦਾ ਮੁੱਖ ਸ਼ੂਟਰ ਤੇ ਇੱਕ ਹੋਰ ਗਿ੍ਰਫਤਾਰ

:
ਸ਼ਰਾਬ ਕਾਰੋਬਾਰੀ ਸਿੰਗਲਾ ਦੀ ਚੰਡੀਗੜ ਰਿਹਾਇਸ਼ ਵਿਖੇ 31 ਮਈ ਨੂੰ ਹੋਈੇ ਗੋਲੀਬਾਰੀ ਦਾ ਮੁੱਖ ਸ਼ੂਟਰ ਤੇ ਇੱਕ ਹੋਰ ਗਿ੍ਰਫਤਾਰ
ਚੰਡੀਗੜ, 19 ਜੂਨ:
ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 31 ਮਈ ਵਾਲੇ ਦਿਨ ਸ਼ਰਾਬ ਦੇ ਕਾਰੋਬਾਰੀ ਅਰਵਿੰਦ ਸਿੰਗਲਾ ਦੀ ਚੰਡੀਗੜ ਰਿਹਾਇਸ਼ ‘ਤੇ ਕੀਤੀ ਗਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗਿ੍ਰਫਤਾਰ ਕੀਤਾ ਹੈ।
ਇੰਦਰਾ ਕਾਲੋਨੀ, ਝਬਾਲ ਰੋਡ, ਅੰਮਿ੍ਰਤਸਰ ਦਾ ਰਹਿਣ ਵਾਲੇ ਨਿਤਿਨ ਨਾਹਰ ਨੂੰ ਉਸਦੇ ਸਾਥੀ ਬਿਕਰਮਜੀਤ ਸਿੰਘ ਸਮੇਤ ਨੇੜੇ ਕਲਰ ਰਿਜੋਰਟਜ਼, ਅਟਾਰੀ ਰੋਡ, ਅੰਮਿ੍ਰਤਸਰ ਤੋਂ ਗਿ੍ਰਫ਼ਤਾਰ ਕੀਤਾ ਗਿਆ ਸੀ, ਜਿਸ ਨੇ ਉਸਨੂੰ ਸੁਰੱਖਿਅਤ ਛੁਪਣਗਾਹ ਮੁਹੱਈਆ ਕਰਵਾਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦੱਸਿਆ ਕਿ ਇਹ ਗਿ੍ਰਫਤਾਰੀ ਅੰਮਿ੍ਰਤਸਰ (ਦਿਹਾਤੀ) ਪੁਲਿਸ ਅਤੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਦੀ ਸਾਂਝੀ ਟੀਮ ਦੁਆਰਾ ਕੀਤੀ ਗਈ ਖੁਫੀਆ ਅਗਵਾਈ ਵਾਲੀ ਕਾਰਵਾਈ ਦੌਰਾਨ ਅਮਲ ਵਿਚ ਲਿਆਂਦੀ ਗਈ ਹੈ।
ਮੁੱਢਲੀ ਜਾਂਚ ਵਿੱਚ ਨਿਤਿਨ ਦੇ ਬਿਆਨ ਮੁਤਾਬਕ,ਹ ਫਿਰੋਜ਼ਪੁਰ ਜੇਲ ਵਿੱਚ ਬੰਦ ਗੈਂਗਸਟਰ ਬੌਬੀ ਮਲਹੋਤਰਾ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ ਅਤੇ ਅੱਗੇ ਉਹ ਲਾਰੈਂਸ ਬਿਸ਼ਨੋਈ ਸਮੂਹ ਨਾਲ ਵੀ ਸਬੰਧਤ ਸੀ, ਜਿਸ ਨੇ ਅਰਵਿੰਦ ਸਿੰਗਲਾ ਦੇ ਸੈਕਟਰ 33 ਦੇ ਘਰ ‘ਤੇ ਹਮਲੇ ਦਾ ਆਦੇਸ਼ ਦਿੱਤਾ ਸੀ। ਗਿ੍ਰਫਤਾਰ ਕੀਤੇ ਗਏ ਦੋਸ਼ੀਆਂ ਨੇ ਦੱਸਿਆ ਹੈ ਕਿ ਉਨਾਂ ਨੂੰ ਲਾਰੈਂਸ ਬਿਸ਼ਨੋਈ ਨੇ ਪੰਜਾਬ, ਚੰਡੀਗੜ ਅਤੇ ਰਾਜਸਥਾਨ ਵਿੱਚ ਵੀ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਲਈ ਕਿਹਾ ਗਿਆ ਸੀ।
ਨਿਤਿਨ ਦੇ ਕਬਜ਼ੇ ਵਿਚੋਂ ਇਕ 0.32 ਕੈਲੀਬਰ ਪਿਸਟਲ, 40 ਜਿੰਦਾ ਕਾਰਤੂਸਾਂ , ਇਕ .315 ਕੈਲੀਬਰ ਪਿਸਟਲ ਦੇ ਨਾਲ, 10 ਜਿੰਦਾ ਕਾਰਤੂਸ, ਜੁਰਮ ਵਿਚ ਵਰਤੇ ਗਏ ਸਨ, ਬਰਾਮਦ ਕੀਤੇ ਗਏ ਹਨ। ਨਿਤਿਨ ਪਹਿਲਾਂ ਹੀ ਅੰਮਿ੍ਰਤਸਰ ਦੀਆਂ ਤਿੰਨ ਹੋਰ ਫਾਇਰਿੰਗ ਦੀਆਂ ਘਟਨਾਵਾਂ ਵਿਚ ਲੋੜੀਂਦਾ ਸੀ, ਜਿਸ ਵਿਚ ਉਸ ਦੇ ਵਿਰੋਧੀ ਗਰੁੱਪ ਦੇ ਮੈਂਬਰ ਵਿਪਨ ਕੁਮਾਰ (ਜਨਵਰੀ 2020 ਵਿਚ) ਅਤੇ ਲਵ ਕੁਮਾਰ (ਫਰਵਰੀ 2020 ਵਿਚ) ਅਤੇ ਅਪ੍ਰੈਲ ਵਿਚ ਅੰਮਿ੍ਰਤਸਰ ਦੇ ਝਬਾਲ ਰੋਡ ਵਿਖੇ ਹੋਏ ਇਕ ਪੁਰਾਣੇ ਕੇਸ ਦੀ ਸ਼ਿਕਾਇਤ ਸ਼ਾਮਲ ਹੈ।
ਪੁੱਛਗਿੱਛ ਦੌਰਾਨ ਨਿਤਿਨ ਨਾਹਰ ਨੇ ਦੱਸਿਆ ਕਿ 31 ਮਈ ਨੂੰ ਉਸ ਨੂੰ ਬੌਬੀ ਮਲਹੋਤਰਾ ਨੇ ਹਮਲਾ ਕਰਨ ਲਈ ਨਿਰਦੇਸ਼ ਦਿੱਤਾ ਸੀ ਅਤੇ ਲਾਰੈਂਸ ਬਿਸ਼ਨੋਈ ਨੇ ਇੱਕ ਕਾਲੀ ਔਡੀ ਕਾਰ ਉਸਨੂੰ ਲੁਧਿਆਣਾ ਤੋਂ ਲੈਣ ਲਈ ਭੇਜੀ ਸੀ ਅਤੇ ਉਸਨੂੰ ਚੰਡੀਗੜ ਦੇ ਬਾਹਰ ਬਾਹਰ ਛੱਡ ਦਿੱਤਾ ਗਿਆ ਸੀ। ਬਾਅਦ ਵਿਚ ਉਸ ਨੂੰ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਹੋਰ ਮੁਲਜ਼ਮਾਂ ਨੇ ਸਿਲਵਰ ਫੋਰਡ ਆਈਕੋਨ ਕਾਰ ਵਿਚ ਬਿਠਾ ਲਿਆ। ਫੇਰ ਉਹ ਸਾਰੇ ਇਕੱਠੇ ਸੈਕਟਰ 33 ਚਲੇ ਗਏ ਅਤੇ ਕਾਰੋਬਾਰੀ ਦੇ ਘਰ ਤੇ ਫਾਇਰਿੰਗ ਕੀਤੀ। ਇਸ ਵਾਰਦਾਤ ਵਿਚ ਨਿਤਿਨ ਨਾਹਰ ਮੁੱਖ ਸ਼ੂਟਰ ਸੀ ਅਤੇ ਉਸਨੇ ਗੋਲੀਬਾਰੀ ਵਿਚ .32 ਬੋਰ ਦੇ ਪਿਸਤੌਲ ਦੀ ਵਰਤੋਂ ਕੀਤੀ ਸੀ।
ਗੋਲੀਬਾਰੀ ਦੀ ਘਟਨਾ ਤੋਂ ਬਾਅਦ, ਨਿਤਿਨ ਨੂੰ ਦੂਜੇ ਸਹਿ ਮੁਲਜ਼ਮ ਨੇ ਖਰੜ ਤੋਂ ਬਾਹਰ ਉਤਾਰ ਦਿੱਤਾ ਅਤੇ ਉੱਥੋਂ ਉਸਨੂੰ ਬੌਬੀ ਮਲਹੋਤਰਾ ਦੇ ਨਿਰਦੇਸ਼ਾਂ ਤੇ ਇੱਕ ਚਿੱਟੀ ਬੋਲੇਰੋ ਕਾਰ ਵਿੱਚ ਅੰਮਿ੍ਰਤਸਰ ਸਥਿਤ ਇੱਕ ਸੁਰੱਖਿਅਤ ਛੁਪਣਗਾਹ ਤੇ ਛੱਡ ਦਿੱਤਾ ਗਿਆ।
ਇਸ ਸਬੰਧੀ ਦੋਸ਼ੀਆਂ ਵਿਰੁੱਧ ਮੁਕੱਦਮਾ ਨੰਬਰ 81, ਮਿਤੀ: 19.06.2020, ਧਾਰਾ 392, 395, 386, 384, 25, 54, 59 ਅਸਲਾ ਐਕਟ ਅਤੇ ਆਈਪੀਸੀ ਦੀ ਧਾਰਾ 121, 121 ਏ, 120 ਬੀ, ਥਾਣਾ ਘਰੀਂਦਾ, ਜ਼ਿਲਾ ਅੰਮਿ੍ਰਤਸਰ (ਦਿਹਾਤੀ) ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

About admin

Check Also

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਡਾ. ਹਮਦਰਦ ਨੂੰ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ …

Leave a Reply

Your email address will not be published. Required fields are marked *