ਸਤਿੰਦਰ ਪਾਲ ਸਿੰਘ ਗਿੱਲ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ, 13 ਨਵੰਬਰ: ਸਤਿੰਦਰਪਾਲ ਸਿੰਘ ਗਿੱਲ ਨੇ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਪੰਜਾਬ ਵਿਸ਼ਾਲ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਪਾਲੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਨਵੇਂ ਚੇਅਰਮੈਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਨਾਂ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਅਤੇ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ। ਜ਼ਿਕਰਯੋਗ ਹੈ ਕਿ ਸਤਿੰਦਰਪਾਲ ਸਿੰਘ ਗਿੱਲ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਸਪੁੱਤਰ ਹਨ। ਉਹਨਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਵਜੋਂ ਸੇਵਾ ਨਿਭਾਈ। ਇਸ ਤੋਂ ਇਲਾਵਾ ਉਹ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ, ਤਾਜਪੁਰ ਦੇ ਪ੍ਰਧਾਨ ਅਤੇ ਰੋਲਰਜ਼ ਫਲੋਰ ਮਿੱਲ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਵੀ ਰਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਮੇਜਰ (ਸੇਵਾਮੁਕਤ) ਅਮਰਦੀਪ ਸਿੰਘ ਨੱਤ, ਵਿਧਾਇਕ ਰਾਜਿੰਦਰ ਸਿੰਘ ਸਮਾਣਾ ਅਤੇ ਰਾਕੇਸ਼ ਪਾਂਡੇ, ਚੇਅਰਮੈਨ ਪੀ.ਏ.ਡੀ.ਬੀ ਕਮਲਦੀਪ ਸਿੰਘ ਸੈਣੀ, ਸਤਵਿੰਦਰ ਕੌਰ ਬਿੱਟੀ, ਚੇਅਰਮੈਨ ਸੁਧਾਰ ਟਰੱਸਟ ਖੰਨਾ ਗੁਰਮਿੰਦਰ ਸਿੰਘ, ਚੇਅਰਮੈਨ ਪਲੈਨਿੰਗ ਐਂਡ ਕੋਆਰਡੀਨੇਸ਼ਨ ਪੀਪੀਸੀਸੀ ਹਿਰਦਿਆਪਾਲ ਸਿੰਘ, ਮੁੱਖ ਮੰਤਰੀ ਦੇ ਓਐਸਡੀ ਦਮਨਜੀਤ ਸਿੰਘ ਮੋਹੀ ਅਤੇ ਜ਼ਿਲਾ ਪ੍ਰੀਸ਼ਦ ਮੈਂਬਰ ਰਵਨੀਤ ਸਿੰਘ ਗਿੱਲ ਵੀ ਮੌਜੂਦ ਸਨ। —————– ਮੁੱਖ ਮੰਤਰੀ ਦਫ਼ਤਰ, ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਪ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਛੇਤੀ ਕਰਵਾਉਣ ਦੀ ਮੰਗ <sp …
[Message clipped] View entire message 3 Attachments
|
|
|