ਸਪੀਕਰ ਵੱਲੋਂ ਗੁਸਾਈਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ, 2 ਦਸੰਬਰ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਬਕਾ ਡਿਪਟੀ ਸਪੀਕਰ ਅਤੇ ਸਿਹਤ ਮੰਤਰੀ ਸੱਤਪਾਲ ਗੁਸਾਈਂ (85 ਸਾਲ) ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਗੁਸਾਈਂ ਦਾ ਬੀਤੇ ਕੱਲ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ।
ਰਾਣਾ ਕੇ.ਪੀ. ਸਿੰਘ ਨੇ ਆਪਣੇ ਸ਼ੋਕ ਸੁਨੇਹੇ ਵਿਚ ਸ੍ਰੀ ਗੁਸਾਈਂ ਦੇ ਪਰਿਵਾਰ ਨਾਲ ਹਮਦਰਦੀ ਨਾਲ ਪ੍ਰਗਟਾਵਾ ਕੀਤਾ ਅਤੇ ਸ੍ਰੀ ਗੁਸਾਈਂ ਵੱਲੋਂ ਸਿਆਸੀ ਅਤੇ ਸਮਾਜਕ ਖੇਤਰ ਵਿਚ ਪਾਏ ਸਾਰਥਕ ਯੋਗਦਾਨ ਲਈ ਯਾਦ ਕੀਤਾ। ਉਨਾਂ ਸ੍ਰੀ ਗੁਸਾਈਂ ਦੇ ਪਰਿਵਾਰਕ ਮੈਂਬਰਾਂ ਅਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਸਥਾਨ ਦੇਵੇ।
———–