Subscribe Now

* You will receive the latest news and updates on your favorite celebrities!

Trending News

Blog Post

ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ
Lifestyle, News

ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ 

ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ
ਚੰਡੀਗੜ, 3 ਨਵੰਬਰ:
ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮਿਕੀ ਵਲੋਂ ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀਮਤੀ ਵਿਨੀ ਮਹਾਜਨ ਨਾਲ ਮੁਲਾਕਾਤ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਾਲਮਿਕੀ ਨੇ ਦੱਸਿਆ ਕਿ  ਉਨਾਂ ਨੇ ਮੁੱਖ ਸਕੱਤਰ ਪੰਜਾਬ  ਜੀ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ।
ਉਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ  ਸਕਾਲਰਸ਼ਿਪ ਸਕੀਮ , ਵਾਲਮਿਕੀ ਤੀਰਥ ਦੇ ਸੁੰਦਰੀਕਰਨ ਦਾ ਪ੍ਰਾਜੈਕਟ ਸਮੇਤ ਕਈ ਉਪਰਾਲੇ ਕੀਤੇ ਗਏ ਹਨ ਜੋ ਕਿ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀਆਂ ਪ੍ਰਤੀ ਗੰਭੀਰ ਸੋਚ ਨੂੰ ਪ੍ਰਗਟਾਉਂਦੀ ਹੈ। ਉਨਾਂ ਮੁਲਾਕਾਤ ਉਪਰੰਤ ਮੁੱਖ ਸਕੱਤਰ ਪੰਜਾਬ ਜੀ ਨੂੰ ਵਾਲਮਿਕੀ ਤੀਰਥ ਸਥਾਨ ਦਾ ਚਿੱਤਰ ਵੀ ਭੇਂਟ ਕੀਤਾ।

Related posts

Lifestyle, News

ਸਿਹਤ ਖੇਤਰ ਵਿੱਚ ਡਿਜ਼ੀਟਲ ਤਕਨਾਲੋਜੀ ਦਾ ਵਿਕਾਸ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਇੰਟਰਨੈਸ਼ਨਲ ਡਿਜ਼ੀਟਲ ਹੈਲਥ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਰਿਸਰਚ (ਆਈ-ਡੀਏਆਈਆਰ) ਨਾਲ ਇੰਸਟੀਚਿਊਟ ਆਫ਼ ਇੰਟਰਨੈਸ਼ਨਲ ਐਂਡ ਡਿਵੈਲਪਮੈਂਟ ਸਟੱਡੀਜ਼, ਜਿਨੇਵਾ ਵਿਖੇ ਸਮਝੌਤਾ 

Leave a Reply

Required fields are marked *