Monday , September 28 2020
Breaking News

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

ਮੈਂ ਤੇਜ਼ਾਬ ਪੀੜਤ ਮਹਿਲਾਵਾਂ ਦੇ ਹੌਸਲੇ ਨੂੰ ਸਲਾਮ ਕਰਦੀ ਹਾਂ : ਅਰੁਨਾ ਚੌਧਰੀ
ਪੰਜਾਬ ਸਰਕਾਰ ਮਹਿਲਾਵਾਂ ਲਈ ਸੁਰੱÎਖਿਅਤ ਜਨਤਕ ਥਾਵਾਂ ਯਕੀਨੀ ਬਣਾਉਣ ਲਈ ਵਚਨਬੱਧ

ਚੰਡੀਗੜ•, 11 ਜਨਵਰੀ :
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਢਿੱਲੋਂ ਪਲਾਜ਼ਾ ਜ਼ੀਰਕਪੁਰ ਦੇ ਸਹਿਯੋਗ ਨਾਲ ਆਈਨੌਕਸ ਪਲਾਜ਼ਾ, ਜ਼ੀਰਕਪੁਰ ਵਿਖੇ ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਲਈ ‘ਛਪਾਕ’ ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਕਰਵਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਇਸ ਸਕਰੀਨਿੰਗ ਮੌਕੇ ਪੰਜਾਬ ਦੀਆਂ 15 ਤੇਜ਼ਾਬ ਪੀੜਤ ਮਹਿਲਾਵਾਂ ਸ਼ਾਮਲ ਹੋਈਆਂ।

ਇਸ ਮੌਕੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱÎਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਉਹ ਤੇਜ਼ਾਬ ਪੀੜਤ ਮਹਿਲਾਵਾਂ ਵੱਲੋਂ ਭਾਰੀ ਔਕੜਾਂ ਦਾ ਸਾਹਮਣਾ ਕਰਦਿਆਂ ਉਨ•ਾਂ ਵੱਲੋਂ ਵਿਖਾਈ ਬਹਾਦਰੀ ਅਤੇ ਹੌਸਲੇ ਨੂੰ ਸਲਾਮ ਕਰਦੇ ਹਨ। ਉਨ•ਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਲਈ ਸੁਰੱਖਿਅਤ ਜਨਤਕ ਥਾਵਾਂ ਯਕੀਨੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਾਂਚ ਬਿਊਰੋ ਦੀ ਰਿਪੋਰਟ ਮੁਤਾਬਕ ਤੇਜ਼ਾਬ ਹਮਲਿਆਂ ਨਾਲ ਸਬੰਧਤ 40 ਕੇਸ ਦਰਜ ਹਨ। ਇਨ•ਾਂ ਵਿਚੋਂ 11 ਮਾਮਲਿਆਂ ਵਿੱਚ ਸਜ਼ਾ ਸੁਣਾਈ ਗਈ ਹੈ। ਉਨ•ਾਂ ਹੋਰ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਹਮਲੇ ਕਾਰਨ ਅਪਾਹਜ ਹੋ ਜਾਣ ਵਾਲੇ ਵਿਅਕਤੀਆਂ ਨੂੰ 750 ਰੁਪਏ ਪੈਨਸ਼ਨ ਦਿੱਤੀ ਜਾਂਦੀ ਹੈ। ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਨੂੰ ਵਿੱਤੀ ਮਦਦ ਦੇਣ ਦੀ ਯੋਜਨਾ ਤਹਿਤ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ।
ਸ਼੍ਰੀਮਤੀ ਚੌਧਰੀ ਨੇ ਅੱਗੇ ਦੱਸਿਆ ਕਿ ਗ੍ਰਹਿ ਵਿਭਾਗ ਦੀ ਮੌਜੂਦਾ ਨੀਤੀ ਮੁਤਾਬਕ ਪ੍ਰਤੀ ਪੀੜਤ 3 ਲੱਖ ਰੁਪਏ ਦੇਣ ਦੀ ਵਿਵਸਥਾ ਹੈ ਅਤੇ ਹੁਣ ਤੱਕ ਗ੍ਰਹਿ ਵਿਭਾਗ ਵੱਲੋਂ 40 ਪੀੜਤਾਂ ਨੂੰ 83 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਤੇਜ਼ਾਬ ਰੱਖਣ ਅਤੇ ਇਸਦੀ ਵਿਕਰੀ ਨੂੰ ਨਿਯਮਤ ਕਰਨ ਲਈ ਪੰਜਾਬ ਪੋਜੈਸ਼ਨ ਅਤੇ ਸੇਲ ਰੂਲ, 2014 ਨੋਟੀਫਾਈ ਕੀਤਾ ਗਿਆ ਹੈ।

ਇਸ ਮੌਕੇ ਮੌਜੂਦ ਹੋਰਨਾਂ ਪਤਵੰਤਿਆਂ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ, ਡਾਇਰੈਕਟਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ•ਾ ਯੋਜਨਾ ਕਮੇਟੀ ਬਰਨਾਲਾ ਦੇ ਚੇਅਰਮੈਨ ਅਤੇ ਆਈਨੌਕਸ ਪਲਾਜ਼ਾ ਦੇ ਮਾਲਕ ਸ਼੍ਰੀ ਕਰਨਇੰਦਰ ਸਿੰਘ ਢਿੱਲੋਂ, ਇੰਸਪੈਕਟਰ ਜਨਰਲ ਆਫ ਪੁਲਿਸ, ਪੰਜਾਬ ਵਿਭੂ ਰਾਜ, ਵਧੀਕ ਡਾਇਰੈਕਟਰ ਸ਼੍ਰੀਮਤੀ ਲਿਲੀ ਚੌਧਰੀ ਅਤੇ ਡਿਪਟੀ ਡਾਇਰੈਕਟਰ ਸ਼੍ਰੀ ਹਰਪਾਲ ਸਿੰਘ ਸ਼ਾਮਿਲ ਸਨ।
————-

About admin

Check Also

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ-ਲਾਲ ਸਿੰਘ

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ …

Leave a Reply

Your email address will not be published. Required fields are marked *

%d bloggers like this: