Sunday , September 27 2020
Breaking News

ਸਰਕਾਰੀ ਦਫ਼ਤਰਾਂ ਵਿੱਚ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਮਾਣ ਸਤਿਕਾਰ ਦੇਣਾ ਯਕੀਨੀ ਬਣਾਉਣ ਅਧਿਕਾਰੀ: ਰਜ਼ੀਆ ਸੁਲਤਾਨਾ

ਸਰਕਾਰੀ ਦਫ਼ਤਰਾਂ ਵਿੱਚ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ
ਮਾਣ ਸਤਿਕਾਰ ਦੇਣਾ ਯਕੀਨੀ ਬਣਾਉਣ ਅਧਿਕਾਰੀ: ਰਜ਼ੀਆ ਸੁਲਤਾਨਾ
* ਲੋਕਾਂ ਦੇ ਅਹਿਮ ਮਸਲਿਆਂ ਨਾਲ ਜੁੜੀਆਂ ਸ਼ਿਕਾਇਤਾਂ ਨਿਰਧਾਰਿਤ ਸਮੇਂ ਅੰਦਰ ਨਿਪਟਾਉਣ ਦੇ ਆਦੇਸ਼
* ਮਲੇਰਕੋਟਲਾ ਓਵਰਬ੍ਰਿਜ ਦੇ ਉਸਾਰੀ ਕਾਰਜ 31 ਮਾਰਚ ਤੱਕ ਮੁਕੰਮਲ ਕਰਨ ਦੇ ਆਦੇਸ਼
* ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪ੍ਰਧਾਨਗੀ

ਸੰਗਰੂਰ, 23 ਦਸੰਬਰ:
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਪਰਸਨ ਅਤੇ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਰ ਕਰਵਾਉਣ ਆਉਂਦੇ ਲੋਕਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ ਅਤੇ ਸਮਾਂ ਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਿਛਲੀ ਮੀਟਿੰਗ ਵਿੱਚ ਉਠਾਏ ਗਏ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਅਹਿਮ ਮਸਲਿਆਂ ਨਾਲ ਜੁੜੀਆਂ ਸ਼ਿਕਾਇਤਾਂ ਨੂੰ ਨਿਰਧਾਰਿਤ ਸਮੇਂ ਅੰਦਰ ਨਿਪਟਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈੈਂਬਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਜਾਣ।
ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਦੀ ਤਰਫੋਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਪਿੰਡਾਂ ਤੋਂ ਸ਼ਹਿਰੀ ਖੇਤਰਾਂ ਵਿੱਚ ਬੱਸਾਂ ਚਲਾਉਣ, ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ, ਸੜਕਾਂ ਦੁਆਲੇ ਬਰਮ ਬਣਾਉਣ, ਕੁਝ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ, ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ, ਸਰਕਾਰੀ ਹਸਪਤਾਲ ਲਹਿਰਾ ਨੂੰ ਸਿਵਲ ਹਸਪਤਾਲ ਦਾ ਦਰਜਾ ਦੇਣ, ਕਾਲਾ ਪੀਲੀਆ ਤੇ ਟੀ.ਬੀ .ਆਦਿ ਰੋਗਾਂ ਦੀਆਂ ਦਵਾਈਆਂ, ਡਾਕਟਰਾਂ ਦੀ ਘਾਟ, ਫ਼ਸਲਾਂ ‘ਤੇ ਸੂੰਡੀ ਦੇ ਹਮਲੇ ਦੀ ਰੋਕਥਾਮ ਆਦਿ ਵਰਗੇ ਵੱਖ ਵੱਖ ਸਮਾਜਿਕ ਮੁੱਦਿਆਂ ਬਾਰੇ ਆਪਣੇ ਸੁਝਾਅ ਤੇ ਸਮੱਸਿਆਵਾਂ ਬਾਰੇ ਚੇਅਰਪਰਸਨ ਨੂੰ ਜਾਣੂ ਕਰਵਾਉਂਦਿਆਂ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਜਿਸ ‘ਤੇ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਵਿਸ਼ਵਾਸ ਦਿਵਾਇਆ ਕਿ ਅਗਲੀ ਮੀਟਿੰਗ ਤੱਕ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਆਖਿਆ ਕਿ ਸਬੰਧਤ ਵਿਭਾਗੀ ਅਧਿਕਾਰੀਆਂ ਰਾਹੀਂ ਇਨ੍ਹਾਂ ਸਮੱਸਿਆਵਾਂ ਦੇ ਸਬੰਧ ਵਿੱਚ ਫੌਰੀ ਕਦਮ ਚੁੱਕੇ ਜਾਣ।
ਇਸ ਮੌਕੇ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਮਲੇਰਕੋਟਲਾ ਵਿਖੇ ਉਸਾਰੀ ਅਧੀਨ ਓਵਰਬ੍ਰਿਜ ਦੇ ਨਿਰਮਾਣ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ 31 ਮਾਰਚ 2020 ਤੱਕ ਪੁਲ ਦੇ ਨਿਰਮਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੁਲ ਦੇ ਉਸਾਰੀ ਕਾਰਜਾਂ ਦੀ ਹਲਕੀ ਰਫ਼ਤਾਰ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਲਈ ਕਾਰਜਾਂ ਵਿੱਚ ਤੇਜ਼ੀ ਲਿਆਏ ਜਾਣ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਲੇਰਕੋਟਲਾ ਦੇ ਸਰਕਾਰੀ ਹਸਪਤਾਲ ਵਿੱਚ ਛੇਤੀ ਹੀ ਕਾਲਾ ਪੀਲੀਆ ਦੀਆਂ ਦਵਾਈਆਂ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ਨੂੰ ਫੌਰੀ ਆਧਾਰ ‘ਤੇ ਹੱਲ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਯੋਜਨਾਬੱਧ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਗੈਰ ਸਰਕਾਰੀ ਮੈਂਬਰਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਸ਼ਨਾਖਤੀ ਕਾਰਡ ਜਾਰੀ ਕਰ ਦਿੱਤੇ ਜਾਣਗੇ।
ਮੀਟਿੰਗ ਦੌਰਾਨ ਐਸ.ਐਸ.ਪੀ ਡਾ. ਸੰਦੀਪ ਗਰਗ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਤਰਫੋਂ ਮੇਜਰ ਸਿੰਘ ਸੇਖੋਂ, ਸਾਬਕਾ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸਤਗੁਰ ਸਿੰਘ ਨਮੋਲ, ਅਮਰਜੀਤ ਸਿੰਘ ਟੀਟੂ ਸਮੇਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਸਮੂਹ ਮੈਂਬਰ, ਸਮੂਹ ਸਬ ਡਵੀਜਨਾਂ ਦੇ ਉਪ ਮੰਡਲ ਮੈਜਿਸਟਰੇਟ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਓ.ਐਸ.ਡੀ ਟੂ ਕੈਬਨਿਟ ਮੰਤਰੀ ਦਲਜੀਤ ਸਿੰਘ, ਪੀ.ਏ ਦਰਬਾਰਾ ਸਿੰਘ ਆਦਿ ਵੀ ਹਾਜ਼ਰ ਸਨ।

About admin

Check Also

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ-ਲਾਲ ਸਿੰਘ

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ …

One comment

  1. Ravi jindal advocate

    Private person Rajesh Osho working illegally in RTO office Sangrur. Used officials stamps and put signature on Govt files.record of RTO office Sangrur also under the private persons. But no action from the department because they know their illegal work. These person’s defamed the government. They openly talk in public that the earned shared with the officers and minister.

Leave a Reply

Your email address will not be published. Required fields are marked *

%d bloggers like this: