Thursday , August 6 2020
Breaking News

ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਦਾ ਦੋ ਮਾਸਕ ਮੁਲੰਕਣ ਕਰਨ ਲਈ ਡੇਟਸ਼ੀਟ ਜਾਰੀ

ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਦਾ ਦੋ ਮਾਸਕ ਮੁਲੰਕਣ ਕਰਨ ਲਈ ਡੇਟਸ਼ੀਟ ਜਾਰੀ

ਚੰਡੀਗੜ, 2 ਜੁਲਾਈ

ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲੰਕਣ ਕਰਨ ਲਈ ਆਨ ਲਾਈਨ ਟੈਸਟ ਵਾਸਤੇ ਡਾਇਰੈਕਟਰ ਐਸ.ਸੀ.ਈ.ਆਰ.ਟੀ. ਨੇ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ 6ਵੀਂ ਤੋਂ 12 ਜਮਾਤ ਦੇ ਵਿਦਿਆਰਥੀਆਂ ਦਾ ਸਬਜੈਕਟਿਵ ਟੈਸਟ ਟੀਚਰ-ਸਟੂਡੈਂਟ ਵਟਸਐਪ ਗਰੁੱਪ ਰਾਹੀਂ ਆਨ ਲਾਈਨ ਲਿਆ ਜਾਵੇਗਾ। ਇਸ ਸਬੰਧੀ ਪ੍ਰਸ਼ਨ ਪੱਤਰ ਹੈਡ ਆਫਿਸ ਰਾਹੀਂ ਤਿਆਰ ਕਰਕੇ ਆਨ ਲਾਈਨ ਭੇਜੇ ਜਾਣਗੇ। 20 ਅੰਕਾਂ ਦੇ ਟੈਸਟ ਵਿੱਚ ਅਬਜੈਕਟਿਵ ਅਤੇ ਸਬਜੈਕਟਿਵ ਦੋਵਾਂ ਤਰਾਂ ਦੇ ਸਵਾਲ ਹੋਣਗੇ।

ਬੁਲਾਰੇ ਅਨੁਸਾਰ ਵਿਦਿਆਰਥੀਆਂ ਦੇ ਇਹ ਟੈਸਟ ਚੈਕ ਕਰਨ ਲਈ ਸਮੂਹ ਵਿਸ਼ਾ ਅਧਿਆਪਕਾਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਜਾਵੇਗਾ। ਵਿਸ਼ਾ ਅਧਿਆਪਕ ਜਮਾਤ ਇੰਚਾਰਜ ਨਾਲ ਮਿਲ ਕੇ ਵਿਦਿਆਰਥੀਆਂ ਦੇ ਅੰਕਾਂ ਦਾ ਰਿਕਾਰਡ ਤਿਆਰ ਕਰਨਗੇ। ਬੁਲਾਰੇ ਅਨੁਸਾਰ 6ਵੀਂ ਤੋਂ 10ਵੀਂ ਤੱਕ ਦੀਆਂ ਕਲਾਸਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ ਜਦਕਿ 11ਵੀਂ ਅਤੇ 12ਵੀਂ ਦੀ ਡੇਟਸ਼ੀਟ ਸਕੂਲ ਮੁਖੀ ਆਪਣੇ ਪੱਧਰ ’ਤੇ ਤਿਆਰ ਕਰਨਗੇ ਅਤੇ ਆਨ ਲਾਈਨ ਪੇਪਰ ਲੈਣਗੇ।

ਗੌਰਤਲਬ ਹੈ ਕਿ ਛੇਵੀਂ ਤੋਂ 12 ਵੀਂ ਦਾ ਅਪ੍ਰੈਲ ਤੋਂ ਮਈ ਤੱਕ ਦਾ ਦੋ-ਮਾਸਕ ਸਿਲੇਬਸ ਟੀ.ਵੀ.ਚੈਨਲਾਂ/ਜ਼ੂਮ ਕਲਾਸਾਂ/ਪੀ.ਡੀ.ਐਫ. ਅਸਾਈਨਮੈਂਟਾਂ ਰਾਹੀਂ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ।

About admin

Check Also

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਰਵੇਖਣ ਕਰਵਾਉਣ ਦਾ ਫੈਸਲਾ..

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਰਵੇਖਣ ਕਰਵਾਉਣ ਦਾ ਫੈਸਲਾ ਸੰਗਰੂਰ, 6 ਅਗਸਤ: …

Leave a Reply

Your email address will not be published. Required fields are marked *