20 C
New York
Tuesday, May 30, 2023

Buy now

spot_img

ਸਰਕਾਰੀ ਹਸਪਤਾਲਾਂ ’ਚ 18-44 ਸਾਲ ਉਮਰ ਵਰਗ ਦੇ ਟੀਕਾਕਰਨ ਲਈ ਵੈਕਸੀਨ ਦੀ ਘਾਟ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ

ਕੈਬਨਿਟ ਵੱਲੋਂ ਵਾਇਰੌਲੋਜੀ ਇੰਸਟੀਚਿਊਟ ਲਈ ਆਈ.ਸੀ.ਐਮ.ਆਰ ਨੂੰ ਜਮੀਨ ਦੇ ਤਬਾਦਲੇ ਲਈ ਸਬੰਧਤ ਐਕਟ ਵਿਚ ਇਕ ਵਾਰ ਢਿੱਲ ਦੇਣ ਦੀ ਪ੍ਰਵਾਨਗੀ
ਚੰਡੀਗੜ, 5 ਮਈ
ਕੋਵਿਡ ਦੀਆਂ ਖੁਰਾਕਾਂ ਦੀ ਗੈਰ-ਉਪਲੱਬਧਤਾ ਦੇ ਕਾਰਨ ਸਰਕਾਰੀ ਹਸਪਤਾਲਾਂ ਵਿਚ 18-44 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਹੋ ਸਕਣ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਟੀਕਾਕਰਨ ਦੀ ਸਪਲਾਈ ਲਈ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ ਦਿੱਤੇ ਹਨ।
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲੀ ਦੀ ਵਰਚੁਅਲ ਮੀਟਿੰਗ ਦੌਰਾਨ ਸਿਹਤ ਸਕੱਤਰ ਹੁਸਨ ਲਾਲ ਨੇ ਜਾਣਕਾਰੀ ਦਿੱਤੀ ਕਿ ਭਾਵੇਂ ਕਿ ਸੂਬਾ ਸਰਕਾਰ ਵੱਲੋਂ 30 ਲੱਖ ਦੇ ਕਰੀਬ ਖੁਰਾਕਾਂ ਖਰੀਦਣ ਲਈ ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਨੂੰ 26 ਅਪਰੈਲ ਨੂੰ 10.37 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਪਰ ਇੰਸਟਿਚਿਊਟ ਪਾਸੋਂ ਅਜੇ ਤੱਕ ਸਪਲਾਈ ਲਈ ਕੋਈ ਵੇਰਵਾ ਪ੍ਰਾਪਤ ਨਹੀਂ ਹੋਇਆ।
ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਸਿਰਫ ਕੁਝ ਪ੍ਰਾਈਵੇਟ ਹਸਪਤਾਲਾਂ, ਜਿਨਾਂ ਨੇ ਵੈਕਸੀਨ ਲਈ ਸਿੱਧਾ ਆਰਡਰ ਦਿੱਤਾ ਸੀ, ਨੇ 18-44 ਸਾਲ ਦੀ ਉਮਰ ਦੇ ਲੋਕਾਂ ਦੇ ਟੀਕਾਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਲਈ ਐਸ.ਆਈ.ਆਈ. ਨੇ ਸੰਕੇਤ ਦਿੱਤੇ ਹਨ ਕਿ ਕੋਵੀਸ਼ੀਲਡ ਦੀ ਉਪਲੱਬਧਤਾ ਬਾਰੇ ਅਗਲੇ ਚਾਰ ਹਫਤਿਆਂ ਵਿਚ ਪਤਾ ਲੱਗੇਗਾ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਇਨਾਂ ਸਥਿਤੀਆਂ ਵਿੱਚ ਸਰਕਾਰੀ ਹਸਪਤਾਲਾਂ ਵਿੱਚ 18-44 ਸਾਲ ਉਮਰ ਵਰਗ ਲਈ ਵੈਕਸੀਨ ਦੀ ਸ਼ੁਰੂਆਤ ਨਹੀਂ ਹੋ ਸਕੀ ਅਤੇ ਨਾ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਪ੍ਰਕਿਰਿਆ ਕਦੋਂ ਸ਼ੁਰੂ ਹੋਵੇਗੀ।
ਇਸੇ ਦੌਰਾਨ ਮੰਤਰੀ ਮੰਡਲ ਨੇ ਉਤਰੀ ਜ਼ੋਨ ਦਾ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਸਥਾਪਤ ਕਰਨ ਲਈ ਮੁਹਾਲੀ ਵਿੱਚ 5 ਏਕੜ ਪੰਚਾਇਤੀ ਜ਼ਮੀਨ ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਕੋਲ ਤਬਦੀਲ ਕਰਨ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਇਕ ਵਾਰ ਢਿੱਲ ਦੇਣ ਦੀ ਮਨਜ਼ੂਰੀ ਦਿੱਤੀ। ਇਹ ਇੰਸਟੀਚਿਊਟ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਪ੍ਰਸਤਾਵ ’ਤੇ ਪ੍ਰਵਾਨ ਕੀਤਾ ਗਿਆ ਹੈ।
ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ) ਜ਼ਿਲੇ ਦੇ ਬਲਾਕ ਖਰੜ ਦੇ ਪਿੰਡ ਮੁੱਲਾਂਪੁਰ ਗਰੀਬਦਾਸ ਵਿੱਚ ਜ਼ਮੀਨ ਦੇ ਤਬਾਦਲੇ ਲਈ ਸਾਰੀਆਂ ਲੋੜੀਂਦੀਆਂ ਰਸਮਾਂ ਨੂੰ ਪੂਰਾ ਕਰਨ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਅਧਿਕਾਰਤ ਕਰ ਦਿੱਤਾ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਇੰਸਟੀਚਿਊਟ ਦੀ ਉਸਾਰੀ ਇਸ ਸਾਲ ਦੇ ਅੰਤ ਤੱਕ ਸ਼ੁਰੂ ਹੋ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਚਾਇਤੀ ਜ਼ਮੀਨ ਕੇਂਦਰ ਸਰਕਾਰ ਨੂੰ ਤੋਹਫੇ ਵਿੱਚ ਦੇਣ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਕੋਈ ਪ੍ਰਾਵਧਾਨ ਨਹੀਂ ਹੈ ਪਰ ਜਨਰਲ ਕਲੌਸਜ਼ ਐਕਟ, 1897 ਦੀ ਧਾਰਾ 21 ਨਿਯਮ ਸ਼ਾਮਲ ਕਰਨ ਦੀ ਸ਼ਕਤੀ ਅਤੇ ਨਿਯਮਾਂ ਵਿੱਚ ਢਿੱਲ ਜਾਂ ਸੋਧ ਕਰਨ ਦੀ ਸ਼ਕਤੀ ਦਿੰਦੀ ਹੈ।
ਕੈਬਨਿਟ ਵਿੱਚ ਇਹ ਵੀ ਗੱਲ ਕੀਤੀ ਗਈ ਕਿ ਇਹ ਇੰਸਟੀਚਿਊਟ ਪੰਜਾਬ ਦੇ ਵਸਨੀਕਾਂ ਦੀ ਭਲਾਈ ਲਈ ਹੋਵੇਗਾ। ਇਸ ਵਿੱਚ ਅੱਗੇ ਜ਼ੋਰ ਦਿੱਤਾ ਗਿਆ ਕਿ ਇਹ ਇੰਸਟੀਚਿਊਟ ਮਹਾਂਮਾਰੀ ਨੂੰ ਦੇਖਦਿਆਂ ਅਹਿਮ ਮਹੱਤਤਾ ਰੱਖੇਗਾ।

Related Articles

LEAVE A REPLY

Please enter your comment!
Please enter your name here

Stay Connected

0FansLike
3,791FollowersFollow
0SubscribersSubscribe
- Advertisement -spot_img

Latest Articles