18.2 C
New York
Friday, May 20, 2022

Buy now

spot_img

ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀਆਂ ਮੰਡੀਆਂ ਵਿਚ ਆਈ ਕਣਕ ਵਿਚੋਂ 97 ਫੀਸਦੀ ਦੀ ਹੋਈ ਖ਼ਰੀਦ

*ਵੱਖ-ਵੱਖ ਏਜੰਸੀਆਂ ਨੇ 90322 ਮੀਟਿ੍ਰਕ ਟਨ ਆਮਦ ਵਿਚੋਂ 87534 ਮੀਟਿ੍ਰਕ ਟਨ ਦੀ ਖ਼ਰੀਦ ਕੀਤੀ
ਨਵਾਂਸ਼ਹਿਰ, 19 ਅਪ੍ਰੈਲ :
ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ। ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 90322 ਮੀਟਿ੍ਰਕ ਟਨ ਕਣਕ ਵਿਚੋਂ 87534 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ 97 ਫੀਸਦੀ ਬਣਦੀ ਹੈ। ਰੋਜ਼ਾਨਾ ਦੇ ਆਧਾਰ ’ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਬੀਤੇ ਕੱਲ ਮੌਸਮ ਵਿਚ ਖ਼ਰਾਬੀ ਕਾਰਨ ਕਣਕ ਦੀ ਆਮਦ ਅਤੇ ਖ਼ਰੀਦ ਵਿਚ ਕੁਝ ਖੜੋਤ ਆਈ ਸੀ, ਪਰੰਤੂ ਜ਼ਿਲੇ ਭਰ ਵਿਚ ਸੁਚਾਰੂ ਪ੍ਰਬੰਧਾਂ ਕਾਰਨ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ।
ਉਨਾਂ ਦੱਸਿਆ ਕਿ ਜ਼ਿਲੇ ਵਿਚ ਔਸਤਨ ਰੋਜ਼ਾਨਾ 20 ਹਜ਼ਾਰ ਮੀਟਿ੍ਰਕ ਟਨ ਤੋਂ ਵੱਧ ਕਣਕ ਦੀ ਆਮਦ ਹੋ ਰਹੀ ਹੈ, ਜਿਸ ਦੀ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 87534 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਿਸ ਵਿਚੋਂ ਪਨਗ੍ਰੇਨ ਵੱਲੋਂ 23609 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 20534 ਮੀਟਿ੍ਰਕ ਟਨ, ਪਨਸਪ ਵੱਲੋਂ 21444 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 12426 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 9521 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿਚ ਦਿੱਕਤ ਆਉਂਦੀ ਹੈ, ਤਾਂ ਉਹ ਤੁਰੰਤ ਸਬੰਧਤ ਮਾਰਕੀਟ ਕਮੇਟੀ ਦੇ ਦਫ਼ਤਰ ਜਾਂ ਜ਼ਿਲਾ ਮੰਡੀ ਅਫ਼ਸਰ ਦੇ ਦਫ਼ਤਰ ਦੇ ਧਿਆਨ ਵਿਚ ਲਿਆਵੇ। ਇਸ ਤੋਂ ਇਲਾਵਾ ਲੋੜ ਪੈਣ ’ਤੇ ਕਿਸਾਨ ਪੰਜਾਬ ਮੰਡੀ ਬੋਰਡ ਵੱਲੋਂ ਸਟੇਟ ਪੱਧਰ ’ਤੇ ਸਥਾਪਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਤ ਕੰਟਰੋਲ ਰੂਮ ਨੰਬਰ 0172-5101649 ਉੱਤੇ ਵੀ ਸੰਪਰਕ ਕਰ ਸਕਦੇ ਹਨ।
ਉਨਾਂ ਦੱਸਿਆ ਕਿ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਕਿਹਾ ਕਿ ਸੁਚਾਰੂ ਖ਼ਰੀਦ ਲਈ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।
ਕੈਪਸ਼ਨ :
-ਨਵਾਂਸ਼ਹਿਰ ਦਾਣਾ ਮੰਡੀ ਵਿਖੇ ਚੱਲ ਰਹੇ ਖ਼ਰੀਦ ਕਾਰਜਾਂ ਦਾ ਦਿ੍ਰਸ਼।

Related Articles

LEAVE A REPLY

Please enter your comment!
Please enter your name here

Stay Connected

0FansLike
3,323FollowersFollow
0SubscribersSubscribe
- Advertisement -spot_img

Latest Articles