Subscribe Now

* You will receive the latest news and updates on your favorite celebrities!

Trending News

Blog Post

ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼
Lifestyle

ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼ 

ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼
ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ
ਚੰਡੀਗੜ 22 ਦਸੰਬਰ:
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਨੂੰ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਨਾਲ ਪਾਲਣਾ ਕਰਨ ਦੀ ਆਦੇਸ਼ ਦਿੱਤੇ ਹਨ। ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ, ਪੰਜਾਬ ਦੇ ਵਫ਼ਦ ਨਾਲ ਮੁਲਾਕਾਤ ਮਗਰੋਂ ਸ. ਧਰਮਸੋਤ ਨੇ ਇਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ।
ਸ. ਧਰਮਸੋਤ ਨੇ ਕਿਹਾ ਕਿ ਯੂਨੀਅਨ ਦੇ ਮੈਂਬਰਾਂ ਵੱਲੋਂ ਉਨਾਂ ਦੇ ਧਿਆਨ ’ਚ ਲਿਆਂਦਾ ਗਿਆ ਹੈ ਕਿ ਵੱਖ-ਵੱਖ ਵਿਭਾਗਾਂ ’ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਮਚਾਰੀਆਂ ਦੀ ਤਰੱਕੀ ਸਮੇਂ ਅਣਗਹਿਲੀ ਵਰਤੀ ਜਾ ਰਹੀ ਹੈ। ਉਨਾਂ ਸੂਬੇ ਦੇ ਸਮੂਹ ਜ਼ਿਲਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰਾਂ ਨੂੰ ਰੋਸਟਰ ਰਜਿਸਟਰ ਮੇਨਟੇਨ ਕਰਵਾਉਣ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।
ਸ. ਧਰਮਸੋਤ ਨੇ ਕਿਹਾ ਕਿ ਤਰੱਕੀਆਂ ਦੌਰਾਨ ਬੈਕਲਾਗ ਭਰਨ ਨੂੰ ਵੀ ਪਹਿਲ ਦਿੱਤੀ ਜਾਵੇ ਤਾਂ ਜੋ ਸਬੰਧਤਾਂ ਦੇ ਬਣਦੇ ਹੱਕ ਉਨਾਂ ਨੂੰ ਦਿੱਤੇ ਜਾ ਸਕਣ। ਉਨਾਂ ਵਿਭਾਗੀ ਜ਼ਿਲਾ ਅਧਿਕਾਰੀਆਂ ਨੂੰ ਸਬੰਧਤ ਜਿਲਿਆਂ ਦੇ ਵੱਖ-ਵੱਖ ਵਿਭਾਗਾਂ ਦੇ ਰੋਸਟਰ ਰਜਿਸਟਰ ਮੇਨਟੇਨ ਕਰਨ ਦੀ ਮਹੀਨਾਵਾਰ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇ, ਜਿਸਦੀ ਵਿਭਾਗ ਵੱਲੋਂ ਸਮੀਖਿਆ ਕੀਤੀ ਜਾਵੇਗੀ।
ਸ. ਧਰਮਸੋਤ ਨੇ ਕਿਹਾ ਕਿ ਨਿਯਮਾਂ ਅਨੁਸਾਰ ਰੋਸਟਰ ਰਜਿਸਟਰ ਲਾਗੂ ਨਾ ਕਰਨ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਉਣ ’ਤੇ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨਾਂ ਵਫ਼ਦ ਦੇ ਮੈਂਬਰਾਂ ਨੂੰ ਵੱਖ-ਵੱਖ ਜ਼ਿਲਿਆਂ ਦੇ ਰੋਸਟਰ ਰਜਿਸਟਰ ਨਿਯਮਾਂ ਦੀ ੳਲੰਘਣਾ ਦੇ ਮਾਮਲੇ ਉਨਾਂ ਦੇ ਧਿਆਨ ’ਚ ਲਿਆਉਣ ਲਈ ਵੀ ਕਿਹਾ।
ਸ. ਧਰਮਸੋਤ ਨੇ ਵਫ਼ਦ ਵੱਲੋਂ ਉਠਾਈਆਂ ਹੋਰ ਵੱਖ-ਵੱਖ ਜਾਇਜ਼ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੀਟਿੰਗ ਵਿੱਚ ਐਸ.ਬੀ./ਬੀ.ਸੀ. ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਪਰਮਿੰਦਰ ਭਾਰਤੀ, ਇੰਚਾਰਜ ਆਰ.ਟੀ.ਆਈ. ਸ੍ਰੀ ਰਾਜ ਕੁਮਾਰ ਚੌਹਾਨ, ਮੈਂਬਰ ਸ੍ਰੀ ਰਵਿੰਦਰ ਸਿੰਘ ਰਵੀ, ਸ੍ਰੀ ਕੁਲਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਆਦਿ ਹਾਜ਼ਰ ਸਨ।

Related posts

Lifestyle

ਸਬ-ਇੰਸਪੈਕਟਰ ਵਿਰੁੱਧ ਰਿਸ਼ਵਤ ਬਾਰੇ ਮਿਲੀ ਆਨਲਾਈਨ ਸ਼ਿਕਾਇਤ- ਵਿਜੀਲੈਂਸ ਵਲੋਂ ਰਿਸ਼ਵਤ ਦਾ ਪਰਚਾ ਦਰਜ ਚੰਡੀਗੜ, 23 ਦਸੰਬਰ: ਪੰਜਾਬ ਵਿਜੀਲੈਂਸ ਬਿਊੂਰੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕਰਨ ਵਾਲੇ ਸਬ-ਇੰਸਪੈਕਟਰ ਨਰਿੰਦਰ ਸਿੰਘ (ਨੰਬਰ 1846/ ਪਟਿਆਲਾ) ਖਿਲਾਫ ਰਿਸ਼ਵਤ ਦਾ ਮਾਮਲਾ ਦਰਜ ਕੀਤਾ ਹੈ। ਇਹ ਸਬ-ਇੰਸਪੈਕਟਰ ਪੁਲਿਸ ਚੌਕੀ, ਬੱਸ ਸਟੈਂਡ ਰਾਜਪੁਰਾ, ਜਿਲਾ ਪਟਿਆਲਾ ਵਿਖੇ ਤਾਇਨਾਤ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਵਿਰੁੱਧ ਮਿਤੀ 12.01.2020 ਖਿਲਾਫ ਬਿਊਰੋ ਨੂੰ ਇੱਕ ਆਨਲਾਈਨ ਸ਼ਿਕਾਇਤ ਮਿਲੀ ਸੀ ਜਿਸ ਦੇ ਅਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਅਮਨਦੀਪ ਸਿੰਘ ਵਾਸੀ ਰਣਜੀਤ ਨਗਰ, ਪਟਿਆਲਾ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਮਾਂ ਅਤੇ ਉਸਦੇ ਚਾਚੇ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ। ———— 

Leave a Reply

Required fields are marked *