9.8 C
New York
Monday, January 30, 2023

Buy now

spot_img

ਸਾਲ 2021-22 ਦੌਰਾਨ ਲੋਕਾਂ ਨੂੰ ‘ਘਰ-ਘਰ ਹਰਿਆਲੀ’ ਸਕੀਮ ਤਹਿਤ 15 ਲੱਖ ਬੂਟੇ ਮੁਫ਼ਤ ਵੰਡਾਂਗੇ: ਸਾਧੂ ਸਿੰਘ ਧਰਮਸੋਤ

ਚੰਡੀਗੜ, 3 ਫ਼ਰਵਰੀ:
ਵਾਤਾਵਰਣ ਦੀ ਸ਼ੁੱਧਤਾ ਅਤੇ ਪੰਜਾਬ ’ਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਸਾਲ 2021-22 ਦੌਰਾਨ ਸੂਬੇ ਦੇ ਲੋਕਾਂ ਨੂੰ ‘ਘਰ-ਘਰ ਹਰਿਆਲੀ’ ਸਕੀਮ ਤਹਿਤ 15 ਲੱਖ ਬੂਟੇ ਮੁਫ਼ਤ ਵੰਡੇ ਜਾਣਗੇ।
ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਸਾਲ 2021-2022 ਦੌਰਾਨ 15 ਲੱਖ ਬੂਟੇ ਮੁਫ਼ਤ ਵੰਡੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਦੱਸਿਆ ਕਿ ਇਹ ਬੂਟੇ ਸਰਕਾਰੀ ਨਰਸਰੀਆਂ ’ਚ ਤਿਆਰ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਥੈਲੀਆਂ ਭਰਨ ਤੇ ਬੂਟੇ ਤਿਆਰ ਕਰਨ ਦਾ ਕੰਮ ਕਾਰਵਾਈ ਅਧੀਨ ਹੈ।
ਜੰਗਲਾਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਲਗਭੱਗ 4 ਸਾਲਾਂ ਤੋਂ ਸੂਬੇ ’ਚ ਵਾਤਾਵਰਣ ਦੀ ਸ਼ੁੱਧਤਾ ਲਿਆਉਣ ਅਤੇ ਹਰਿਆਲੀ ਵਧਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਉਨਾਂ ਦੱਸਿਆ ਕਿ ਪਿਛਲੇ 10 ਮਹੀਨਿਆਂ ਦੌਰਾਨ ਕੋਵਿਡ ਸਮੇਂ ਦੌਰਾਨ ਆਨਲਾਈਨ ਐਪ ‘ਆਈ ਹਰਿਆਲੀ’ ਰਾਹੀਂ ਸੂਬੇ ਦੇ ਨਾਗਰਿਕਾਂ ਨੂੰ 3.6 ਲੱਖ ਬੂਟੇ ਸਪਲਾਈ ਕੀਤੇ ਗਏ ਸਨ।
ਜੰਗਲਾਤ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 76.25 ਲੱਖ ਬੂਟੇ ਲਗਾਏ ਗਏ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਦੁਨੀਆਂ ਤੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਚਿਰਸਥਾਵੀਂ ਯਾਦ ਬਣਾਉਣ ਦੇ ਮਕਸਦ ਨਾਲ ਸੂਬੇ ਭਰ ’ਚ 432 ‘ਨਾਨਕ ਬਗੀਚੀਆਂ’ ਵੀ ਤਿਆਰ ਕੀਤੀਆਂ ਗਈਆਂ ਸਨ ਤਾਂ ਜੋ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਮਨਾਉਦੇ ਹੋਏ ਗੁਰੂ ਸਾਹਿਬ ਵੱਲੋਂ ਵਾਤਾਵਰਣ ਪ੍ਰਤੀ ਦਿੱਤੇ ਸੁਨੇਹੇ ਨੂੰ ਵੀ ਜ਼ਮੀਨੀ ਹਕੀਕਤ ਵਿੱਚ ਬਦਲਿਆ ਜਾ ਸਕੇ।
ਜੰਗਲਾਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ 66 ਲੱਖ ਬੂਟੇ ਸੂਬੇ ਦੇ 6986 ਪਿੰਡਾਂ ’ਚ ਲਗਾਏ ਜਾ ਚੁੱਕੇ ਹਨ।
ਸ. ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਲਗਭੱਗ ਚਾਰ ਸਾਲਾਂ ਦੇ ਸਮੇਂ ਦੌਰਾਨ 2.45 ਕਰੋੜ ਬੂਟੇ ਵੱਖ-ਵੱਖ ਸਕੀਮਾਂ/ਮੁਹਿੰਮਾਂ ਦੌਰਾਨ ਲਗਾਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਸਰਕਾਰ ਕੇਵਲ ਬੂਟੇ ਲਗਾਉਣ ਤੱਕ ਹੀ ਸੀਮਤ ਨਹੀਂ ਹੈ, ਸਗੋਂ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਦੀ ਦਿਸ਼ਾ ’ਚ ਵੀ ਲਗਾਤਾਰ ਕੰਮ ਕਰ ਰਹੀ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,687FollowersFollow
0SubscribersSubscribe
- Advertisement -spot_img

Latest Articles