Tuesday , March 31 2020
Breaking News

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ• – ਲਾਂਡਰਾਂ – ਚੁੰਨੀ – ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ• – ਲਾਂਡਰਾਂ – ਚੁੰਨੀ – ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

• 25.33 ਕਰੋੜ ਰੁਪਏ ਦੀ ਆਵੇਗੀ ਲਾਗਤ

• ਜਾਮ ਤੋਂ ਲੋਕਾਂ ਨੂੰ ਮਿਲੇਗੀ ਰਾਹਤ

ਚੰਡੀਗੜ•/ਐਸ.ਏ.ਐਸ ਨਗਰ, 10 ਫਰਵਰੀ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 25.33 ਕਰੋੜ ਰੁਪਏ ਦੀ ਲਾਗਤ ਨਾਲ ਚੰਡੀਗੜ• – ਲਾਂਡਰਾਂ – ਚੁੰਨੀ – ਸਰਹਿੰਦ ਸੜਕ (ਐਸ ਐਚ 12 ਏ) ਉੱਤੇ ਲਾਂਡਰਾਂ ਜੰਕਸ਼ਨ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ•ਾਂ ਨਾਲ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੀ ਹਾਜਰ ਸਨ।

ਸ. ਸਿੱਧੂ ਨੇ ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲਾਂ ਲਾਂਡਰਾਂ ਰੋਡ ਉਤੇ 45 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਲਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਗਈ ਅਤੇ ਹੁਣ ਇਸ ਨਵੀਨੀਕਰਨ ਦੇ ਕੰਮ ਨਾਲ ਪੰਜਾਬ ਦੇ ਵੱਖ ਵੱਖ ਜ਼ਿਲਿ•ਆਂ ਤੋਂ ਚੰਡੀਗੜ• ਆਉਣ ਵਾਲੇ ਲੋਕਾਂ ਨੂੰ ਸੌਖ ਹੋਵੇਗੀ ਅਤੇ ਇੱਥੇ ਲਗਦੇ ਜਾਮ ਤੋਂ ਨਿਜ਼ਾਤ ਮਿਲੇਗੀ। ਉਨ•ਾਂ ਦੱਸਿਆ ਕਿ ਇਸ ਰਸਤੇ ਤੋਂ ਲੋਕ ਜੰਮੂ ਕਸ਼ਮੀਰ ਤੇ ਹਿਮਾਚਲ ਤੱਕ ਜਾਂਦੇ ਹਨ, ਜੋ ਜਾਮ ਕਾਰਨ ਪ੍ਰੇਸ਼ਾਨ ਹੁੰਦੇ ਸਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਬੱਸੀ ਪਠਾਣਾਂ ਤੋਂ ਵਿਧਾਇਕ ਸ੍ਰ. ਗੁਰਪ੍ਰੀਤ ਸਿੰਘ ਜੀ ਪੀ, ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਐਸ ਡੀ ਐਮ ਮੋਹਾਲੀ ਸ੍ਰੀ ਜਗਦੀਪ ਸਹਿਗਲ, ਜ਼ਿਲ•ਾ ਪ੍ਰੀਸ਼ਦ ਚੇਅਰਪਰਸਨ ਜਸਵਿੰਦਰ ਕੌਰ ਦੁਰਾਲੀ, ਪਿੰਡ ਲਾਂਡਰਾਂ ਦੇ ਸਰਪੰਚ ਹਰਚਰਨ ਸਿੰਘ ਗਿੱਲ, ਬਲਾਕ ਸਮਿਤੀ ਖਰੜ ਦੀ ਚੇਅਰਪਰਸਨ ਰਣਬੀਰ ਕੌਰ ਬੜੀ, ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੌਰੀ ਆਦਿ ਵੀ ਮੌਜੂਦ ਸਨ।
———
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਸਿਹਤ ਮੰਤਰੀ ਨੇ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ
ਚੰਡੀਗੜ•, 10 ਫਰਵਰੀ:
ਅੱਜ ਪਰਿਵਾਰ ਕਲਿਆਣ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਨਵ-ਨਯੁਕਤ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਤੇ ਸਿਹਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਮਿਲਣ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਇਸ ਭਰਤੀ ਨਾਲ ਹਸਪਤਾਲਾਂ ਵਿਚ ਲੈਬੋਰਟਰੀਆਂ ਦੀ ਕਾਰਜਕੁਸ਼ਲਤਾ ਵਿਚ ਹੋਰ ਸੁਧਾਰ ਹੋਵੇਗਾ। ਉਨ•ਾਂ ਦੱਸਿਆ ਕਿ ਇਹ ਮੁਲਾਜਮ ਸਰਕਾਰੀ ਹਸਪਤਾਲਾਂ, ਮੁੱਢਲਾ ਸਿਹਤ ਕੇਂਦਰ ਅਤੇ ਕਮਿਉਨਿਟੀ ਹੈਲਥ ਸੈਂਟਰਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਉਣਗੇ।
ਇਸ ਮੌਕੇ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ਚੰਦ ਸ਼ਰਮਾ ਤੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ ਵੀ ਮੌਜੂਦ ਸਨ ।

About admin

Check Also

ਲੋੜਵੰਦਾਂ/ਗਰੀਬਾਂ ਨੂੰ ਰਾਸ਼ਨ ਦੇਣ ਲਈ ਸ਼ੂਗਰਫੈਡ 20 ਲੱਖ ਕਿਲੋ ਖੰਡ ਮੁਹੱਈਆ ਕਰਵਾਏਗਾ: ਸੁਖਜਿੰਦਰ ਸਿੰਘ ਰੰਧਾਵਾ

ਲੋੜਵੰਦਾਂ/ਗਰੀਬਾਂ ਨੂੰ ਰਾਸ਼ਨ ਦੇਣ ਲਈ ਸ਼ੂਗਰਫੈਡ 20 ਲੱਖ ਕਿਲੋ ਖੰਡ ਮੁਹੱਈਆ ਕਰਵਾਏਗਾ: ਸੁਖਜਿੰਦਰ ਸਿੰਘ ਰੰਧਾਵਾ …

Leave a Reply

Your email address will not be published. Required fields are marked *