ਐਸ.ਏ.ਐਸ. ਨਗਰ (ਮੋਹਾਲੀ), 24 ਅਕਤੂਬਰ
ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-60 ਵਿੱਚ 13.40 ਕਰੋੜ ਰੁਪਏ ਦੀ ਲਾਗਤ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮੈਂਬਰ ਲੋਕ ਸਭਾ ਸ਼੍ਰੀ ਮਨੀਸ਼ ਤਿਵਾੜੀ ਉਚੇਚੇ ਤੌਰ ਤੇ ਪਹੁੰਚੇ। ਇਸ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਇਸੇ ਲੜੀ ਦੇ ਚੱਲਦੇ ਸੈਕਟਰ-60 ਵਿੱਚ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਵਿੱਚ ਆਧੁਨਿਕ ਸੁਵਿਧਾਵਾਂ ਨਾਲ ਆਸ-ਪਾਸ ਦੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾਣਗੀਆਂ। ਇਸ 40 ਹਜਾਰ ਵਰਗ ਫੁੱਟ ਦੇ ਕਮਿਉਨਿਟੀ ਹੈਲਥ ਸੈਂਟਰ ਵਿੱਚ ਐਮਰਜੈਂਸੀ ਸਹੂਲਤਾਂ 24×7 ਉਪਲਬੱਧ ਕਰਵਾਉਣ ਦੇ ਨਾਲ-ਨਾਲ ਓਪੀਡੀ ਅਤੇ ਡਾਇਗਨੋਸਟਿਕ ਸੈਂਟਰ, ਬਲੱਡ ਸਟੋਰੇਜ ਰੂਮ, 150 ਵਿਅਕਤੀਆਂ ਲਈ ਟਰੇਨਿੰਗ ਹਾਲ, ਅਤਿ ਆਧੁਨਿਕ ਓਪਰੇਸ਼ਨ ਥਿਏਟਰ, ਜੱਚਾ/ਬੱਚਾ ਸੁਵਿਧਾਵਾਂ, ਮਰਦਾਨਾ ਤੇ ਜਨਾਨਾ ਵਾਰਡ, ਪ੍ਰਾਇਵੇਟ ਰੂਮ, ਤਿੰਨ ਮੰਜਿਲਾ ਹਸਪਤਾਲ, ਸੀਸੀਟੀਵੀ ਸੁਰੱਖਿਆ ਸਿਸਟਮ ਅਤੇ ਟਰੀਟਮੈਂਟ ਪਲਾਂਟ ਤੇ ਪਾਰਕਿੰਗ ਦੀ ਸਹੂਲਤ ਉਪਲਬੱਧ ਕਰਵਾਈ ਜਾਵੇਗੀ। ਇਸ ਹਸਪਤਾਲ ਦਾ ਲਾਭ ਆਸਪਾਸ ਦੇ ਲੋਕਾਂ ਨੂੰ ਮਿਲੇਗਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਉੱਚ ਗੁਣਵੱਤਾ ਵਾਲੀਆਂ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਉਣ ਵਿੱਚ ਮਦਦ ਮਿਲੇਗੀ।
ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਨੂੰ ਉਨ੍ਹਾਂ ਨੇ 2013 ਵਿੱਚ ਉਸ ਸਮੇਂ ਦੇ ਮੈਂਬਰ ਰਾਜਸਭਾ ਸ਼੍ਰੀਮਤੀ ਅੰਬਿਕਾ ਸੋਨੀ ਦੀ ਮਦਦ ਨਾਲ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਨੇ ਹੁਣ ਸਿਹਤ ਮੰਤਰੀ ਬਣਦੇ ਹੀ ਮੈਡੀਕਲ ਕਾਲਜ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਇਸ ਦੇ ਲਈ 20 ਏਕੜ ਜ਼ਮੀਨ ਦੇਣ ਵਾਲੇ ਪਿੰਡਾਂ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਨਾਲ 14 ਏਕੜ ਸਰਕਾਰੀ ਜ਼ਮੀਨ ਨੂੰ ਨਾਲ ਜੋੜ ਦਿੱਤਾ ਗਿਆ ਹੈ। ਇਸ ਤੇ 375 ਕਰੋੜ ਰੁਪਏ ਦੀ ਲਾਗਤ ਨਾਲ 500 ਬੈਡ ਦਾ ਹਸਪਤਾਲ ਤਿਆਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਲੋਕ ਸਭਾ ਦੇ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਬੁਲਾਰੇ ਮਨੀਸ਼ ਤਿਵਾੜੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਹਸਪਤਾਲ ਦਾ ਨਿਰਮਾਣ ਕਰਵਾਉਣ ਕੀਤਾ ਜਾ ਰਿਹਾ ਹੈ ਅਤੇ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਨੇ ਸ. ਬਲਬੀਰ ਸਿੰਘ ਸਿੱਧੂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਹ ਜ਼ਮੀਨ ਨਾਲ ਜੁੜੇ ਜਨਸੇਵਕ ਹਨ। ਉਹ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਵੀ ਘਰ ਨਹੀਂ ਬੈਠੇ ਅਤੇ ਉਹ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰਨ ਲਈ ਵੱਖ-ਵੱਖ ਥਾਵਾਂ ਤੇ ਪਹੁੰਚ ਕੇ ਜਿੰਮੇਵਾਰੀ ਨਿਭਾਉਂਦੇ ਰਹੇ। ਉਨ੍ਹਾਂ ਕਿਹਾ ਕਿ ਉਹ ਵੀ ਸਿਹਤ ਵਿਭਾਗ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਐਂਬੂਲੈਂਸ ਉਪਲਬੱਧ ਕਰਵਾਉਣਗੇ।
ਇਸ ਦੌਰਾਨ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ, ਪੰਜਾਬ ਵੱਲੋਂ ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੋਹਾਲੀ ਵਿੱਚ ਵੀ ਡਿਸਪੈਂਸਰੀ ਵਿੱਚ ਸੁਧਾਰ ਕਰਕੇ ਕਮਿਊਨਿਟੀ ਹੈਲਥ ਸੈਂਟਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿਵਲ ਸਰਜਨ ਡਾ. ਜੀਬੀ ਸਿੰਘ ਨੇ ਪ੍ਰੋਗਰਾਮ ਦੌਰਾਨ ਮੌਜੂਦ ਉੱਘੀਆਂ ਸਖਸ਼ੀਅਤਾਂ ਦਾ ਸਵਾਗਤ ਕੀਤਾ। ਇਸ ਦੌਰਾਨ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਲੋਕਾਂ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਐਚਸੀ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਿਹਤ ਮੰਤਰੀ, ਪੰਜਾਬ ਦਾ ਧੰਨਵਾਦ ਕੀਤਾ। ਇਸ ਦੌਰਾਨ ਕੌਂਸਲਰ ਤਰਨਜੀਤ ਕੌਰ ਗਿੱਲ ਵੱਲੋਂ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਤਨੂ ਕਸ਼ਯਪ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਦੌਰਾਨ ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਹਰਕੇਸ਼ ਸ਼ਰਮਾ, ਏ.ਡੀ.ਸੀ (ਡੀ) ਰਾਜੀਵ ਗੁਪਤਾ, ਕਾਰਪੋਰੇਸ਼ਨ ਕਮਿਸ਼ਨਰ ਕਮ ਐਸ.ਡੀ.ਐਮ. ਜਗਦੀਪ ਸਹਿਗਲ, ਪੰਜਾਬ ਐਗਰੋ ਦੇ ਚੇਅਰਮੈਨ ਰਵਿੰਦਰਪਾਲ ਸਿੰਘ, ਪਵਨ ਧੀਮਾਨ, ਜਸਪ੍ਰੀਤ ਗਿੱਲ, ਅਮਰਜੀਤ ਸਿੰਘ ਜੀਤੀ ਸਿੱਧੂ, ਰਿਸ਼ਵ ਜੈਨ, ਕੁਲਜੀਤ ਸਿੰਘ ਬੇਦੀ, ਤਰਨਜੀਤ ਕੌਰ, ਅਮਰੀਕ ਸਿੰਘ ਸੋਮਲ, ਰਾਜਿੰਦਰ ਸਿੰਘ ਰਾਣਾ, ਭਾਰਤ ਭੂਸ਼ਣ ਸੇਠੀ, ਨਛੱਤਰ ਸਿੰਘ, ਗੁਰਸਾਹਿਬ ਸਿੰਘ, ਜਸਪ੍ਰੀਤ ਸਿੰਘ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਜੀ.ਐਸ ਰਿਆੜ, ਕੰਵਰਬੀਰ ਸਿੰਘ ਸਿੱਧੂ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ ਤੇ ਸੁਰਜੀਤ ਕੌਰ ਸੇਠੀ ਆਦਿ ਮੌਜੂਦ ਸਨ।
Related posts
Subscribe
* You will receive the latest news and updates on your favorite celebrities!
Quick Cook!
Review Of Healthy Breakfast Meals For Energy Boost
Lorem ipsum dolor sit amet, consectetur adipiscing elit. Quisque hendrerit fringilla enim, ut scelerisque dui. In hac habitasse platea dictumst….