Subscribe Now

* You will receive the latest news and updates on your favorite celebrities!

Trending News

Blog Post

ਸੁੰਦਰ ਸ਼ਾਮ ਅਰੋੜਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੋਕਾਂ ਨੂੰ ਦਿੱਤੀ ਵਧਾਈ
Lifestyle

ਸੁੰਦਰ ਸ਼ਾਮ ਅਰੋੜਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੋਕਾਂ ਨੂੰ ਦਿੱਤੀ ਵਧਾਈ 

ਸੁੰਦਰ ਸ਼ਾਮ ਅਰੋੜਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੋਕਾਂ ਨੂੰ ਦਿੱਤੀ ਵਧਾਈ

ਚੰਡੀਗੜ, 13 ਨਵੰਬਰ:

ਉਦਯੋਗ ਤੇ ਵਣਜ ਮੰਤਰੀ ਸੰੁਦਰ ਸ਼ਾਮ ਅਰੋੜਾ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ ।

ਸੰੁਦਰ ਸ਼ਾਮ ਅਰੋੜਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਬੁਰਾਈ ਉੱਪਰ ਨੇਕੀ ਦੀ ਜਿੱਤ ਅਤੇ ਰੌਸ਼ਨੀ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਸਿੱਖਾਂ ਲਈ ਇਸ ਦਿਵਸ ਦੀ ਮਹੱਤਤਾ ਇਹ ਹੈ ਕਿ 1619 ਈ: ਨੂੰ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ 52 ਪਹਾੜੀ ਰਾਜਿਆਂ ਸਮੇਤ ਗਵਾਲੀਅਰ ਦੇ ਕਿਲੇ ’ਚੋਂ ਰਿਹਾ ਹੋਏ ਸਨ ਅਤੇ ਇਸ ਦਿਨ ਹਰਮੰਦਰ ਸਾਹਿਬ ਦੀ ਸਜਾਵਟ ਦੇਖਣਯੋਗ ਹੰਦੀ ਹੈੇ।

ਦੀਵਾਲੀ ਜਸ਼ਨ ਦੇ ਮੌਕੇ ਉਨਾਂ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ, ਖੁਸ਼ਹਾਲੀ ਅਤੇ ਖੁਸ਼ੀਆਂ ਨਾਲ ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਦਾ ਸੰਦੇਸ਼ ਦਿੱਤਾ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।

Related posts

Leave a Reply

Required fields are marked *